Author : Sonu Samyal
ਗੁਰਦਾਸਪੁਰ ਤੋਂ ਇੱਕ ਸਕਾਰਾਤਮਕ ਅਤੇ ਭਰੋਸਾ ਵਧਾਉਣ ਵਾਲੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਪੰਜਾਬ ਪੁਲਿਸ ਨੇ ਲਗਭਗ ਇੱਕ ਸਾਲ ਤੋਂ ਗੁੰਮ ਜਾਂ ਚੋਰੀ ਹੋਏ ਮੋਬਾਈਲ ਫੋਨ ਲੋਕਾਂ ਨੂੰ ਵਾਪਸ ਕਰਕੇ ਇੱਕ ਵੱਡੀ ਮਿਸਾਲ ਕਾਇਮ ਕੀਤੀ ਹੈ। ਪੰਜਾਬ ਸਰਕਾਰ ਦੇ ਸਖਤ ਨਿਰਦੇਸ਼ਾਂ ਅਤੇ ਡੀਜੀਪੀ ਪੰਜਾਬ ਵੱਲੋਂ ਦਿੱਤੀਆਂ ਹਦਾਇਤਾਂ ਦੇ ਤਹਿਤ ਇਹ ਮੁਹਿੰਮ ਚਲਾਈ ਗਈ।
15 ਅਪ੍ਰੈਲ ਨੂੰ ਗੁਰਦਾਸਪੁਰ ਪੁਲਿਸ ਲਾਈਨ ਵਿੱਚ ਇੱਕ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਐਸਐਸਪੀ ਅਦਿੱਤਿਆ ਕੁਮਾਰ ਦੀ ਅਗਵਾਈ ਹੇਠ ਲੋਕਾਂ ਨੂੰ ਉਹਨਾਂ ਦੇ ਗੁੰਮ ਹੋਏ ਮੋਬਾਈਲ ਫੋਨ ਵਾਪਸ ਸੌਂਪੇ ਗਏ। ਪੁਲਿਸ ਵੱਲੋਂ ਕਰੀਬ 25 ਲੱਖ ਰੁਪਏ ਦੀ ਕੀਮਤ ਵਾਲੇ ਮੋਬਾਈਲ ਫੋਨ ਰੀਕਵਰ ਕਰਕੇ ਮਾਲਕਾਂ ਤੱਕ ਪਹੁੰਚਾਏ ਗਏ।
ਇਸ ਮੌਕੇ ’ਤੇ ਵੱਖ-ਵੱਖ ਇਲਾਕਿਆਂ ਤੋਂ ਆਏ ਲੋਕਾਂ ਨੇ ਆਪਣੀ ਖੁਸ਼ੀ ਜਾਹਿਰ ਕਰਦਿਆਂ ਕਿਹਾ ਕਿ ਉਹਨਾਂ ਨੂੰ ਆਪਣੇ ਮੋਬਾਈਲ ਵਾਪਸ ਮਿਲਣ ਦੀ ਕੋਈ ਉਮੀਦ ਨਹੀਂ ਸੀ, ਪਰ ਪੰਜਾਬ ਪੁਲਿਸ ਨੇ ਇਹ ਸੰਭਵ ਕਰਕੇ ਉਹਨਾਂ ਦਾ ਵਿਸ਼ਵਾਸ ਮੁੜ ਕਾਇਮ ਕੀਤਾ ਹੈ। ਲੋਕਾਂ ਨੇ ਪੰਜਾਬ ਸਰਕਾਰ ਅਤੇ ਪੁਲਿਸ ਵਿਭਾਗ ਦਾ ਦਿਲੋਂ ਧੰਨਵਾਦ ਕੀਤਾ।
ਪਤਾ ਲੱਗਾ ਹੈ ਕਿ ਕੁਝ ਲੋਕਾਂ ਦੇ ਮੋਬਾਈਲ ਬਾਈਕ ਚਲਾਉਂਦੇ ਸਮੇਂ ਜੇਬ ਤੋਂ ਡਿੱਗ ਗਏ ਸਨ, ਜਦਕਿ ਕਈ ਮਾਮਲਿਆਂ ਵਿੱਚ ਲੁੱਟਪਾਟ ਦੌਰਾਨ ਚੋਰ ਮੋਬਾਈਲ ਫੋਨ ਲੈ ਗਏ ਸਨ। ਇਨ੍ਹਾਂ ਸਾਰਿਆਂ ਮਾਮਲਿਆਂ ਵਿੱਚ ਪੁਲਿਸ ਨੇ ਤਕਨੀਕੀ ਮਦਦ ਅਤੇ ਜਾਂਚ ਰਾਹੀਂ ਮੋਬਾਈਲ ਟ੍ਰੇਸ ਕਰਕੇ ਵਾਪਸ ਹਾਸਲ ਕੀਤੇ।
ਐਸਐਸਪੀ ਅਦਿੱਤਿਆ ਕੁਮਾਰ ਨੇ ਇਸ ਮੌਕੇ ਲੋਕਾਂ ਨੂੰ ਸਾਈਬਰ ਸੁਰੱਖਿਆ ਬਾਰੇ ਵੀ ਜਾਗਰੂਕ ਕੀਤਾ। ਉਹਨਾਂ ਨੇ ਚੇਤਾਵਨੀ ਦਿੱਤੀ ਕਿ ਕਿਸੇ ਨਾਲ ਵੀ ਆਪਣਾ ਓਟੀਪੀ ਜਾਂ ਆਧਾਰ ਕਾਰਡ ਨੰਬਰ ਸਾਂਝਾ ਨਾ ਕੀਤਾ ਜਾਵੇ, ਕਿਉਂਕਿ ਇਸ ਨਾਲ ਬੈਂਕ ਖਾਤਿਆਂ ਵਿੱਚੋਂ ਪੈਸੇ ਚੋਰੀ ਹੋ ਸਕਦੇ ਹਨ। ਉਹਨਾਂ ਨੇ ਲੋਕਾਂ ਨੂੰ ਸਚੇਤ ਰਹਿਣ ਅਤੇ ਸਾਈਬਰ ਫਰਾਡ ਤੋਂ ਬਚਣ ਲਈ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ।
ਇਸ ਪ੍ਰੋਗਰਾਮ ਦੌਰਾਨ ਨੌਜਵਾਨਾਂ ਅਤੇ ਹੋਰ ਲੋਕਾਂ ਵਿੱਚ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ ਅਤੇ ਸਭ ਨੇ ਪੰਜਾਬ ਪੁਲਿਸ ਦੀ ਇਸ ਕੋਸ਼ਿਸ਼ ਦੀ ਖੂਬ ਸਰਾਹਨਾ ਕੀਤੀ। ਇਹ ਕਦਮ ਨਾ ਸਿਰਫ਼ ਗੁੰਮ ਹੋਈਆਂ ਚੀਜ਼ਾਂ ਵਾਪਸ ਕਰਨ ਲਈ ਮਹੱਤਵਪੂਰਨ ਹੈ, ਸਗੋਂ ਲੋਕਾਂ ਵਿੱਚ ਪੁਲਿਸ ਪ੍ਰਤੀ ਭਰੋਸਾ ਵੀ ਮਜ਼ਬੂਤ ਕਰਦਾ ਹੈ।
Amritsar Airport Drone Activity: ਅੰਮ੍ਰਿਤਸਰ ਹਵਾਈ ਅੱਡੇ ਨੇੜੇ 3 ...
ਅੰਮ੍ਰਿਤਸਰ ਹਵਾਈ ਅੱਡੇ ਨੇੜੇ ਤਿੰਨ ਸ਼ੱਕੀ ਡਰੋਨ ਦਿਖਾਈ ਦੇਣ ਮਗਰੋਂ ਏਅਰ ਇੰਡੀਆ, ਇੰਡੀਗੋ ਤੇ ਮਲੇਸ਼ੀਆ ਏਅਰਲਾਈਨਜ਼ ਦੀਆਂ
Amritsar Police Action: 15 ਕਿਲੋ ਅਫੀਮ, M16 ਰਾਈਫਲ ਅਤੇ 9 ਪਿਸਤੌਲ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ। 4 ਮੁਲਜ਼ਮ
Punjab CBI Case: CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ ਕੇਸ, ...
ਪੰਜਾਬ CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ CBI ਕੇਸ ਦਰਜ, 7 ਸ਼ਹਿਰਾਂ ’ਚ 8 ਥਾਵਾਂ ’ਤੇ ਤਲਾਸ਼ੀ