ਵਾਰਿਸ ਪੰਜਾਬ ਦੇ ਪਾਰਟੀ ਵੱਲੋਂ ਫਤਿਹਗੜ੍ਹ ਚੂੜੀਆਂ ਤੋਂ 2027 ਚੋਣਾਂ ਦੀ ਤਿਆਰੀ ਦੀ ਸ਼ੁਰੂਆਤ

Author : Lovepreet Singh

ਵਾਰਿਸ ਪੰਜਾਬ ਦੇ ਪਾਰਟੀ ਵੱਲੋਂ ਵਿਧਾਨ ਸਭਾ 2027 ਦੀਆਂ ਚੋਣਾਂ ਨੂੰ ਲੈ ਕੇ ਹਲਕਾ ਫਤਿਹਗੜ੍ਹ ਚੂੜੀਆਂ ਤੋਂ ਆਪਣੀ ਰਾਜਨੀਤਿਕ ਸਰਗਰਮੀ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਇਸ ਸਬੰਧੀ ਹਲਕੇ ਦੇ ਪਿੰਡ ਕਾਲਾ ਅਫਗਾਨਾ ਦੀ ਦਾਣਾ ਮੰਡੀ ਵਿੱਚ ਇੱਕ ਧੰਨਵਾਦੀ ਰੈਲੀ ਦਾ ਆਯੋਜਨ ਕੀਤਾ ਗਿਆ।

ਪਾਰਟੀ ਵੱਲੋਂ ਜਾਰੀ ਕੀਤੀ ਗਈ ਸੂਚੀ ਅਨੁਸਾਰ ਜੁਗਰਾਜ ਸਿੰਘ ਲਾਲੇ ਨੰਗਲ ਨੂੰ ਹਲਕਾ ਫਤਿਹਗੜ੍ਹ ਚੂੜੀਆਂ ਤੋਂ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਜੁਗਰਾਜ ਸਿੰਘ ਲਾਲੇ ਨੰਗਲ ਦੀ ਅਗਵਾਈ ਹੇਠ ਰੈਲੀ ਕਰਵਾਈ ਗਈ, ਜਿਸ ਵਿੱਚ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਅਤੇ ਸਮਰਥਕ ਸ਼ਾਮਲ ਹੋਏ।

ਰੈਲੀ ਵਿੱਚ ਵਿਸ਼ੇਸ਼ ਤੌਰ ’ਤੇ ਅੰਮ੍ਰਿਤਪਾਲ ਸਿੰਘ ਦੇ ਪਿਤਾ ਭਾਈ ਤਰਸੇਮ ਸਿੰਘ ਅਤੇ ਮਾਤਾ ਬਲਵਿੰਦਰ ਕੌਰ ਨੇ ਵੀ ਸ਼ਿਰਕਤ ਕੀਤੀ।

ਇਸ ਮੌਕੇ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਜੇਕਰ ਪੰਜਾਬ ਦੀ ਜਵਾਨੀ ਅਤੇ ਪੰਜਾਬ ਦੇ ਭਵਿੱਖ ਨੂੰ ਬਚਾਉਣਾ ਹੈ, ਤਾਂ ਲੋਕਾਂ ਨੂੰ ਇਕੱਠੇ ਹੋ ਕੇ ਵਾਰਿਸ ਪੰਜਾਬ ਦੇ ਪਾਰਟੀ ਦਾ ਸਾਥ ਦੇਣਾ ਚਾਹੀਦਾ ਹੈ।

ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਭਾਈ ਤਰਸੇਮ ਸਿੰਘ ਵੱਲੋਂ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ’ਤੇ ਨਿਸ਼ਾਨੇ ਸਾਧੇ ਗਏ। ਉੱਥੇ ਹੀ, ਹਲਕਾ ਇੰਚਾਰਜ ਜੁਗਰਾਜ ਸਿੰਘ ਲਾਲੇ ਨੰਗਲ ਵੱਲੋਂ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਅਤੇ ਹਲਕਾ ਫਤਿਹਗੜ੍ਹ ਚੂੜੀਆਂ ਦੇ ਲੋਕਾਂ ਦਾ ਧੰਨਵਾਦ ਕੀਤਾ ਗਿਆ।

Jan. 10, 2026 2:17 p.m. 13
#World News #ਜਨ ਪੰਜਾਬ #ਪੰਜਾਬ ਖ਼ਬਰਾਂ
Watch Special Video
Sponsored
Trending News