Author : Beant Singh
ਪਟਿਆਲਾ ਦਿਹਾਤੀ ਦੇ ਪਿੰਡ ਅਜਨੌਦਾ ਕਲਾਂ ਵਿੱਚ ਵਾਰਿਸ ਪੰਜਾਬ ਪਾਰਟੀ ਵੱਲੋਂ ਇੱਕ ਵੱਡੀ ਰੈਲੀ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਸ਼ਮੂਲੀਅਤ ਕੀਤੀ। ਇਸ ਰੈਲੀ ਨੇ ਇਲਾਕੇ ਵਿੱਚ ਸਿਆਸੀ ਮਾਹੌਲ ਨੂੰ ਕਾਫੀ ਸਰਗਰਮ ਕਰ ਦਿੱਤਾ ਹੈ।
ਰੈਲੀ ਦੌਰਾਨ ਭਾਈ ਅੰਮ੍ਰਿਤਪਾਲ ਸਿੰਘ ਜੀ ਦੇ ਪਿਤਾ ਬਾਪੂ ਤਰਸੇਮ ਸਿੰਘ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ। ਉਨ੍ਹਾਂ ਨੇ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਵਾਰਿਸ ਪੰਜਾਬ ਪਾਰਟੀ ਵਿੱਚ ਸ਼ਾਮਲ ਕਰਵਾਇਆ ਅਤੇ ਪਾਰਟੀ ਦੇ ਹੱਕ ਵਿੱਚ ਲੋਕਾਂ ਨੂੰ ਇਕੱਠਾ ਕੀਤਾ।
ਇਸ ਮੌਕੇ ਪਿੰਡ ਅਜਨੌਦਾ ਕਲਾਂ ਅਤੇ ਆਸ-ਪਾਸ ਦੇ ਇਲਾਕਿਆਂ ਤੋਂ ਲੋਕਾਂ ਦੀ ਭਾਰੀ ਭੀੜ ਦੇਖਣ ਨੂੰ ਮਿਲੀ। ਰੈਲੀ ਵਿੱਚ ਪਾਰਟੀ ਦੀਆਂ ਨੀਤੀਆਂ ਅਤੇ ਭਵਿੱਖੀ ਰਣਨੀਤੀ ਬਾਰੇ ਵੀ ਵਿਚਾਰ ਸਾਂਝੇ ਕੀਤੇ ਗਏ।
ਸਥਾਨਕ ਪੱਧਰ ‘ਤੇ ਇਹ ਰੈਲੀ ਕਾਫੀ ਮਹੱਤਵਪੂਰਨ ਮੰਨੀ ਜਾ ਰਹੀ ਹੈ ਕਿਉਂਕਿ ਇਸ ਨਾਲ ਵਾਰਿਸ ਪੰਜਾਬ ਪਾਰਟੀ ਦੀ ਜ਼ਮੀਨੀ ਪਕੜ ਨੂੰ ਹੋਰ ਮਜ਼ਬੂਤੀ ਮਿਲਣ ਦੀ ਚਰਚਾ ਹੈ।
ਇਹ ਖਾਸ ਰਿਪੋਰਟ ਪਟਿਆਲਾ ਦਿਹਾਤੀ ਤੋਂ ਬੇਅੰਤ ਸਿੰਘ ਰੋਹਟੀ ਵੱਲੋਂ ਤਿਆਰ ਕੀਤੀ ਗਈ ਹੈ।
Amritsar Airport Drone Activity: ਅੰਮ੍ਰਿਤਸਰ ਹਵਾਈ ਅੱਡੇ ਨੇੜੇ 3 ...
ਅੰਮ੍ਰਿਤਸਰ ਹਵਾਈ ਅੱਡੇ ਨੇੜੇ ਤਿੰਨ ਸ਼ੱਕੀ ਡਰੋਨ ਦਿਖਾਈ ਦੇਣ ਮਗਰੋਂ ਏਅਰ ਇੰਡੀਆ, ਇੰਡੀਗੋ ਤੇ ਮਲੇਸ਼ੀਆ ਏਅਰਲਾਈਨਜ਼ ਦੀਆਂ
Amritsar Police Action: 15 ਕਿਲੋ ਅਫੀਮ, M16 ਰਾਈਫਲ ਅਤੇ 9 ਪਿਸਤੌਲ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ। 4 ਮੁਲਜ਼ਮ
Punjab CBI Case: CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ ਕੇਸ, ...
ਪੰਜਾਬ CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ CBI ਕੇਸ ਦਰਜ, 7 ਸ਼ਹਿਰਾਂ ’ਚ 8 ਥਾਵਾਂ ’ਤੇ ਤਲਾਸ਼ੀ