Author : Sonu Samyal
ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਵੱਲੋਂ ਗੁਰਦਾਸਪੁਰ ਦੇ ਪੰਚਾਇਤ ਭਵਨ ਵਿਖੇ ਮਹਿਲਾਵਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਵਿਸ਼ੇਸ਼ ਲੋਕ ਅਦਾਲਤ ਲਗਾਈ ਗਈ, ਜਿੱਥੇ ਵੱਡੀ ਗਿਣਤੀ ਵਿੱਚ ਪੀੜਤ ਔਰਤਾਂ ਨੇ ਆਪਣੀਆਂ ਸ਼ਿਕਾਇਤਾਂ ਦਰਜ ਕਰਵਾਈਆਂ। ਇਸ ਖੁੱਲ੍ਹੇ ਦਰਬਾਰ ਦਾ ਮੁੱਖ ਮਕਸਦ ਮਹਿਲਾਵਾਂ ਨੂੰ ਉਨ੍ਹਾਂ ਦੇ ਜ਼ਿਲ੍ਹੇ ਵਿੱਚ ਹੀ ਤੁਰੰਤ ਨਿਆਂ ਅਤੇ ਸੁਣਵਾਈ ਪ੍ਰਦਾਨ ਕਰਨਾ ਸੀ।
ਲੋਕ ਅਦਾਲਤ ਦੌਰਾਨ ਪਹਿਲਾਂ ਤੋਂ ਕਾਰਵਾਈ ਅਧੀਨ 20 ਕੇਸਾਂ ਦੀ ਸੁਣਵਾਈ ਕੀਤੀ ਗਈ, ਜਦਕਿ 28 ਨਵੇਂ ਮਾਮਲੇ ਵੀ ਕਮਿਸ਼ਨ ਕੋਲ ਪਹੁੰਚੇ। ਚੇਅਰਪਰਸਨ ਰਾਜ ਲਾਲੀ ਗਿੱਲ ਨੇ ਮੌਕੇ ‘ਤੇ ਹੀ ਪੁਲਿਸ ਅਧਿਕਾਰੀਆਂ ਅਤੇ ਜਾਂਚ ਅਧਿਕਾਰੀਆਂ ਨੂੰ ਕਈ ਕੇਸਾਂ ਵਿੱਚ ਦੁਬਾਰਾ ਜਾਂਚ ਕਰਨ ਅਤੇ ਸਮੇਂਬੱਧ ਨਿਪਟਾਰੇ ਦੇ ਨਿਰਦੇਸ਼ ਦਿੱਤੇ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜ ਲਾਲੀ ਗਿੱਲ ਨੇ ਕਿਹਾ ਕਿ ਪੰਜਾਬ ਰਾਜ ਮਹਿਲਾ ਕਮਿਸ਼ਨ ਦਾ ਉਦੇਸ਼ ਹੈ ਕਿ ਮੋਹਾਲੀ ਦਫ਼ਤਰ ਤੱਕ ਨਾ ਪਹੁੰਚ ਸਕਣ ਵਾਲੀਆਂ ਪੀੜਤ ਮਹਿਲਾਵਾਂ ਨੂੰ ਜ਼ਿਲ੍ਹਾ ਪੱਧਰ ‘ਤੇ ਹੀ ਨਿਆਂ ਮਿਲੇ। ਇਸ ਲਈ ਕਮਿਸ਼ਨ ਵੱਲੋਂ ਹਰ ਜ਼ਿਲ੍ਹੇ ਵਿੱਚ ਜਾ ਕੇ ਲੋਕ ਦਰਬਾਰ ਲਗਾਏ ਜਾ ਰਹੇ ਹਨ।
ਉਨ੍ਹਾਂ ਸਮਾਜਿਕ ਮਸਲਿਆਂ ‘ਤੇ ਚਿੰਤਾ ਜਤਾਉਂਦਿਆਂ ਕਿਹਾ ਕਿ ਲਿਵ-ਇਨ-ਰਿਲੇਸ਼ਨਸ਼ਿਪ ਸਮਾਜਿਕ ਢਾਂਚੇ ਲਈ ਨੁਕਸਾਨਦਾਇਕ ਹੈ ਅਤੇ ਇਸ ਕਾਰਨ ਪਰਿਵਾਰਕ ਪ੍ਰਣਾਲੀ ‘ਤੇ ਮਾੜਾ ਪ੍ਰਭਾਵ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ਦੀ ਦੁਰਵਰਤੋਂ ਵੀ ਪਰਿਵਾਰਾਂ ਵਿੱਚ ਤਣਾਅ, ਵਿਵਾਦ ਅਤੇ ਟੁੱਟਣ ਦਾ ਵੱਡਾ ਕਾਰਨ ਬਣ ਰਹੀ ਹੈ।
ਇਸ ਲੋਕ ਅਦਾਲਤ ਦੌਰਾਨ ਵਿਆਹੀ ਜੀਵਨ ਨਾਲ ਜੁੜੇ ਝਗੜੇ, ਲਿਵ-ਇਨ-ਰਿਲੇਸ਼ਨ, ਘਰੇਲੂ ਹਿੰਸਾ, ਪਰਿਵਾਰਕ ਵਿਵਾਦ ਅਤੇ ਮਹਿਲਾਵਾਂ ਨਾਲ ਹੋ ਰਹੇ ਸ਼ੋਸ਼ਣ ਦੇ ਕਈ ਮਾਮਲੇ ਸਾਹਮਣੇ ਆਏ। ਰਾਜ ਲਾਲੀ ਗਿੱਲ ਨੇ ਕਿਹਾ ਕਿ ਅੱਜਕੱਲ੍ਹ ਛੋਟੀਆਂ ਗੱਲਾਂ ‘ਤੇ ਸਹਿਣਸ਼ੀਲਤਾ ਘਟਣ ਕਾਰਨ ਪਰਿਵਾਰਾਂ ਵਿੱਚ ਟਕਰਾਅ ਵੱਧ ਰਿਹਾ ਹੈ, ਜੋ ਸਮਾਜ ਲਈ ਚਿੰਤਾਜਨਕ ਹੈ।
ਉਨ੍ਹਾਂ ਨੇ ਬਿਰਧ ਆਸ਼ਰਮਾਂ ਦੀ ਵੱਧ ਰਹੀ ਗਿਣਤੀ ਨੂੰ ਵੀ ਸਮਾਜਕ ਢਾਂਚੇ ਲਈ ਖਤਰੇ ਦੀ ਘੰਟੀ ਕਰਾਰ ਦਿੱਤਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਹਰ ਪੀੜਤ ਮਹਿਲਾ ਦੀ ਪੂਰੀ ਸੁਣਵਾਈ ਅਤੇ ਤਰਕਸੰਗਤ ਨਿਆਂ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਪ੍ਰਾਥਮਿਕਤਾ ਹੈ।
ਇਸ ਮੌਕੇ ਕਈ ਪ੍ਰਸ਼ਾਸਨਿਕ ਅਤੇ ਪੁਲਿਸ ਅਧਿਕਾਰੀ ਵੀ ਮੌਜੂਦ ਰਹੇ, ਜਿਨ੍ਹਾਂ ਨੇ ਮਹਿਲਾਵਾਂ ਦੇ ਮਾਮਲਿਆਂ ਦੇ ਤੁਰੰਤ ਹੱਲ ਲਈ ਕਮਿਸ਼ਨ ਨਾਲ ਸਹਿਯੋਗ ਦਾ ਭਰੋਸਾ ਦਿੱਤਾ।
Amritsar Airport Drone Activity: ਅੰਮ੍ਰਿਤਸਰ ਹਵਾਈ ਅੱਡੇ ਨੇੜੇ 3 ...
ਅੰਮ੍ਰਿਤਸਰ ਹਵਾਈ ਅੱਡੇ ਨੇੜੇ ਤਿੰਨ ਸ਼ੱਕੀ ਡਰੋਨ ਦਿਖਾਈ ਦੇਣ ਮਗਰੋਂ ਏਅਰ ਇੰਡੀਆ, ਇੰਡੀਗੋ ਤੇ ਮਲੇਸ਼ੀਆ ਏਅਰਲਾਈਨਜ਼ ਦੀਆਂ
Amritsar Police Action: 15 ਕਿਲੋ ਅਫੀਮ, M16 ਰਾਈਫਲ ਅਤੇ 9 ਪਿਸਤੌਲ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ। 4 ਮੁਲਜ਼ਮ
Punjab CBI Case: CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ ਕੇਸ, ...
ਪੰਜਾਬ CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ CBI ਕੇਸ ਦਰਜ, 7 ਸ਼ਹਿਰਾਂ ’ਚ 8 ਥਾਵਾਂ ’ਤੇ ਤਲਾਸ਼ੀ