Author : Lovepreet Singh
ਵਿਧਾਨ ਸਭਾ ਹਲਕਾ ਕਾਦੀਆਂ ਤੋਂ ਅੱਜ ਪੰਜਾਬ ਬਚਾਓ ਮਿਸ਼ਨ 2027 ਦੀ ਅਧਿਕਾਰਿਕ ਸ਼ੁਰੂਆਤ ਕੀਤੀ ਗਈ। ਇਸ ਮੌਕੇ ‘ਤੇ ਵੱਡੀ ਗਿਣਤੀ ਵਿੱਚ ਵਰਕਰ ਅਤੇ ਆਗੂ ਮੌਜੂਦ ਰਹੇ। ਸਮਾਗਮ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਆਪਣੇ ਸੰਬੋਧਨ ਵਿੱਚ ਮੌਜੂਦਾ ਪੰਜਾਬ ਸਰਕਾਰ ਦੇ ਕੰਮਕਾਜ ‘ਤੇ ਤਿੱਖੇ ਸਵਾਲ ਉਠਾਏ ਅਤੇ ਕਿਹਾ ਕਿ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਨਹੀਂ ਉਤਰਾ ਜਾ ਰਿਹਾ।
ਉਨ੍ਹਾਂ ਕਿਹਾ ਕਿ ਅੱਜ ਤੋਂ ਸਿਆਸੀ ਜੰਗ ਦਾ ਮੁੱਢ ਬੰਨ ਦਿੱਤਾ ਗਿਆ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਪੰਜਾਬ ਵਿੱਚ ਅਕਾਲੀ ਦਲ ਦੀ ਮਜ਼ਬੂਤ ਲਹਿਰ ਦੇਖਣ ਨੂੰ ਮਿਲੇਗੀ। ਉਨ੍ਹਾਂ ਦਾਅਵਾ ਕੀਤਾ ਕਿ ਇਹ ਮੁਹਿੰਮ ਪਿੰਡ-ਪਿੰਡ ਅਤੇ ਸ਼ਹਿਰ-ਸ਼ਹਿਰ ਤੱਕ ਲੈ ਕੇ ਜਾਈ ਜਾਵੇਗੀ ਤਾਂ ਜੋ ਲੋਕਾਂ ਤੱਕ ਪਾਰਟੀ ਦੀ ਨੀਤੀ ਅਤੇ ਯੋਜਨਾਵਾਂ ਪਹੁੰਚ ਸਕਣ।
ਸੁਖਬੀਰ ਬਾਦਲ ਨੇ ਆਪਣੇ ਭਾਸ਼ਣ ਦੌਰਾਨ ਇਹ ਵੀ ਕਿਹਾ ਕਿ ਪੰਜਾਬ ਦੇ ਫੈਸਲੇ ਪੰਜਾਬ ਵਿੱਚ ਹੀ ਹੋਣੇ ਚਾਹੀਦੇ ਹਨ ਅਤੇ ਸੂਬੇ ਦੀ ਬਾਗਡੋਰ ਪੰਜਾਬੀਆਂ ਦੇ ਹੱਥ ਵਿੱਚ ਹੀ ਰਹਿਣੀ ਚਾਹੀਦੀ ਹੈ। ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਨਾਲ ਸਿੱਧਾ ਸੰਪਰਕ ਬਣਾਉਣ ਅਤੇ ਆਉਣ ਵਾਲੇ ਸਮੇਂ ਲਈ ਪਾਰਟੀ ਨੂੰ ਮਜ਼ਬੂਤ ਕਰਨ ਲਈ ਇਕਜੁੱਟ ਹੋ ਕੇ ਕੰਮ ਕਰਨ।
ਪੰਜਾਬ ਬਚਾਓ ਮਿਸ਼ਨ 2027 ਦੀ ਸ਼ੁਰੂਆਤ ਨਾਲ ਸੂਬੇ ਵਿੱਚ ਸਿਆਸੀ ਗਤੀਵਿਧੀਆਂ ਤੇਜ਼ ਹੋਣ ਦੇ ਸੰਕੇਤ ਮਿਲ ਰਹੇ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਇਸ ਮੁਹਿੰਮ ਦੇ ਹੋਰ ਪ੍ਰੋਗਰਾਮ ਵੀ ਕਰਵਾਏ ਜਾਣਗੇ।
Amritsar Airport Drone Activity: ਅੰਮ੍ਰਿਤਸਰ ਹਵਾਈ ਅੱਡੇ ਨੇੜੇ 3 ...
ਅੰਮ੍ਰਿਤਸਰ ਹਵਾਈ ਅੱਡੇ ਨੇੜੇ ਤਿੰਨ ਸ਼ੱਕੀ ਡਰੋਨ ਦਿਖਾਈ ਦੇਣ ਮਗਰੋਂ ਏਅਰ ਇੰਡੀਆ, ਇੰਡੀਗੋ ਤੇ ਮਲੇਸ਼ੀਆ ਏਅਰਲਾਈਨਜ਼ ਦੀਆਂ
Amritsar Police Action: 15 ਕਿਲੋ ਅਫੀਮ, M16 ਰਾਈਫਲ ਅਤੇ 9 ਪਿਸਤੌਲ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ। 4 ਮੁਲਜ਼ਮ
Punjab CBI Case: CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ ਕੇਸ, ...
ਪੰਜਾਬ CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ CBI ਕੇਸ ਦਰਜ, 7 ਸ਼ਹਿਰਾਂ ’ਚ 8 ਥਾਵਾਂ ’ਤੇ ਤਲਾਸ਼ੀ