Author : Sonu Samyal
ਅੱਜ ਹਲਕਾ ਦੀਨਾਨਗਰ ਦੇ ਪਿੰਡ ਸਿੰਗੋਵਾਲ ਤੋਂ ਲੈ ਕੇ ਪਿੰਡ ਭਗਵਾਨਪੁਰ ਤੱਕ ਪੰਜਾਬ ਸਰਕਾਰ ਵੱਲੋਂ ਨਵੀਂ ਸੜਕ ਬਣਾਉਣ ਦਾ ਕੰਮ ਸ਼ੁਰੂ ਕੀਤਾ ਗਿਆ। ਇਹ ਸੜਕ ਕੁੱਲ 7 ਕਿਲੋਮੀਟਰ ਲੰਬੀ ਹੋਵੇਗੀ ਅਤੇ ਇਸ ਦੀ ਕੁੱਲ ਲਾਗਤ 4 ਕਰੋੜ ਰੁਪਏ ਨਿਰਧਾਰਿਤ ਕੀਤੀ ਗਈ ਹੈ।
ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਜੀ ਨੇ ਇਸ ਮੌਕੇ ‘ਤੇ ਦੱਸਿਆ ਕਿ ਸੜਕ ਬਣਾਉਣ ਦੇ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਜਾਂ ਗ਼ਲਤੀ ਸਹਿਣਯੋਗ ਨਹੀਂ ਹੋਵੇਗੀ। ਜੇ ਮਹਿਕਮੇ ਜਾਂ ਠੇਕੇਦਾਰ ਵੱਲੋਂ ਕੰਮ ਵਿੱਚ ਘਾਟ ਹੋਵੇਗੀ, ਤਾਂ ਉਨ੍ਹਾਂ ਦੇ ਖਿਲਾਫ ਤੁਰੰਤ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਹ ਨਵੀਂ ਸੜਕ ਇਲਾਕੇ ਦੇ ਲੋਕਾਂ ਲਈ ਆਸਾਨ ਯਾਤਰਾ ਅਤੇ ਵਪਾਰ ਲਈ ਮਹੱਤਵਪੂਰਨ ਸਹੂਲਤ ਲਿਆਏਗੀ। ਲੋਕਾਂ ਦੀ ਆਸ ਹੈ ਕਿ ਇਹ ਸੜਕ ਬਣਨ ਨਾਲ ਸਿੰਘੋਵਾਲ ਅਤੇ ਭਗਵਾਨਪੁਰ ਦੇ ਵਿਚਕਾਰ ਯਾਤਰਾ ਤੇਜ਼, ਸੁਰੱਖਿਅਤ ਅਤੇ ਸੁਗਮ ਹੋਵੇਗੀ।
Amritsar Airport Drone Activity: ਅੰਮ੍ਰਿਤਸਰ ਹਵਾਈ ਅੱਡੇ ਨੇੜੇ 3 ...
ਅੰਮ੍ਰਿਤਸਰ ਹਵਾਈ ਅੱਡੇ ਨੇੜੇ ਤਿੰਨ ਸ਼ੱਕੀ ਡਰੋਨ ਦਿਖਾਈ ਦੇਣ ਮਗਰੋਂ ਏਅਰ ਇੰਡੀਆ, ਇੰਡੀਗੋ ਤੇ ਮਲੇਸ਼ੀਆ ਏਅਰਲਾਈਨਜ਼ ਦੀਆਂ
Amritsar Police Action: 15 ਕਿਲੋ ਅਫੀਮ, M16 ਰਾਈਫਲ ਅਤੇ 9 ਪਿਸਤੌਲ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ। 4 ਮੁਲਜ਼ਮ
Punjab CBI Case: CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ ਕੇਸ, ...
ਪੰਜਾਬ CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ CBI ਕੇਸ ਦਰਜ, 7 ਸ਼ਹਿਰਾਂ ’ਚ 8 ਥਾਵਾਂ ’ਤੇ ਤਲਾਸ਼ੀ