ਤਰਨ ਤਾਰਨ ਵਿੱਚ ਵਿਆਹ ਸਮਾਗਮ ਦੌਰਾਨ ਨੌਜਵਾਨ ਦੀ ਬੇਰਹਿਮੀ ਨਾਲ ਕੁੱਟਮਾਰ, ਮੌਤ ਤੋਂ ਬਾਅਦ ਪਰਿਵਾਰ ਵੱਲੋਂ ਥਾਣੇ ਦਾ ਘਿਰਾਉ

Post by : Jan Punjab Bureau

ਤਰਨ ਤਾਰਨ ਦੇ ਪਿੰਡ ਝਮਕੀ ਵਿੱਚ ਇੱਕ ਦਰਦਨਾਕ ਘਟਨਾ ਸਾਹਮਣੇ ਆਈ ਹੈ, ਜਿੱਥੇ ਵਿਆਹ ਸਮਾਗਮ ਦੌਰਾਨ ਇੱਕ ਨੌਜਵਾਨ ਦੀ ਕੁਝ ਮੁੰਡਿਆਂ ਵੱਲੋਂ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ। ਗੰਭੀਰ ਸੱਟਾਂ ਲੱਗਣ ਕਾਰਨ ਨੌਜਵਾਨ ਦੀ ਇਲਾਜ ਦੌਰਾਨ ਮੌਤ ਹੋ ਗਈ। ਘਟਨਾ ਤੋਂ ਬਾਅਦ ਗੁੱਸੇ ਵਿੱਚ ਆਏ ਪਰਿਵਾਰਕ ਮੈਂਬਰਾਂ ਵੱਲੋਂ ਥਾਣੇ ਦਾ ਘਿਰਾਉ ਕਰਕੇ ਇਨਸਾਫ਼ ਦੀ ਮੰਗ ਕੀਤੀ ਗਈ।

ਮ੍ਰਿਤਕ ਦੀ ਪਹਿਚਾਣ ਨਿਰਮਲ ਸਿੰਘ ਪੁੱਤਰ ਕੇਵਲ ਸਿੰਘ ਵਾਸੀ ਪਿੰਡ ਝਮਕੀ, ਜ਼ਿਲ੍ਹਾ ਤਰਨ ਤਾਰਨ ਵਜੋਂ ਹੋਈ ਹੈ। ਪਰਿਵਾਰਕ ਮੈਂਬਰਾਂ ਮੁਤਾਬਕ ਨਿਰਮਲ ਸਿੰਘ 17 ਤਾਰੀਖ ਨੂੰ ਇੱਕ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਗਿਆ ਸੀ, ਜਿੱਥੇ ਕੁਝ ਨੌਜਵਾਨਾਂ ਵੱਲੋਂ ਉਸ ਨਾਲ ਕੁੱਟਮਾਰ ਕੀਤੀ ਗਈ।

ਦੋਸ਼ ਹੈ ਕਿ ਵਿਆਹ ਸਮਾਗਮ ਦੌਰਾਨ ਹੀ ਨਿਰਮਲ ਸਿੰਘ ਨੂੰ ਬੁਰੀ ਤਰ੍ਹਾਂ ਮਾਰਿਆ ਗਿਆ। ਮੌਕੇ ’ਤੇ ਮੌਜੂਦ ਲੋਕਾਂ ਵੱਲੋਂ ਉਸਨੂੰ ਤੁਰੰਤ ਮੈਡੀਕਲ ਕਰਵਾਉਣ ਲਈ ਕਿਹਾ ਗਿਆ, ਜਿਸ ਤੋਂ ਬਾਅਦ ਉਸਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਇਲਾਜ ਦੌਰਾਨ ਨਿਰਮਲ ਸਿੰਘ ਦੀ ਮੌਤ ਹੋ ਗਈ।

ਨੌਜਵਾਨ ਦੇ ਪਰਿਵਾਰਕ ਮੈਂਬਰਾਂ ਅਤੇ ਗੁਆਂਢੀਆਂ ਨੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕਰਦੇ ਹੋਏ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਵਿਆਹ ਸਮਾਗਮ ਦੌਰਾਨ ਨਿਰਮਲ ਸਿੰਘ ਨਾਲ ਕੁੱਟਮਾਰ ਕੀਤੀ, ਉਨ੍ਹਾਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ। ਇਸ ਮਾਮਲੇ ਨੂੰ ਲੈ ਕੇ ਪਰਿਵਾਰ ਵੱਲੋਂ ਥਾਣੇ ਦਾ ਘਿਰਾਉ ਵੀ ਕੀਤਾ ਗਿਆ।

ਉਧਰ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਸਬੰਧੀ ਮੈਡੀਕਲ ਰਿਪੋਰਟ ਹਜੇ ਤੱਕ ਪ੍ਰਾਪਤ ਨਹੀਂ ਹੋਈ। ਪੁਲਿਸ ਮੁਤਾਬਕ ਮੈਡੀਕਲ ਰਿਪੋਰਟ ਦੇ ਆਧਾਰ ’ਤੇ ਜੋ ਵੀ ਕਾਨੂੰਨੀ ਕਾਰਵਾਈ ਬਣਦੀ ਹੋਵੇਗੀ, ਉਹ ਕੀਤੀ ਜਾਵੇਗੀ। ਫਿਲਹਾਲ ਮਾਮਲੇ ਦੀ ਜਾਂਚ ਜਾਰੀ ਹੈ।

Jan. 5, 2026 4:11 p.m. 6
Watch Special Video
Sponsored
Trending News