Post by : Jan Punjab Bureau
ਗਣਤੰਤਰ ਦਿਵਸ (26 ਜਨਵਰੀ) ਦੇ ਮੱਦੇਨਜ਼ਰ ਤਰਨ ਤਾਰਨ ਜ਼ਿਲ੍ਹੇ ਵਿੱਚ ਸੁਰੱਖਿਆ ਨੂੰ ਲੈ ਕੇ ਪੁਲਿਸ ਪੂਰੀ ਤਰ੍ਹਾਂ ਚੌਕਸ ਨਜ਼ਰ ਆ ਰਹੀ ਹੈ। ਇਸੇ ਤਹਿਤ ਅੱਜ SSP ਸੁਰਿੰਦਰ ਲਾਂਬਾ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਵਿੱਚ ਇੱਕ ਵਿਸ਼ਾਲ ਫਲੈਗ ਮਾਰਚ ਕੱਢਿਆ ਗਿਆ। ਇਸ ਮਾਰਚ ਵਿੱਚ ਜ਼ਿਲ੍ਹੇ ਦੇ ਸਾਰੇ ਸੀਨੀਅਰ ਅਤੇ ਜੂਨੀਅਰ ਪੁਲਿਸ ਅਧਿਕਾਰੀਆਂ ਸਮੇਤ ਭਾਰੀ ਪੁਲਿਸ ਫੋਰਸ ਨੇ ਭਾਗ ਲਿਆ।
ਫਲੈਗ ਮਾਰਚ ਦਾ ਮਕਸਦ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਪਹਿਲਾਂ ਹੀ ਰੋਕਣਾ ਸੀ। ਮਾਰਚ ਦੌਰਾਨ ਸੰਵੇਦਨਸ਼ੀਲ ਇਲਾਕਿਆਂ ’ਤੇ ਖਾਸ ਧਿਆਨ ਦਿੱਤਾ ਗਿਆ ਅਤੇ ਪੁਲਿਸ ਟੀਮਾਂ ਨੇ ਲਗਾਤਾਰ ਗਸ਼ਤ ਕੀਤੀ।
SSP ਸੁਰਿੰਦਰ ਲਾਂਬਾ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗੈਂਗਸਟਰਾਂ ਅਤੇ ਅਪਰਾਧਿਕ ਤੱਤਾਂ ਵਿਰੁੱਧ ਚਲ ਰਹੀ ਮੁਹਿੰਮ ਲਗਾਤਾਰ ਜਾਰੀ ਹੈ, ਜਿਸ ਤਹਿਤ ਜ਼ਿਲ੍ਹੇ ਵਿੱਚ ਛਾਪੇਮਾਰੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਗਣਤੰਤਰ ਦਿਵਸ ਦੇ ਮੌਕੇ ’ਤੇ ਪੁਲਿਸ ਪੂਰੀ ਤਰ੍ਹਾਂ ਅਲਰਟ ਹੈ ਅਤੇ ਲੋਕਾਂ ਦੀ ਸੁਰੱਖਿਆ ਲਈ ਹਰ ਸੰਭਵ ਕਦਮ ਚੁੱਕੇ ਗਏ ਹਨ।
ਪੁਲਿਸ ਵੱਲੋਂ ਆਮ ਨਾਗਰਿਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਸ਼ਾਂਤੀ ਅਤੇ ਕਾਨੂੰਨ-ਵਿਵਸਥਾ ਬਣਾਈ ਰੱਖਣ ਵਿੱਚ ਸਹਿਯੋਗ ਕਰਨ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਬਾਰੇ ਤੁਰੰਤ ਜਾਣਕਾਰੀ ਦੇਣ।
Amritsar Airport Drone Activity: ਅੰਮ੍ਰਿਤਸਰ ਹਵਾਈ ਅੱਡੇ ਨੇੜੇ 3 ...
ਅੰਮ੍ਰਿਤਸਰ ਹਵਾਈ ਅੱਡੇ ਨੇੜੇ ਤਿੰਨ ਸ਼ੱਕੀ ਡਰੋਨ ਦਿਖਾਈ ਦੇਣ ਮਗਰੋਂ ਏਅਰ ਇੰਡੀਆ, ਇੰਡੀਗੋ ਤੇ ਮਲੇਸ਼ੀਆ ਏਅਰਲਾਈਨਜ਼ ਦੀਆਂ
Amritsar Police Action: 15 ਕਿਲੋ ਅਫੀਮ, M16 ਰਾਈਫਲ ਅਤੇ 9 ਪਿਸਤੌਲ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ। 4 ਮੁਲਜ਼ਮ
Punjab CBI Case: CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ ਕੇਸ, ...
ਪੰਜਾਬ CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ CBI ਕੇਸ ਦਰਜ, 7 ਸ਼ਹਿਰਾਂ ’ਚ 8 ਥਾਵਾਂ ’ਤੇ ਤਲਾਸ਼ੀ