Author : Lovepreet Singh
ਪੰਜਾਬ ਵਿੱਚ ਪੱਤਰਕਾਰਾਂ ਖ਼ਿਲਾਫ਼ ਦਰਜ ਕੀਤੇ ਗਏ ਕਥਿਤ ਪਰਚਿਆਂ ਨੂੰ ਲੈ ਕੇ ਪ੍ਰੈਸ ਜਗਤ ਵਿੱਚ ਰੋਸ ਵਧਦਾ ਜਾ ਰਿਹਾ ਹੈ। ਇਸੇ ਤਹਿਤ ਸਾਰੇ ਪੰਜਾਬ ਦੀਆਂ ਪ੍ਰੈਸ ਐਸੋਸੀਏਸ਼ਨਾਂ ਨਾਲ ਜੁੜੀ ਪ੍ਰੈਸ ਐਸੋਸੀਏਸ਼ਨ ਫਤਿਹਗੜ੍ਹ ਚੂੜੀਆਂ ਵੱਲੋਂ ਇਕ ਅਹਿਮ ਮੀਟਿੰਗ ਉਪਰਾਂਤ ਐਸ.ਡੀ.ਐਮ. ਫਤਿਹਗੜ੍ਹ ਚੂੜੀਆਂ ਨੂੰ ਮੰਗ ਪੱਤਰ ਸੌਂਪਿਆ ਗਿਆ।
ਪ੍ਰੈਸ ਐਸੋਸੀਏਸ਼ਨ ਦੇ ਪ੍ਰਧਾਨ ਬਿਕਰਮਜੀਤ ਸਿੰਘ ਦੀ ਅਗਵਾਈ ਅਤੇ ਪੱਤਰਕਾਰ ਲਵਪ੍ਰੀਤ ਸਿੰਘ ਖੁਸ਼ੀਪੁਰ ਦੀ ਮੌਜੂਦਗੀ ਵਿੱਚ ਹੋਈ ਇਸ ਮੀਟਿੰਗ ਦੌਰਾਨ, ਪੱਤਰਕਾਰ ਮਿੰਟੂ ਗੁਰੂਸਰੀਆ ਅਤੇ ਮਨਜਿੰਦਰ ਸਿੰਘ ਸਿੱਧੂ ਖ਼ਿਲਾਫ਼ ਦਰਜ ਕੀਤੇ ਗਏ ਕਥਿਤ ਪਰਚਿਆਂ ਦੀ ਤਿੱਖੀ ਨਿੰਦਾ ਕੀਤੀ ਗਈ।
ਐਸੋਸੀਏਸ਼ਨ ਦੇ ਆਗੂਆਂ ਨੇ ਕਿਹਾ ਕਿ ਲੋਕਤੰਤਰ ਦਾ ਚੌਥਾ ਥੰਮ ਮੀਡੀਆ ਅੱਜ ਸਰਕਾਰੀ ਦਬਾਅ ਕਾਰਨ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ। ਪੱਤਰਕਾਰਾਂ ਖ਼ਿਲਾਫ਼ ਪੁਲਿਸ ਕਾਰਵਾਈ ਸਿਰਫ਼ ਪ੍ਰੈਸ ਦੀ ਆਜ਼ਾਦੀ ’ਤੇ ਹੀ ਨਹੀਂ, ਸਗੋਂ ਬੋਲਣ ਅਤੇ ਲਿਖਣ ਦੀ ਆਜ਼ਾਦੀ ’ਤੇ ਵੀ ਸਿੱਧਾ ਹਮਲਾ ਹੈ।
ਉਨ੍ਹਾਂ ਦੱਸਿਆ ਕਿ ਪੱਤਰਕਾਰਾਂ ਵੱਲੋਂ ਸਿਰਫ਼ ਆਪਣੀ ਪੇਸ਼ਾਵਰ ਜ਼ਿੰਮੇਵਾਰੀ ਨਿਭਾਉਂਦਿਆਂ ਇਹ ਸਵਾਲ ਪੁੱਛਿਆ ਗਿਆ ਸੀ ਕਿ ਜੇਕਰ ਪੰਜਾਬ ਦੇ ਮੁੱਖ ਮੰਤਰੀ ਜਪਾਨ ਦੌਰੇ ’ਤੇ ਹਨ, ਤਾਂ ਉਸ ਦੌਰਾਨ ਹੈਲੀਕਾਪਟਰ ਕੌਣ ਚਲਾ ਰਿਹਾ ਹੈ। ਇਸ ਜਾਣਕਾਰੀ ਨੂੰ ਲੈ ਕੇ ਪੱਤਰਕਾਰਾਂ ਉੱਤੇ ਪਰਚੇ ਦਰਜ ਕਰਨਾ ਸਰਕਾਰ ਦੀ ਨੀਅਤ ’ਤੇ ਸਵਾਲ ਖੜ੍ਹੇ ਕਰਦਾ ਹੈ।
ਐਸੋਸੀਏਸ਼ਨ ਦੇ ਮੈਂਬਰਾਂ ਰੋਜ਼ੀ ਸਿੰਘ, ਧਰਮਿੰਦਰ ਬਾਠ, ਪ੍ਰੀਤਮ ਸਿੰਘ ਸਰਪੰਚ, ਰਜਿੰਦਰ ਸਿੰਘ ਬੰਟੂ, ਰਮੇਸ਼ ਸੋਨੀ, ਮਨਜਿੰਦਰਪ੍ਰੀਤ ਸਿੰਘ ਗੋਲਡੀ, ਪੰਕਜ ਪਾਂਧੀ, ਰਾਜਨ ਸ਼ਰਮਾ, ਚਰਨਜੀਤ ਸਿੰਘ ਚੰਨ ਸਮੇਤ ਹੋਰ ਪੱਤਰਕਾਰਾਂ ਨੇ ਐਸ.ਡੀ.ਐਮ. ਨੂੰ ਸੌਂਪੇ ਮੰਗ ਪੱਤਰ ਵਿੱਚ ਮੰਗ ਕੀਤੀ ਕਿ ਸਾਰੇ ਕਥਿਤ ਪਰਚੇ ਤੁਰੰਤ ਰੱਦ ਕੀਤੇ ਜਾਣ।
ਪ੍ਰੈਸ ਐਸੋਸੀਏਸ਼ਨ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਪੱਤਰਕਾਰਾਂ ਨੂੰ ਨਿਆਂ ਨਾ ਦਿੱਤਾ, ਤਾਂ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਪੱਧਰ ’ਤੇ ਵੱਡਾ ਸੰਘਰਸ਼ ਛੇੜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪੱਤਰਕਾਰਾਂ ਨੂੰ ਸਹੂਲਤਾਂ ਦੇਣ ਦੀ ਬਜਾਏ ਉਨ੍ਹਾਂ ਨੂੰ ਤੰਗ–ਪ੍ਰੇਸ਼ਾਨ ਕੀਤਾ ਜਾ ਰਿਹਾ ਹੈ, ਜੋ ਬਿਲਕੁਲ ਅਸਵੀਕਾਰਯੋਗ ਹੈ।
Amritsar Airport Drone Activity: ਅੰਮ੍ਰਿਤਸਰ ਹਵਾਈ ਅੱਡੇ ਨੇੜੇ 3 ...
ਅੰਮ੍ਰਿਤਸਰ ਹਵਾਈ ਅੱਡੇ ਨੇੜੇ ਤਿੰਨ ਸ਼ੱਕੀ ਡਰੋਨ ਦਿਖਾਈ ਦੇਣ ਮਗਰੋਂ ਏਅਰ ਇੰਡੀਆ, ਇੰਡੀਗੋ ਤੇ ਮਲੇਸ਼ੀਆ ਏਅਰਲਾਈਨਜ਼ ਦੀਆਂ
Amritsar Police Action: 15 ਕਿਲੋ ਅਫੀਮ, M16 ਰਾਈਫਲ ਅਤੇ 9 ਪਿਸਤੌਲ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ। 4 ਮੁਲਜ਼ਮ
Punjab CBI Case: CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ ਕੇਸ, ...
ਪੰਜਾਬ CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ CBI ਕੇਸ ਦਰਜ, 7 ਸ਼ਹਿਰਾਂ ’ਚ 8 ਥਾਵਾਂ ’ਤੇ ਤਲਾਸ਼ੀ