ਸੰਗਰੂਰ ਵਿੱਚ ਬੇਰੁਜ਼ਗਾਰਾਂ ਦਾ ਰੋਸ, ਲਾਲ ਬੱਤੀ ਚੌਕ ’ਚ ਪੰਜਾਬ ਸਰਕਾਰ ਦੀ ਲਾਰਿਆਂ ਦੀ ਪੰਡ ਨੂੰ ਫੂਕਿਆ

Author : Ravinder Jolly

ਸੰਗਰੂਰ ਦੇ ਲਾਲ ਬੱਤੀ ਚੌਕ ਵਿੱਚ ਅੱਜ ਬੇਰੁਜ਼ਗਾਰ ਸਾਂਝਾ ਫਰੰਟ ਮੋਰਚੇ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਰੋਸ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਲਾਰਿਆਂ ਦੀ ਪੰਡ ਨੂੰ ਅੱਗ ਲਗਾ ਕੇ ਆਪਣਾ ਗੁੱਸਾ ਜਾਹਿਰ ਕੀਤਾ। ਬੇਰੁਜ਼ਗਾਰਾਂ ਦਾ ਕਹਿਣਾ ਹੈ ਕਿ ਸਰਕਾਰ ਨੂੰ ਚਾਰ ਸਾਲ ਹੋ ਚੁੱਕੇ ਹਨ ਪਰ ਅਜੇ ਤੱਕ ਓਵਰੇਜ ਬੇਰੁਜ਼ਗਾਰਾਂ ਨੂੰ ਨੌਕਰੀਆਂ ਨਹੀਂ ਮਿਲੀਆਂ।

ਮੁੱਖ ਮੰਤਰੀ ਅਤੇ ਹੋਰ ਮੰਤਰੀਆਂ ਨਾਲ ਕਈ ਵਾਰ ਮਿਲਣ ਦੇ ਬਾਵਜੂਦ ਸਿਰਫ਼ ਵਾਅਦੇ ਹੀ ਕੀਤੇ ਗਏ ਹਨ, ਜਿਨ੍ਹਾਂ ’ਤੇ ਅਮਲ ਨਹੀਂ ਹੋਇਆ। ਰੋਸ ਪ੍ਰਦਰਸ਼ਨਕਾਰੀਆਂ ਨੇ ਦੱਸਿਆ ਕਿ ਸਰਕਾਰ ਦੇ ਆਖ਼ਰੀ ਸਾਲ ਵਿੱਚ ਵੀ ਉਨ੍ਹਾਂ ਨੂੰ ਨਿਆਂ ਨਹੀਂ ਮਿਲ ਰਿਹਾ, ਜਿਸ ਕਰਕੇ ਉਹਨਾਂ ਨੇ ਸੰਗਰੂਰ ਵਿੱਚ ਡੀਸੀ ਦਫ਼ਤਰ ਦੇ ਬਾਹਰ ਪੱਕਾ ਮੋਰਚਾ ਲਗਾਇਆ ਹੋਇਆ ਹੈ।

ਉਨ੍ਹਾਂ ਦਾ ਕਹਿਣਾ ਹੈ ਕਿ ਸੰਗਰੂਰ ਨੂੰ ਆਮ ਆਦਮੀ ਪਾਰਟੀ ਦੀ ਰਾਜਧਾਨੀ ਕਿਹਾ ਜਾਂਦਾ ਹੈ, ਪਰ ਇੱਥੇ ਹੀ ਸਰਕਾਰ ਦੀ ਅਸਲ ਹਾਲਤ ਸਾਹਮਣੇ ਆ ਰਹੀ ਹੈ। ਇਸ ਰੋਸ ਰਾਹੀਂ ਪੂਰੇ ਪੰਜਾਬ ਤੱਕ ਬੇਰੁਜ਼ਗਾਰਾਂ ਦੀ ਆਵਾਜ਼ ਪਹੁੰਚਾਈ ਜਾ ਰਹੀ ਹੈ।

Dec. 27, 2025 5:59 p.m. 8
#ਜਨ ਪੰਜਾਬ #ਪੰਜਾਬ ਖ਼ਬਰਾਂ
Watch Special Video
Sponsored
Trending News