ਪੰਜਾਬ ਸਰਕਾਰ ਵੱਲੋਂ ਨਸ਼ਾ ਰੋਕਥਾਮ ਅਤੇ ਮਾਨਸਿਕ ਸਿਹਤ ਲਈ ਖਾਸ ਵਰਕਸ਼ਾਪਾਂ ਕਰਵਾਈਆਂ

Author : Narinder kumar Sethi

ਪੰਜਾਬ ਸਰਕਾਰ ਦੀ ਫਲੈਗਸ਼ਿਪ ਪਹਿਲ “ਯੁੱਧ ਨਸ਼ਿਆਂ ਵਿਰੁੱਧ” ਦੇ ਤਹਿਤ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਡਾ. ਭੀਮ ਰਾਓ ਅੰਬੇਦਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ (AIMS), ਮੋਹਾਲੀ ਰਾਹੀਂ ਸਕੂਲਾਂ ਵਿੱਚ ਨਸ਼ਾ ਰੋਕਥਾਮ ਅਤੇ ਵਿਦਿਆਰਥੀਆਂ ਦੀ ਮਾਨਸਿਕ ਸਿਹਤ ਨੂੰ ਮਜ਼ਬੂਤ ਕਰਨ ਲਈ ਸਕੂਲ ਮੁਖੀਆਂ/ਪ੍ਰਿੰਸੀਪਲਾਂ ਲਈ ਸਮਰੱਥਾ ਵਿਕਾਸ ਅਤੇ ਸੰਵੇਦਨਸ਼ੀਲਤਾ ਵਰਕਸ਼ਾਪਾਂ ਕਰਵਾਈਆਂ ਜਾ ਰਹੀਆਂ ਹਨ।

ਇਸ ਤਹਿਤ ਅੱਜ ਅੰਮ੍ਰਿਤਸਰ ਦੇ ਸ਼ਿਵਾਲਾ ਭਾਈਆਂ ਵਾਲੇ ਮੰਦਿਰ ਦੇ ਨਜ਼ਦੀਕ ਸਥਿਤ ਇੱਕ ਸਰਕਾਰੀ ਸਕੂਲ ਵਿੱਚ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਅੰਮ੍ਰਿਤਸਰ ਜ਼ਿਲ੍ਹੇ ਦੇ 80 ਤੋਂ ਵੱਧ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਨੇ ਭਾਗ ਲਿਆ। ਵਰਕਸ਼ਾਪ ਦੌਰਾਨ ਸਕੂਲ ਮੁਖੀਆਂ ਨੂੰ ਵਿਦਿਆਰਥੀਆਂ ਦੀ ਮਾਨਸਿਕ ਸਿਹਤ, ਨਸ਼ਾ ਰੋਕਥਾਮ ਅਤੇ ਸ਼ੁਰੂਆਤੀ ਲੱਛਣਾਂ ਦੀ ਪਛਾਣ ਸੰਬੰਧੀ ਖਾਸ ਟ੍ਰੇਨਿੰਗ ਦਿੱਤੀ ਗਈ।

ਮਾਨਸਿਕ ਸਿਹਤ ਵਿਦਿਆਰਥੀਆਂ ਦੇ ਭਾਵਨਾਤਮਕ ਵਿਕਾਸ, ਅਕਾਦਮਿਕ ਪ੍ਰਦਰਸ਼ਨ ਅਤੇ ਸਮਾਜਿਕ ਵਿਹਾਰ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਂਦੀ ਹੈ। ਸਕੂਲ ਉਹ ਪਹਿਲਾ ਮਾਹੌਲ ਹੁੰਦਾ ਹੈ ਜਿੱਥੇ ਤਣਾਅ, ਵਿਹਾਰਕ ਸਮੱਸਿਆਵਾਂ ਅਤੇ ਜੋਖਿਮ ਭਰੀਆਂ ਆਦਤਾਂ ਦੇ ਸ਼ੁਰੂਆਤੀ ਲੱਛਣ ਸਾਹਮਣੇ ਆਉਂਦੇ ਹਨ। ਇਸੇ ਕਾਰਨ ਸਕੂਲ ਪੱਧਰ ’ਤੇ ਸਮੇਂ ਸਿਰ ਦਖਲਅੰਦਾਜ਼ੀ ਬਹੁਤ ਜ਼ਰੂਰੀ ਮੰਨੀ ਜਾਂਦੀ ਹੈ।

ਇਸੇ ਕੜੀ ਤਹਿਤ ਪੰਜਾਬ ਸਰਕਾਰ ਵੱਲੋਂ ਪੂਰੇ ਸੂਬੇ ਵਿੱਚ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਅਧੀਨ ਸਰਕਾਰੀ ਸਕੂਲਾਂ ਦੇ ਮੁਖੀਆਂ, ਅਰਥਾਤ ਪ੍ਰਿੰਸੀਪਲਾਂ ਨੂੰ ਵਿਸ਼ੇਸ਼ ਟ੍ਰੇਨਰਾਂ ਰਾਹੀਂ ਟ੍ਰੇਨਿੰਗ ਦਿੱਤੀ ਜਾ ਰਹੀ ਹੈ, ਤਾਂ ਜੋ ਉਹ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਪ੍ਰਭਾਵਸ਼ਾਲੀ ਭੂਮਿਕਾ ਨਿਭਾ ਸਕਣ।

ਇਸ ਟ੍ਰੇਨਿੰਗ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਨਸ਼ਿਆਂ ਵੱਲ ਰੁਝਾਨ ਪੈਦਾ ਕਰਨ ਵਾਲੇ ਤਣਾਅਕਾਰਕ ਤੱਤਾਂ ਬਾਰੇ ਜਾਗਰੂਕਤਾ ਫੈਲਾਉਣਾ ਅਤੇ ਸਕੂਲ ਪੱਧਰ ’ਤੇ ਉਹਨਾਂ ਨੂੰ ਘਟਾਉਣਾ ਹੈ। ਇਸਦੇ ਨਾਲ-ਨਾਲ ਵਿਦਿਆਰਥੀਆਂ ਦੀ ਮਾਨਸਿਕ ਸਿਹਤ ਸੰਭਾਲ ਲਈ ਸਕੂਲਾਂ ਦੀ ਸਮਰੱਥਾ ਮਜ਼ਬੂਤ ਕਰਨਾ, ਸਕੂਲ ਮੁਖੀਆਂ ਨੂੰ ਵਿਦਿਆਰਥੀਆਂ ਵਿੱਚ ਆ ਰਹੀਆਂ ਮਾਨਸਿਕ ਤਬਦੀਲੀਆਂ ਹੈ।

Jan. 11, 2026 5:39 p.m. 11
#World News #ਜਨ ਪੰਜਾਬ #ਪੰਜਾਬ ਖ਼ਬਰਾਂ #jan punjab news
Watch Special Video
Sponsored
Trending News