ਪੰਜਾਬ ‘ਚ ਸਿਹਤ ਖੇਤਰ ਲਈ ਇਤਿਹਾਸਕ ਕਦਮ, 10 ਲੱਖ ਰੁਪਏ ਤੱਕ ਮੁਫ਼ਤ ਇਲਾਜ ਵਾਲੀ ਕੈਸ਼ਲੈਸ ਯੋਜਨਾ ਹੋਵੇਗੀ ਲਾਗੂ

Author : Sonu Samyal

ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਅਤੇ ਪਾਰਟੀ ਦੇ ਰਾਸ਼ਟਰੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਦੀ ਯੋਗ ਰਹਿਨੁਮਾਈ ਹੇਠ ਸੂਬੇ ਦੇ ਲੋਕਾਂ ਲਈ ਇੱਕ ਵੱਡਾ ਤੇ ਇਤਿਹਾਸਕ ਫੈਸਲਾ ਕਰਨ ਜਾ ਰਹੀ ਹੈ। ਸਰਕਾਰ ਵੱਲੋਂ ਦੇਸ਼ ਦੀ ਸਭ ਤੋਂ ਵੱਡੀ ਕੈਸ਼ਲੈਸ ਸਿਹਤ ਬੀਮਾ ਯੋਜਨਾ ਲਾਗੂ ਕੀਤੀ ਜਾ ਰਹੀ ਹੈ, ਜਿਸ ਅਧੀਨ ਪੰਜਾਬ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਜਾਵੇਗਾ।

ਇਸ ਯੋਜਨਾ ਦਾ ਮਕਸਦ ਆਮ ਲੋਕਾਂ ਨੂੰ ਮਹਿੰਗੇ ਇਲਾਜ ਦੇ ਬੋਝ ਤੋਂ ਮੁਕਤੀ ਦਿਵਾਉਣਾ ਅਤੇ ਸਿਹਤ ਸਹੂਲਤਾਂ ਨੂੰ ਹਰ ਘਰ ਤੱਕ ਪਹੁੰਚਾਉਣਾ ਹੈ। ਸਰਕਾਰ ਦਾ ਮੰਨਣਾ ਹੈ ਕਿ ਇਹ ਯੋਜਨਾ ਪੰਜਾਬ ਦੀ ਸਿਹਤ ਪ੍ਰਣਾਲੀ ਨੂੰ ਮਜ਼ਬੂਤ ਬਣਾਉਣ ਦੇ ਨਾਲ-ਨਾਲ ਗਰੀਬ ਅਤੇ ਮੱਧ ਵਰਗ ਪਰਿਵਾਰਾਂ ਲਈ ਵੱਡੀ ਰਾਹਤ ਸਾਬਤ ਹੋਵੇਗੀ।

ਇਸ ਇਤਿਹਾਸਕ ਫੈਸਲੇ ਦੀ ਖੁਸ਼ੀ ਨੂੰ ਪਾਰਟੀ ਵਰਕਰਾਂ ਨਾਲ ਸਾਂਝਾ ਕਰਨ ਲਈ ਵਿਧਾਨਸਭਾ ਹਲਕਾ ਦੀਨਾਨਗਰ ਵਿੱਚ ਰਾਇਲ ਪੈਲਸ ਵਿਖੇ ਸਵੇਰੇ ਠੀਕ 11 ਵਜੇ ਇੱਕ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ ਹੈ। ਇਸ ਸਮਾਗਮ ਵਿੱਚ ਹਲਕੇ ਦੇ ਦਰਜਾ-ਬ-ਦਰਜਾ ਪਾਰਟੀ ਅਹੁਦੇਦਾਰਾਂ, ਵਰਕਰਾਂ, ਸਰਪੰਚਾਂ ਅਤੇ ਪੰਚਾਂ ਨੂੰ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ।

ਪਾਰਟੀ ਵੱਲੋਂ ਕਿਹਾ ਗਿਆ ਹੈ ਕਿ ਇਹ ਯੋਜਨਾ ਸਿਰਫ਼ ਇੱਕ ਸਕੀਮ ਨਹੀਂ, ਬਲਕਿ ਪੰਜਾਬ ਦੇ ਹਰ ਨਾਗਰਿਕ ਲਈ ਸੁਰੱਖਿਅਤ ਅਤੇ ਬਿਹਤਰ ਸਿਹਤ ਭਵਿੱਖ ਵੱਲ ਇੱਕ ਮਜ਼ਬੂਤ ਕਦਮ ਹੈ। ਸਮਾਗਮ ਦੌਰਾਨ ਸੂਬੇ ਭਰ ਵਿੱਚ ਇਸ ਯੋਜਨਾ ਦੀ ਲਾਂਚ ਨੂੰ ਲੈ ਕੇ ਮਨਾਏ ਜਾ ਰਹੇ ਜਸ਼ਨਾਂ ਦਾ ਹਿੱਸਾ ਬਣਨ ਦਾ ਸੱਦਾ ਵੀ ਦਿੱਤਾ ਗਿਆ ਹੈ।

Jan. 23, 2026 1:48 p.m. 4
#World News #ਜਨ ਪੰਜਾਬ #ਪੰਜਾਬ ਖ਼ਬਰਾਂ
Watch Special Video
Sponsored
Trending News