Author : Vikram Singh
ਅੰਮ੍ਰਿਤਸਰ ਦੇ ਥਾਣਾ ਛੇਹਰਟਾ ਅਧੀਨ ਆਉਂਦੀ ਸੰਧੂ ਕਲੋਨੀ ਵਿੱਚ ਉਸ ਵੇਲੇ ਅਫ਼ਰਾਤਅਫ਼ਰੀ ਮਚ ਗਈ ਜਦੋਂ ਇੱਕ ਵਿਆਹ ਸਮਾਗਮ ਦੌਰਾਨ ਅਚਾਨਕ ਗੋਲੀ ਚੱਲ ਗਈ। ਵਿਆਹ ਦੀ ਰੌਣਕ ਵਿਚਕਾਰ ਹੋਈ ਇਸ ਘਟਨਾ ਨਾਲ ਸਮਾਗਮ ਵਿੱਚ ਸ਼ਾਮਲ ਲੋਕਾਂ ਵਿੱਚ ਡਰ ਦਾ ਮਾਹੌਲ ਬਣ ਗਿਆ ਅਤੇ ਕਈ ਸਮੇਂ ਲਈ ਸਮਾਰੋਹ ਰੁਕ ਗਿਆ।
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ ‘ਤੇ ਪਹੁੰਚੀ ਅਤੇ ਸਥਿਤੀ ਨੂੰ ਕਾਬੂ ਵਿੱਚ ਲਿਆ। ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਏਸੀਪੀ ਪੱਛਮੀ ਸ੍ਰੀ ਸ਼ਿਵਦਰਸ਼ਨ ਸਿੰਘ ਨੇ ਦੱਸਿਆ ਕਿ ਗੋਲੀ ਚੱਲਣ ਦੇ ਕਾਰਨਾਂ ਦੀ ਪੂਰੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੌਕੇ ਤੋਂ ਸਬੂਤ ਇਕੱਠੇ ਕੀਤੇ ਗਏ ਹਨ ਅਤੇ ਸਮਾਗਮ ਵਿੱਚ ਮੌਜੂਦ ਲੋਕਾਂ ਤੋਂ ਪੁੱਛਗਿੱਛ ਜਾਰੀ ਹੈ।
ਏਸੀਪੀ ਨੇ ਸਪਸ਼ਟ ਕੀਤਾ ਕਿ ਕਾਨੂੰਨ ਵਿਵਸਥਾ ਨਾਲ ਖਿਲਵਾਰ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਪੁਲਿਸ ਵੱਲੋਂ ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਗੋਲੀ ਜਾਨਬੁੱਝ ਕੇ ਚਲਾਈ ਗਈ ਜਾਂ ਫਿਰ ਇਹ ਲਾਪਰਵਾਹੀ ਕਾਰਨ ਹੋਇਆ ਹਾਦਸਾ ਸੀ। ਫਿਲਹਾਲ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
Amritsar Airport Drone Activity: ਅੰਮ੍ਰਿਤਸਰ ਹਵਾਈ ਅੱਡੇ ਨੇੜੇ 3 ...
ਅੰਮ੍ਰਿਤਸਰ ਹਵਾਈ ਅੱਡੇ ਨੇੜੇ ਤਿੰਨ ਸ਼ੱਕੀ ਡਰੋਨ ਦਿਖਾਈ ਦੇਣ ਮਗਰੋਂ ਏਅਰ ਇੰਡੀਆ, ਇੰਡੀਗੋ ਤੇ ਮਲੇਸ਼ੀਆ ਏਅਰਲਾਈਨਜ਼ ਦੀਆਂ
Amritsar Police Action: 15 ਕਿਲੋ ਅਫੀਮ, M16 ਰਾਈਫਲ ਅਤੇ 9 ਪਿਸਤੌਲ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ। 4 ਮੁਲਜ਼ਮ
Punjab CBI Case: CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ ਕੇਸ, ...
ਪੰਜਾਬ CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ CBI ਕੇਸ ਦਰਜ, 7 ਸ਼ਹਿਰਾਂ ’ਚ 8 ਥਾਵਾਂ ’ਤੇ ਤਲਾਸ਼ੀ