Author : Beant Singh
Women Day ਦੇ ਮੌਕੇ ‘ਤੇ ਔਰਤਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਇੱਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ, ਜਿਸ ਵਿੱਚ ਸਮਾਜ ਦੀਆਂ ਕਈ ਔਰਤਾਂ ਅਤੇ ਪ੍ਰਮੁੱਖ ਸ਼ਖਸੀਅਤਾਂ ਨੇ ਹਿੱਸਾ ਲਿਆ। ਇਸ ਮੌਕੇ ‘ਤੇ ਬੋਲਦੇ ਹੋਏ ਇੱਕ ਵਕਤਾ ਨੇ ਕਿਹਾ ਕਿ ਇੱਕ ਤੰਦਰੁਸਤ ਔਰਤ ਹੀ ਤੰਦਰੁਸਤ ਸਮਾਜ ਦੀ ਨੀਂਹ ਰੱਖ ਸਕਦੀ ਹੈ। ਜੇ ਘਰ ਦੀ ਔਰਤ ਬਿਮਾਰ ਹੋਵੇ ਤਾਂ ਉਸ ਘਰ ਦੇ ਬੱਚਿਆਂ ਦੀ ਸਹੀ ਤਰ੍ਹਾਂ ਦੇਖਭਾਲ ਨਹੀਂ ਹੋ ਸਕਦੀ ਅਤੇ ਪਰਿਵਾਰ ਦੇ ਬਾਕੀ ਮੈਂਬਰਾਂ ਦਾ ਜੀਵਨ ਵੀ ਪ੍ਰਭਾਵਿਤ ਹੁੰਦਾ ਹੈ।
ਉਨ੍ਹਾਂ ਕਿਹਾ ਕਿ ਉਹ ਨਹੀਂ ਚਾਹੁੰਦੇ ਕਿ ਪੰਜਾਬ ਦੀਆਂ ਸੁਹਾਗਣਾਂ ਜਾਂ ਔਰਤਾਂ ਆਪਣਾ ਜੀਵਨ ਬਿਮਾਰੀਆਂ ਨਾਲ ਲੜਦੀਆਂ ਜਾਂ ਬਿਸਤਰੇ ‘ਤੇ ਬੈਠ ਕੇ ਗੁਜ਼ਾਰਨ। ਹਰ ਔਰਤ ਦਾ ਹੱਕ ਹੈ ਕਿ ਉਹ ਤੰਦਰੁਸਤ ਜੀਵਨ ਜਿਊਵੇ। ਇਸੇ ਮਕਸਦ ਨਾਲ ਮੈਡਮ ਪ੍ਰੀਤੀ ਸਿੰਘ ਵੱਲੋਂ ਕੀਤਾ ਗਿਆ ਇਹ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਇਸ ਪ੍ਰੋਗਰਾਮ ਲਈ ਸੱਦਾ ਦਿੱਤਾ ਗਿਆ ਸੀ ਅਤੇ ਇਸ ਵਿੱਚ ਸ਼ਾਮਿਲ ਹੋ ਕੇ ਉਹ ਆਪਣੇ ਆਪ ਨੂੰ ਖੁਸ਼ਕਿਸਮਤ ਸਮਝਦੇ ਹਨ ਕਿ ਉਨ੍ਹਾਂ ਦੀ ਭਾਗੀਦਾਰੀ ਸਮਾਜ ਨੂੰ ਤੰਦਰੁਸਤ ਬਣਾਉਣ ਦੇ ਯਤਨਾਂ ਵਿੱਚ ਕੁਝ ਯੋਗਦਾਨ ਪਾ ਸਕਦੀ ਹੈ।
ਪ੍ਰੋਗਰਾਮ ਦੌਰਾਨ ਅੱਜ ਦੀ ਖੁਰਾਕ ਬਾਰੇ ਵੀ ਗੰਭੀਰ ਚਿੰਤਾ ਜਤਾਈ ਗਈ। ਵਕਤਾ ਨੇ ਕਿਹਾ ਕਿ ਪੁਰਾਣੇ ਸਮੇਂ ਵਿੱਚ ਖੇਤਾਂ ਵਿੱਚੋਂ ਮਿਲਣ ਵਾਲੀ ਕੁਦਰਤੀ ਖੁਰਾਕ ਜਿਵੇਂ ਮੂਲੀ, ਗਾਜਰ ਅਤੇ ਹੋਰ ਸਬਜ਼ੀਆਂ ਬਹੁਤ ਤਾਕਤਵਰ ਹੁੰਦੀਆਂ ਸਨ ਕਿਉਂਕਿ ਮਿੱਟੀ ਵਿੱਚ ਪੂਰੇ ਖੁਰਾਕੀ ਤੱਤ ਮੌਜੂਦ ਹੁੰਦੇ ਸਨ। ਪਰ ਹਰੀ ਕ੍ਰਾਂਤੀ ਤੋਂ ਬਾਅਦ ਅਤੇ ਵਪਾਰਕ ਖੇਤੀਬਾੜੀ ਦੇ ਵਾਧੇ ਨਾਲ ਖੇਤਾਂ ਦੀ ਮਿੱਟੀ ਵਿੱਚੋਂ ਬਹੁਤ ਸਾਰੇ ਪੋਸ਼ਟਿਕ ਤੱਤ ਘਟਦੇ ਗਏ।
ਉਨ੍ਹਾਂ ਇਹ ਵੀ ਕਿਹਾ ਕਿ ਅੱਜਕੱਲ੍ਹ ਇੰਡਸਟਰੀਅਲ ਫੂਡ ਜਾਂ ਫੈਕਟਰੀ ਵਿੱਚ ਬਣਿਆ ਹੋਇਆ ਖਾਣਾ ਹਰ ਘਰ ਤੱਕ ਪਹੁੰਚ ਗਿਆ ਹੈ। ਡੱਬਾਬੰਦ, ਫਰੋਜ਼ਨ ਅਤੇ ਪ੍ਰਿਜ਼ਰਵੇਟਿਵ ਵਾਲੇ ਖਾਣੇ ਦੀ ਵਰਤੋਂ ਵਧ ਗਈ ਹੈ, ਜੋ ਕਿ ਸਿਹਤ ਲਈ ਹਾਨੀਕਾਰਕ ਸਾਬਤ ਹੋ ਰਹੀ ਹੈ। ਪਿੰਡਾਂ ਵਿੱਚ ਵੀ ਵੱਡੇ ਮਾਲ ਖੁਲਣ ਕਾਰਨ ਇਹ ਖਾਣਾ ਆਸਾਨੀ ਨਾਲ ਲੋਕਾਂ ਤੱਕ ਪਹੁੰਚ ਰਿਹਾ ਹੈ ਅਤੇ ਲੋਕ ਇਸ ਨੂੰ ਰੋਜ਼ਾਨਾ ਖਾਣ ਲੱਗ ਪਏ ਹਨ।
ਵਕਤਾ ਨੇ ਕਿਹਾ ਕਿ ਇਸ ਤਰ੍ਹਾਂ ਦਾ ਰਿਫਾਈਨਡ ਅਤੇ ਪ੍ਰੋਸੈਸਡ ਫੂਡ ਸਰੀਰ ਨੂੰ ਲੋੜੀਂਦੇ ਪੋਸ਼ਟਿਕ ਤੱਤ ਨਹੀਂ ਦੇ ਸਕਦਾ। ਜੇ ਅਸੀਂ ਇਸ ਤਰ੍ਹਾਂ ਦੇ ਖਾਣੇ ਤੋਂ ਤੰਦਰੁਸਤੀ ਦੀ ਉਮੀਦ ਕਰਦੇ ਹਾਂ ਤਾਂ ਇਹ ਸਾਡੀ ਗਲਤਫਹਮੀ ਹੈ। ਸਾਨੂੰ ਮੁੜ ਕੁਦਰਤੀ ਅਤੇ ਪੋਸ਼ਟਿਕ ਖੁਰਾਕ ਵੱਲ ਧਿਆਨ ਦੇਣਾ ਚਾਹੀਦਾ ਹੈ।
ਇਸ ਮੌਕੇ ‘ਤੇ ਡਾਕਟਰ ਗੁਰਪ੍ਰੀਤ ਵੱਲੋਂ ਵੀ ਔਰਤਾਂ ਦੀ ਸਿਹਤ ਬਾਰੇ ਇੱਕ ਵਿਸ਼ੇਸ਼ ਲੈਕਚਰ ਦਿੱਤਾ ਗਿਆ। ਉਨ੍ਹਾਂ ਨੇ ਦੱਸਿਆ ਕਿ ਅਸੀਂ ਆਪਣੇ ਕਿਚਨ ਵਿੱਚ ਕੁਝ ਅਣਸਿਹਤਮੰਦ ਚੀਜ਼ਾਂ ਨੂੰ ਹਟਾ ਕੇ ਅਤੇ ਕੁਝ ਪੋਸ਼ਟਿਕ ਚੀਜ਼ਾਂ ਨੂੰ ਸ਼ਾਮਲ ਕਰਕੇ ਆਪਣੇ ਸਰੀਰ ਦੀ ਸਿਹਤ ਨੂੰ ਕਿਵੇਂ ਬਿਹਤਰ ਬਣਾ ਸਕਦੇ ਹਾਂ। ਉਨ੍ਹਾਂ ਨੇ ਵਿਟਾਮਿਨ ਅਤੇ ਪੋਸ਼ਟਿਕ ਤੱਤਾਂ ਦੀ ਮਹੱਤਤਾ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ।
ਪ੍ਰੋਗਰਾਮ ਦੇ ਅੰਤ ਵਿੱਚ ਸਾਰਿਆਂ ਨੂੰ ਵੁਮੈਨਜ਼ ਡੇ ਦੀਆਂ ਵਧਾਈਆਂ ਦਿੱਤੀਆਂ ਗਈਆਂ ਅਤੇ ਔਰਤਾਂ ਨੂੰ ਆਪਣੀ ਸਿਹਤ ਪ੍ਰਤੀ ਜਾਗਰੂਕ ਰਹਿਣ ਅਤੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਦੀ ਅਪੀਲ ਕੀਤੀ ਗਈ।
Amritsar Airport Drone Activity: ਅੰਮ੍ਰਿਤਸਰ ਹਵਾਈ ਅੱਡੇ ਨੇੜੇ 3 ...
ਅੰਮ੍ਰਿਤਸਰ ਹਵਾਈ ਅੱਡੇ ਨੇੜੇ ਤਿੰਨ ਸ਼ੱਕੀ ਡਰੋਨ ਦਿਖਾਈ ਦੇਣ ਮਗਰੋਂ ਏਅਰ ਇੰਡੀਆ, ਇੰਡੀਗੋ ਤੇ ਮਲੇਸ਼ੀਆ ਏਅਰਲਾਈਨਜ਼ ਦੀਆਂ
Amritsar Police Action: 15 ਕਿਲੋ ਅਫੀਮ, M16 ਰਾਈਫਲ ਅਤੇ 9 ਪਿਸਤੌਲ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ। 4 ਮੁਲਜ਼ਮ
Punjab CBI Case: CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ ਕੇਸ, ...
ਪੰਜਾਬ CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ CBI ਕੇਸ ਦਰਜ, 7 ਸ਼ਹਿਰਾਂ ’ਚ 8 ਥਾਵਾਂ ’ਤੇ ਤਲਾਸ਼ੀ