Author : Sonu Samyal
ਪੰਜ ਤਾਰੀਖ ਨੂੰ ਸਕੀਮ ਨੰਬਰ ਪੰਜ ਖੇਤਰ ਵਿੱਚ ਇੱਕ ਜਵੈਲਰ ਦੇ ਘਰ ਵਿੱਚ ਵੱਡੀ ਡਾਕਾ ਵਾਰਦਾਤ ਵਾਪਰੀ ਸੀ। ਘਟਨਾ ਦੀ ਜਾਣਕਾਰੀ ਮਿਲਦੇ ਹੀ ਗੁਰਦਾਸਪੁਰ ਦੇ ਸੀਨੀਅਰ ਅਧਿਕਾਰੀ ਤੁਰੰਤ ਮੌਕੇ ‘ਤੇ ਪਹੁੰਚੇ। ਉਸੇ ਦਿਨ ਹੀ ਐਫਆਈਆਰ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ।
ਪੁਲਿਸ ਵੱਲੋਂ ਇਸ ਸੰਵੇਦਨਸ਼ੀਲ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਲਗਾਤਾਰ ਨਿਗਰਾਨੀ ਕੀਤੀ ਗਈ। ਐਸ.ਪੀ. (ਡੀ), ਡੀ.ਐਸ.ਪੀ. ਸਿਟੀ, ਐਸ.ਐਚ.ਓ. ਕਲਾਨੌਰ ਸਮੇਤ ਕਈ ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ। ਤਕਨੀਕੀ ਟੀਮਾਂ ਅਤੇ ਮਨੁੱਖੀ ਸੂਚਨਾ ਦੇ ਆਧਾਰ ‘ਤੇ ਕਾਰਵਾਈ ਕਰਦਿਆਂ ਪੁਲਿਸ ਨੇ ਕੇਸ ਨੂੰ ਸਫਲਤਾਪੂਰਵਕ ਟਰੇਸ ਕਰ ਲਿਆ।
ਇਸ ਮਾਮਲੇ ਵਿੱਚ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਦੇ ਨਾਮ ਹਨ — ਰਾਜਵੀਰ ਰਾਜਾ, ਬਲਵਿੰਦਰ ਬੂਟਾ, ਸਿਮਰਨਜੀਤ ਸਿੰਘ ਸਿਮਾ ਅਤੇ ਕੁਲਬੀਰ ਸਿੰਘ। ਇਹ ਸਾਰੇ ਬਟਾਲਾ ਦੇ ਰਹਿਣ ਵਾਲੇ ਹਨ। ਪੁਲਿਸ ਨੇ ਇਨ੍ਹਾਂ ਦੀ ਨਿਸ਼ਾਨਦੇਹੀ ‘ਤੇ ਇੱਕ ਟਾਟਾ ਹੈਵੀਅਰ ਵਾਹਨ ਵੀ ਬਰਾਮਦ ਕੀਤਾ ਹੈ, ਜੋ ਡਾਕੇ ਦੀ ਵਾਰਦਾਤ ਵਿੱਚ ਵਰਤਿਆ ਗਿਆ ਸੀ।
ਇਸ ਤੋਂ ਇਲਾਵਾ ਲਗਭਗ ਪੌਣੇ ਦੋ ਕਰੋੜ ਰੁਪਏ ਮੁੱਲ ਦੇ ਗਹਿਣੇ ਅਤੇ ਤਕਰੀਬਨ 32.3 ਲੱਖ ਰੁਪਏ ਨਗਦ ਵੀ ਬਰਾਮਦ ਕੀਤੇ ਗਏ ਹਨ। ਪੁਲਿਸ ਵੱਲੋਂ ਦੋਸ਼ੀਆਂ ਨੂੰ ਅੱਗੇ ਰਿਮਾਂਡ ‘ਤੇ ਲੈ ਕੇ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ, ਤਾਂ ਜੋ ਸਾਜ਼ਿਸ਼ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਹਿਚਾਣ ਕੀਤੀ ਜਾ ਸਕੇ।
ਅਧਿਕਾਰੀਆਂ ਨੇ ਦੱਸਿਆ ਕਿ ਇਹ ਮਾਮਲਾ ਹਜੇ ਜਾਂਚ ਅਧੀਨ ਹੈ। ਸਾਰੀ ਕਾਰਵਾਈ ਪੂਰੀ ਪਾਰਦਰਸ਼ਤਾ ਨਾਲ ਕੀਤੀ ਜਾ ਰਹੀ ਹੈ ਅਤੇ ਸਾਜ਼ਿਸ਼ ਦੇ ਹਰ ਪੱਖ ਦੀ ਗਹਿਰਾਈ ਨਾਲ ਜਾਂਚ ਕੀਤੀ ਜਾਵੇਗੀ। ਪੁਲਿਸ ਨੇ ਭਰੋਸਾ ਦਿੱਤਾ ਹੈ ਕਿ ਇਸ ਵਾਰਦਾਤ ਵਿੱਚ ਸ਼ਾਮਲ ਹਰ ਵਿਅਕਤੀ ਨੂੰ ਜਲਦੀ ਕਾਨੂੰਨ ਦੇ ਕਟਹਿਰੇ ਵਿੱਚ ਲਿਆਂਦਾ ਜਾਵੇਗਾ।
Amritsar Airport Drone Activity: ਅੰਮ੍ਰਿਤਸਰ ਹਵਾਈ ਅੱਡੇ ਨੇੜੇ 3 ...
ਅੰਮ੍ਰਿਤਸਰ ਹਵਾਈ ਅੱਡੇ ਨੇੜੇ ਤਿੰਨ ਸ਼ੱਕੀ ਡਰੋਨ ਦਿਖਾਈ ਦੇਣ ਮਗਰੋਂ ਏਅਰ ਇੰਡੀਆ, ਇੰਡੀਗੋ ਤੇ ਮਲੇਸ਼ੀਆ ਏਅਰਲਾਈਨਜ਼ ਦੀਆਂ
Amritsar Police Action: 15 ਕਿਲੋ ਅਫੀਮ, M16 ਰਾਈਫਲ ਅਤੇ 9 ਪਿਸਤੌਲ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ। 4 ਮੁਲਜ਼ਮ
Punjab CBI Case: CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ ਕੇਸ, ...
ਪੰਜਾਬ CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ CBI ਕੇਸ ਦਰਜ, 7 ਸ਼ਹਿਰਾਂ ’ਚ 8 ਥਾਵਾਂ ’ਤੇ ਤਲਾਸ਼ੀ