Author : Sonu Samyal
ਗੁਰਦਾਸਪੁਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਨਾਂਦੇੜ ਵਿੱਚ ਹੋਏ ਹਮਲੇ ਦੇ ਵਿਰੋਧ ਵਿੱਚ ਅੱਜ ਗੁਰਦਾਸਪੁਰ ਵਿੱਚ ਅਕਾਲੀ ਦਲ ਵੱਲੋਂ ਵੱਡਾ ਧਰਨਾ ਪ੍ਰਦਰਸ਼ਨ ਕੀਤਾ ਗਿਆ। ਜ਼ਿਲ੍ਹੇ ਭਰ ਤੋਂ ਪਾਰਟੀ ਆਗੂ ਅਤੇ ਵਰਕਰ ਇਕੱਠੇ ਹੋਏ ਅਤੇ ਅੰਮ੍ਰਿਤਸਰ-ਪਠਾਨਕੋਟ ਹਾਈਵੇ ’ਤੇ ਜਾਮ ਲਗਾ ਕੇ ਰੋਸ ਜ਼ਾਹਰ ਕੀਤਾ।
ਪ੍ਰਦਰਸ਼ਨਕਾਰੀਆਂ ਨੇ ਹਮਲੇ ਦੀ CBI ਜਾਂਚ ਕਰਵਾਉਣ ਦੀ ਮੰਗ ਕੀਤੀ। ਅਕਾਲੀ ਆਗੂਆਂ ਦਾ ਕਹਿਣਾ ਹੈ ਕਿ ਪਵਿੱਤਰ ਧਾਰਮਿਕ ਅਸਥਾਨ ’ਤੇ ਪਾਰਟੀ ਪ੍ਰਧਾਨ ’ਤੇ ਹਮਲਾ ਹੋਣਾ ਸਿਰਫ਼ ਇੱਕ ਵਿਅਕਤੀ ਦੀ ਸੁਰੱਖਿਆ ਨਾਲ ਜੁੜਿਆ ਮਾਮਲਾ ਨਹੀਂ, ਸਗੋਂ ਇਹ ਗੰਭੀਰ ਸੁਰੱਖਿਆ ਸਵਾਲ ਖੜ੍ਹੇ ਕਰਦਾ ਹੈ।
ਅਕਾਲੀ ਦਲ ਦੇ ਗੁਰਦਾਸਪੁਰ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ’ਤੇ ਪਹਿਲਾਂ ਵੀ ਅੰਮ੍ਰਿਤਸਰ ਸਾਹਿਬ ਵਿਖੇ ਗੁਰੂ ਘਰ ਵਿੱਚ ਹਮਲਾ ਹੋਇਆ ਸੀ। ਉਨ੍ਹਾਂ ਕਿਹਾ ਕਿ ਜੇਕਰ ਉਸ ਘਟਨਾ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾਂਦੀ ਤਾਂ ਸ਼ਾਇਦ ਦੁਬਾਰਾ ਅਜਿਹੀ ਘਟਨਾ ਨਾ ਵਾਪਰਦੀ।
ਉਨ੍ਹਾਂ ਮੁਤਾਬਕ, ਹੁਣ ਮੁੜ ਹਮਲਾ ਹੋਣ ਕਾਰਨ ਪੂਰੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਵਾਉਣਾ ਜ਼ਰੂਰੀ ਹੋ ਗਿਆ ਹੈ।
ਅਕਾਲੀ ਆਗੂਆਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਸੁਖਬੀਰ ਬਾਦਲ ’ਤੇ ਹੋਏ ਹਮਲੇ ਦੀ CBI Investigation ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਲਗਾਤਾਰ ਅਜਿਹੀਆਂ ਘਟਨਾਵਾਂ ਸਾਹਮਣੇ ਆਉਣ ਨਾਲ ਕਈ ਸਵਾਲ ਪੈਦਾ ਹੁੰਦੇ ਹਨ ਅਤੇ ਇਸ ਪਿੱਛੇ ਕਿਹੜੀਆਂ ਤਾਕਤਾਂ ਕੰਮ ਕਰ ਰਹੀਆਂ ਹਨ, ਇਸ ਦੀ ਸੱਚਾਈ ਸਾਹਮਣੇ ਆਉਣੀ ਚਾਹੀਦੀ ਹੈ।
ਆਗੂਆਂ ਨੇ ਇਹ ਵੀ ਦੋਸ਼ ਲਗਾਇਆ ਕਿ ਅਜਿਹੀਆਂ ਘਟਨਾਵਾਂ ਰਾਹੀਂ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਹੋ ਸਕਦੀ ਹੈ। ਹਾਲਾਂਕਿ, ਇਸ ਸਬੰਧੀ ਲਗਾਏ ਗਏ ਦੋਸ਼ਾਂ ਦੀ ਪੁਸ਼ਟੀ ਜਾਂਚ ਤੋਂ ਬਾਅਦ ਹੀ ਹੋ ਸਕੇਗੀ।
ਗੁਰਦਾਸਪੁਰ ਵਿੱਚ ਹੋਏ ਪ੍ਰਦਰਸ਼ਨ ਦੌਰਾਨ ਅਕਾਲੀ ਆਗੂਆਂ ਅਤੇ ਵਰਕਰਾਂ ਨੇ ਹਮਲੇ ਦੀ ਨਿਖੇਧੀ ਕਰਦਿਆਂ ਨਾਅਰੇਬਾਜ਼ੀ ਕੀਤੀ। ਹਾਈਵੇ ’ਤੇ ਧਰਨਾ ਲਗਾਉਣ ਕਾਰਨ ਆਵਾਜਾਈ ਵੀ ਪ੍ਰਭਾਵਿਤ ਹੋਈ।
ਅਕਾਲੀ ਆਗੂਆਂ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਨਾਲ ਪਾਰਟੀ ਦੀ ਲੀਡਰਸ਼ਿਪ ਅਤੇ ਵਰਕਰਾਂ ਦੇ ਹੌਸਲੇ ਘੱਟ ਨਹੀਂ ਹੋਣਗੇ, ਬਲਕਿ ਉਹ ਹੋਰ ਮਜ਼ਬੂਤੀ ਨਾਲ ਪਾਰਟੀ ਦੇ ਨਾਲ ਖੜ੍ਹੇ ਰਹਿਣਗੇ।
Amritsar Airport Drone Activity: ਅੰਮ੍ਰਿਤਸਰ ਹਵਾਈ ਅੱਡੇ ਨੇੜੇ 3 ...
ਅੰਮ੍ਰਿਤਸਰ ਹਵਾਈ ਅੱਡੇ ਨੇੜੇ ਤਿੰਨ ਸ਼ੱਕੀ ਡਰੋਨ ਦਿਖਾਈ ਦੇਣ ਮਗਰੋਂ ਏਅਰ ਇੰਡੀਆ, ਇੰਡੀਗੋ ਤੇ ਮਲੇਸ਼ੀਆ ਏਅਰਲਾਈਨਜ਼ ਦੀਆਂ
Amritsar Police Action: 15 ਕਿਲੋ ਅਫੀਮ, M16 ਰਾਈਫਲ ਅਤੇ 9 ਪਿਸਤੌਲ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ। 4 ਮੁਲਜ਼ਮ
Punjab CBI Case: CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ ਕੇਸ, ...
ਪੰਜਾਬ CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ CBI ਕੇਸ ਦਰਜ, 7 ਸ਼ਹਿਰਾਂ ’ਚ 8 ਥਾਵਾਂ ’ਤੇ ਤਲਾਸ਼ੀ