ਅਦਬੀ ਸਾਂਝ ਲਈ ਹਰ ਧਰਮ ਦਾ ਸਤਿਕਾਰ ਜ਼ਰੂਰੀ: ਸ਼ਾਹੀ ਇਮਾਮ ਮੁਹੰਮਦ ਉਸਮਾਨ ਰਹਿਮਾਨੀ

Post by : Bandan Preet

ਸ਼ਾਹੀ ਇਮਾਮ ਪੰਜਾਬ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਭੀਖੀ ਨੇ ਕਿਹਾ ਹੈ ਕਿ ਸਮਾਜ ਵਿੱਚ ਅਦਬੀ ਸਾਂਝ ਬਣਾਈ ਰੱਖਣ ਲਈ ਹਰ ਧਰਮ ਦਾ ਸਤਿਕਾਰ ਕਰਨਾ ਬਹੁਤ ਜ਼ਰੂਰੀ ਹੈ। ਉਹ ਨੇੜਲੇ ਪਿੰਡ ਅਤਲਾ ਕਲਾਂ ਵਿੱਚ ਮਦਰਸਾ ਫੈਜ-ਏ-ਕੁਰਬਾਨ ਦਾ ਨੀਂਹ ਪੱਥਰ ਰੱਖਣ ਮੌਕੇ ਲੋਕਾਂ ਨੂੰ ਸੰਬੋਧਨ ਕਰ ਰਹੇ ਸਨ।

ਉਨ੍ਹਾਂ ਕਿਹਾ ਕਿ ਕੋਈ ਵੀ ਧਰਮ ਮਨੁੱਖਤਾ ਵਿੱਚ ਭੇਦਭਾਵ ਨਹੀਂ ਸਿਖਾਉਂਦਾ। ਹਰ ਧਰਮ ਪਿਆਰ, ਭਰਾਵਾਂਚਾਰਾ ਅਤੇ ਮਿਲ-ਜੁਲ ਕੇ ਰੱਬ ਦੀ ਇਬਾਦਤ ਕਰਨ ਦਾ ਸੰਦੇਸ਼ ਦਿੰਦਾ ਹੈ। ਉਨ੍ਹਾਂ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਆਪਸੀ ਸਾਂਝ ਅਤੇ ਸਦਭਾਵਨਾ ਨੂੰ ਮਜ਼ਬੂਤ ਕਰਨ ਲਈ ਹਰ ਮਜ਼ਹਬ ਅਤੇ ਹਰ ਵਰਗ ਦਾ ਸਤਿਕਾਰ ਕੀਤਾ ਜਾਵੇ।

ਮੌਲਾਨਾ ਰਹਿਮਾਨੀ ਨੇ ਮਾਤ ਭਾਸ਼ਾ ਪੰਜਾਬੀ ਦੀ ਮਹੱਤਤਾ ਉੱਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬੀ ਸਿਰਫ਼ ਪੰਜਾਬ ਜਾਂ ਉੱਤਰੀ ਭਾਰਤ ਤੱਕ ਸੀਮਿਤ ਨਹੀਂ ਰਹੀ, ਬਲਕਿ ਅੱਜ ਇਹ ਭਾਸ਼ਾ ਦੁਨੀਆ ਭਰ ਵਿੱਚ ਮਾਣ ਨਾਲ ਬੋਲੀ ਜਾ ਰਹੀ ਹੈ। ਪੰਜਾਬੀ ਬੋਲੀ ਨੇ ਵੱਖ-ਵੱਖ ਦੇਸ਼ਾਂ ਦੇ ਲੋਕਾਂ ਨੂੰ ਇੱਕ-ਦੂਜੇ ਦੇ ਨੇੜੇ ਲਿਆ ਕੇ ਆਪਸੀ ਸਤਿਕਾਰ ਦੀ ਭਾਵਨਾ ਪੈਦਾ ਕੀਤੀ ਹੈ।

ਉਨ੍ਹਾਂ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਨਮਨ ਕਰਦਿਆਂ ਕਿਹਾ ਕਿ ਉਹ ਦਿਨ ਸਿੱਖ ਕੌਮ ਲਈ ਬਹੁਤ ਮੁਸ਼ਕਲ ਸਨ। ਉਨ੍ਹਾਂ ਦੀ ਕੁਰਬਾਨੀ ਤੋਂ ਸਾਨੂੰ ਹਿੰਮਤ, ਸੱਚਾਈ ਅਤੇ ਧਰਮ ਦੀ ਰੱਖਿਆ ਦਾ ਪਾਠ ਮਿਲਦਾ ਹੈ। ਮੌਲਾਨਾ ਰਹਿਮਾਨੀ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਬਾਰੇ ਜਾਣੂ ਕਰਵਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ।

Dec. 26, 2025 10:36 a.m. 108
#latest news punjab #jan punjab news
Watch Special Video
Sponsored
Trending News