Author : Beant Singh
ਪਟਿਆਲਾ :- ਪਿੰਡ ਬਠੋਈ ਕਲਾਂ ਦੀ ਸ਼ਾਮਲਾਤ ਜ਼ਮੀਨ ਨਾਲ ਜੁੜੇ ਕਬਜ਼ੇ ਦੇ ਵਿਵਾਦ ਨੇ ਹੁਣ ਗੰਭੀਰ ਰੂਪ ਧਾਰ ਲਿਆ ਹੈ। ਇਸ ਮਾਮਲੇ ਵਿੱਚ ਐਸ.ਸੀ. ਭਾਈਚਾਰੇ ਅਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਡਿਪਟੀ ਕਮਿਸ਼ਨਰ ਪਟਿਆਲਾ ਦੇ ਨਾਂ ਇੱਕ ਮੰਗ ਪੱਤਰ ਐਸ.ਡੀ.ਐਮ. ਪਟਿਆਲਾ ਨੂੰ ਸੌਂਪਿਆ।
ਇਸ ਮੌਕੇ ਦਰਸ਼ਨ ਸਿੰਘ ਮੈਣ (ਸੂਬਾ ਪ੍ਰਧਾਨ, ਗੁਰੂ ਗਿਆਨ ਨਾਥ ਵਾਲਮੀਕਿ ਧਰਮ ਸਮਾਜ ਰਜਿ.) ਅਤੇ ਅਜੈਬ ਸਿੰਘ ਬਠੋਈ ਕਲਾ (ਪ੍ਰਧਾਨ, ਨਰੇਗਾ ਵਰਕਰ ਫਰੰਟ ਪੰਜਾਬ) ਮੁੱਖ ਤੌਰ ‘ਤੇ ਹਾਜ਼ਰ ਰਹੇ।
ਆਗੂਆਂ ਨੇ ਸਰਕਾਰ ਅਤੇ ਪਟਿਆਲਾ ਪ੍ਰਸ਼ਾਸਨ ‘ਤੇ ਗੰਭੀਰ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਕੇਸ ਨੰਬਰ CWP-33910-2025 ਵਿੱਚ 15 ਮਈ 2026 ਤੱਕ ਕਬਜ਼ਾ ਦਿਵਾਉਣ ਦੇ ਸਪੱਸ਼ਟ ਹੁਕਮ ਹੋਣ ਦੇ ਬਾਵਜੂਦ ਪ੍ਰਸ਼ਾਸਨ ਜਾਣਬੁੱਝ ਕੇ ਦੇਰੀ ਕਰ ਰਿਹਾ ਹੈ।
ਉਨ੍ਹਾਂ ਦਾ ਕਹਿਣਾ ਹੈ ਕਿ ਐਸ.ਸੀ. ਭਾਈਚਾਰੇ ਵੱਲੋਂ ਪੂਰੀ ਰਕਮ ਜਮ੍ਹਾਂ ਕਰਵਾਏ ਜਾਣ ਦੇ ਬਾਵਜੂਦ ਇੱਕ ਸਾਲ ਤੋਂ ਕਬਜ਼ਾ ਨਾ ਮਿਲਣਾ ਸਰਕਾਰੀ ਲਾਪਰਵਾਹੀ ਨੂੰ ਦਰਸਾਉਂਦਾ ਹੈ। ਇਸ ਨੂੰ ਉਨ੍ਹਾਂ ਨੇ ਗਰੀਬ ਅਤੇ ਪਿਛੜੇ ਵਰਗ ਦੇ ਹੱਕਾਂ ‘ਤੇ ਡਾਕਾ ਕਰਾਰ ਦਿੱਤਾ।
ਆਗੂਆਂ ਨੇ ਸਪੱਸ਼ਟ ਕੀਤਾ ਕਿ ਇਹ ਲੜਾਈ ਹੁਣ ਸਿਰਫ਼ ਜ਼ਮੀਨ ਦੀ ਨਹੀਂ ਰਹੀ, ਬਲਕਿ ਸੰਵਿਧਾਨਕ ਹੱਕਾਂ ਅਤੇ ਸਮਾਜਿਕ ਨਿਆਂ ਦੀ ਲੜਾਈ ਬਣ ਚੁੱਕੀ ਹੈ। ਉਨ੍ਹਾਂ ਨੇ ਸਮੂਹ ਅੰਬੇਡਕਰ ਅਤੇ ਧਾਰਮਿਕ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਇਸ ਸੰਘਰਸ਼ ਵਿੱਚ ਪੂਰਾ ਸਾਥ ਦਿੱਤਾ ਜਾਵੇ।
ਉਨ੍ਹਾਂ ਨੇ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਨੂੰ ਚੇਤਾਵਨੀ ਦਿੱਤੀ ਕਿ ਜੇਕਰ 15 ਮਈ ਤੱਕ ਹਾਈ ਕੋਰਟ ਦੇ ਹੁਕਮਾਂ ਅਨੁਸਾਰ ਕਬਜ਼ਾ ਨਾ ਦਿੱਤਾ ਗਿਆ ਤਾਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ ਅਤੇ ਇਸ ਦੀ ਜ਼ਿੰਮੇਵਾਰੀ ਸਰਕਾਰ ਤੇ ਪ੍ਰਸ਼ਾਸਨ ਦੀ ਹੋਵੇਗੀ।
ਇਸ ਮੌਕੇ ਮੁਖਤਿਆਰ ਸਿੰਘ ਲੰਬੜਦਾਰ, ਨਾਇਬ ਸਿੰਘ ਪੰਚ, ਹੰਸ ਰਾਜ, ਬਲਕਾਰ ਸਿੰਘ, ਰਾਮ ਕਿਸ਼ਨ ਸਿੰਘ, ਜਰਨੈਲ ਸਿੰਘ, ਵਿੱਕੀ ਬਠੋਈ ਕਲਾ ਸਮੇਤ ਕਈ ਹੋਰ ਆਗੂ ਹਾਜ਼ਰ ਸਨ।
Amritsar Airport Drone Activity: ਅੰਮ੍ਰਿਤਸਰ ਹਵਾਈ ਅੱਡੇ ਨੇੜੇ 3 ...
ਅੰਮ੍ਰਿਤਸਰ ਹਵਾਈ ਅੱਡੇ ਨੇੜੇ ਤਿੰਨ ਸ਼ੱਕੀ ਡਰੋਨ ਦਿਖਾਈ ਦੇਣ ਮਗਰੋਂ ਏਅਰ ਇੰਡੀਆ, ਇੰਡੀਗੋ ਤੇ ਮਲੇਸ਼ੀਆ ਏਅਰਲਾਈਨਜ਼ ਦੀਆਂ
Amritsar Police Action: 15 ਕਿਲੋ ਅਫੀਮ, M16 ਰਾਈਫਲ ਅਤੇ 9 ਪਿਸਤੌਲ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ। 4 ਮੁਲਜ਼ਮ
Punjab CBI Case: CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ ਕੇਸ, ...
ਪੰਜਾਬ CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ CBI ਕੇਸ ਦਰਜ, 7 ਸ਼ਹਿਰਾਂ ’ਚ 8 ਥਾਵਾਂ ’ਤੇ ਤਲਾਸ਼ੀ