Author : Sonu Samyal
ਗੁਰਦਾਸਪੁਰ: ਸਰਕਾਰੀ ਕਾਲਜ ਗੁਰਦਾਸਪੁਰ ਵਿੱਚ 21 ਫਰਵਰੀ ਨੂੰ ਸਲਾਨਾ ਕਨਵੋਕੇਸ਼ਨ ਸਮਾਰੋਹ ਬੜੀ ਧੂਮਧਾਮ ਨਾਲ ਮਨਾਇਆ ਗਿਆ। ਸਮਾਰੋਹ ਦੀ ਸ਼ੁਰੂਆਤ ਅਕਾਦਮਿਕ ਪ੍ਰੋਸੇਸ਼ਨ ਨਾਲ ਹੋਈ ਅਤੇ ਰਾਸ਼ਟਰੀ ਗਾਨ ਨਾਲ ਇਸ ਦਾ ਸਮਾਪਨ ਕੀਤਾ ਗਿਆ। ਇਸ ਮੌਕੇ ਕਾਲਜ ਦੀ ਸਲਾਨਾ ਰਿਪੋਰਟ ਵੀ ਪੇਸ਼ ਕੀਤੀ ਗਈ, ਜਿਸ ਵਿੱਚ ਅਕਾਦਮਿਕ ਉਪਲਬਧੀਆਂ, ਸੱਭਿਆਚਾਰਕ ਗਤੀਵਿਧੀਆਂ, ਖੇਡਾਂ ਵਿੱਚ ਪ੍ਰਾਪਤ ਕੀਤੀਆਂ ਸਫਲਤਾਵਾਂ ਅਤੇ ਵਿਦਿਆਰਥੀ ਵਿਕਾਸ ਕਾਰਜਕ੍ਰਮਾਂ ਦਾ ਵਿਸਥਾਰਪੂਰਵਕ ਜ਼ਿਕਰ ਕੀਤਾ ਗਿਆ।
ਸਮਾਰੋਹ ਦੌਰਾਨ ਕੁੱਲ 247 ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ ਅਤੇ 5 ਹੋਣਹਾਰ ਵਿਦਿਆਰਥੀਆਂ ਨੂੰ ਰੋਲ ਆਫ਼ ਆਨਰ ਨਾਲ ਸਨਮਾਨਿਤ ਕੀਤਾ ਗਿਆ।
ਸਮਾਰੋਹ ਦੇ ਮੁੱਖ ਮਹਿਮਾਨ ਸ੍ਰੀ ਕਵਿੰਦਰ ਗੁਪਤਾ, ਮਾਣਯੋਗ ਲੈਫਟੀਨੈਂਟ ਗਵਰਨਰ, ਕੇਂਦਰ ਸ਼ਾਸਿਤ ਪ੍ਰਦੇਸ਼ ਲਦਾਖ ਸਨ। ਉਨ੍ਹਾਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਕਲਾਸਰੂਮ ਤੋਂ ਲੈ ਕੇ ਲੈਫਟੀਨੈਂਟ ਗਵਰਨਰ ਦੇ ਦਫ਼ਤਰ ਤੱਕ ਦਾ ਸਫ਼ਰ ਅਧਿਆਪਕਾਂ ਦੇ ਆਸ਼ੀਰਵਾਦ ਅਤੇ ਮਾਤਾ-ਪਿਤਾ ਦੇ ਸੰਸਕਾਰਾਂ ਦਾ ਨਤੀਜਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਰਟੀਫਿਸ਼ੀਅਲ ਇੰਟੈਲੀਜੈਂਸ, ਤਕਨਾਲੋਜੀ ਅਤੇ “ਵਿਕਸਿਤ ਭਾਰਤ 2047” ਦੇ ਸੰਕਲਪ ਬਾਰੇ ਵੀ ਪ੍ਰੇਰਿਤ ਕੀਤਾ।
ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਸ੍ਰੀ ਰਮਨ ਬਹਿਲ, ਹਲਕਾ ਇੰਚਾਰਜ ਗੁਰਦਾਸਪੁਰ ਅਤੇ ਡਾਕਟਰ ਸੰਦੀਪ ਸ਼ਰਮਾ, ਉਪ ਕੁਲਪਤੀ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਵੀ ਮੌਜੂਦ ਸਨ। ਸਾਬਕਾ ਪ੍ਰਿੰਸੀਪਲ ਪ੍ਰੋਫੈਸਰ ਰਾਜ ਕੁਮਾਰ ਸ਼ਰਮਾ, ਪ੍ਰੋਫੈਸਰ ਜੀ ਐਸ ਕਲਸੀ, ਓਮ ਪ੍ਰਕਾਸ਼ ਜੀ, ਵੀ ਕੇ ਮੌਦਗਿਲ, ਕਮਲ ਕਿਸ਼ੋਰ ਅਤਰੀ, ਵੀ ਕੇ ਸਿੰਘ ਅਤੇ ਪ੍ਰੋਫੈਸਰ ਜੇ ਐਸ ਗਰੋਵਰ ਵੀ ਸਮਾਰੋਹ ਵਿੱਚ ਹਾਜ਼ਰ ਸਨ।
ਰਜਿਸਟਰਾਰ ਪ੍ਰੋਫੈਸਰ ਸੀਮਾ ਮਹਾਜਨ ਅਤੇ ਪ੍ਰਿੰਸੀਪਲ ਅਸ਼ਵਨੀ ਕੁਮਾਰ ਭੱਲਾ ਨੇ ਸਮਾਰੋਹ ਦੀ ਅਗਵਾਈ ਕੀਤੀ। ਮੀਡੀਆ ਨਾਲ ਗੱਲਬਾਤ ਦੌਰਾਨ ਮੁੱਖ ਮਹਿਮਾਨ ਨੇ ਕਿਹਾ ਕਿ ਇਸ ਮੌਕੇ ਉਨ੍ਹਾਂ ਨੂੰ ਆਪਣੇ ਵਿਦਿਆਰਥੀ ਦਿਨ ਯਾਦ ਆ ਗਏ। ਇਸ ਕਾਲਜ ਤੋਂ ਪੜ੍ਹ ਕੇ ਕਈ ਵਿਦਿਆਰਥੀ ਉੱਚ ਅਹੁਦਿਆਂ ’ਤੇ ਪਹੁੰਚੇ ਹਨ।
ਸਮਾਰੋਹ ਦੇ ਅੰਤ ਵਿੱਚ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਉਜਲੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਇਹ ਕਨਵੋਕੇਸ਼ਨ ਸਿਰਫ਼ ਡਿਗਰੀ ਵੰਡ ਸਮਾਰੋਹ ਨਹੀਂ, ਸਗੋਂ ਵਿਦਿਆਰਥੀਆਂ ਲਈ ਪ੍ਰੇਰਣਾਦਾਇਕ ਮੰਚ ਸਾਬਤ ਹੋਇਆ।
Punjab CBI Case: CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ ਕੇਸ, ...
ਪੰਜਾਬ CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ CBI ਕੇਸ ਦਰਜ, 7 ਸ਼ਹਿਰਾਂ ’ਚ 8 ਥਾਵਾਂ ’ਤੇ ਤਲਾਸ਼ੀ
LPU Students Bus Accident: ਬੰਗਾ-ਫਗਵਾੜਾ ਹਾਈਵੇਅ ’ਤੇ ਬੱਸ ਪਲਟੀ, ...
ਬੰਗਾ-ਫਗਵਾੜਾ ਹਾਈਵੇਅ ’ਤੇ ਬੱਸ ਪਲਟਣ ਨਾਲ 3 ਲੋਕਾਂ ਦੀ ਮੌਤ ਅਤੇ 24 ਜ਼ਖ਼ਮੀ ਹੋਏ। ਬੱਸ ਵਿੱਚ LPU ਦੇ ਵਿਦਿਆਰਥੀ ਵੀ ਸਵ
US Cargo Theft Case: ਪੰਜਾਬ ਦੇ ਦੋ ਨੌਜਵਾਨਾਂ ਨੂੰ $2 ਮਿਲੀਅਨ ਦੀ ਚ...
ਅਮਰੀਕਾ ਵਿੱਚ ਪੰਜਾਬ ਦੇ ਦੋ ਭਾਰਤੀ ਨਾਗਰਿਕ $2 ਮਿਲੀਅਨ ਦੇ Cargo Theft ਮਾਮਲੇ ਵਿੱਚ ਦੋਸ਼ੀ ਕਰਾਰ, ਜਨਵਰੀ 2027 ਵਿੱਚ