CASCO Operation ਯੁੱਧ ਨਸ਼ਿਆਂ ਵਿਰੁੱਧ: ਮੋਗਾ ਵਿੱਚ ਨਸ਼ਾ ਤਸਕਰਾਂ ‘ਤੇ ਵੱਡੀ ਕਾਰਵਾਈ

Author : Harpal Singh

ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ ਫੇਜ਼-2 ਤਹਿਤ ਅੱਜ ਮੋਗਾ ਜ਼ਿਲ੍ਹੇ ਵਿੱਚ ਵੱਡੇ ਪੱਧਰ ‘ਤੇ CASCO Operation ਚਲਾਇਆ ਗਿਆ। ਇਸ ਤਹਿਤ ਜ਼ਿਲ੍ਹੇ ਦੀਆਂ ਚਾਰਾਂ ਵਿਧਾਨ ਸਭਾ ਹਲਕਿਆਂ ਵਿੱਚ ਇਕੱਠੇ ਹੀ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ।

ਇਹ CASCO Operation ਐੱਸ.ਐੱਸ.ਪੀ ਅਜੈ ਗਾਂਧੀ ਅਤੇ ਐੱਸ.ਪੀ ਡੀ ਬਾਲ ਕ੍ਰਿਸ਼ਨ ਦੀ ਅਗਵਾਈ ਹੇਠ ਚਲਾਇਆ ਗਿਆ, ਜਿਸ ਵਿੱਚ ਜ਼ਿਲ੍ਹੇ ਦੇ ਸਾਰੇ ਡੀ.ਐੱਸ.ਪੀ, ਥਾਣਾ ਮੁਖੀ ਅਤੇ ਲਗਭਗ ਦੋ ਸੌ ਪੁਲਿਸ ਮੁਲਾਜ਼ਮ ਸ਼ਾਮਲ ਰਹੇ। ਪੁਲਿਸ ਟੀਮਾਂ ਵੱਲੋਂ ਨਸ਼ਾ ਤਸਕਰਾਂ ਦੇ ਘਰਾਂ ਦੀ ਬਰੀਕੀ ਨਾਲ ਤਲਾਸ਼ੀ ਲਈ ਗਈ ਅਤੇ ਕੁਝ ਸ਼ੱਕੀ ਨਸ਼ਾ ਤਸਕਰਾਂ ਨੂੰ ਹਿਰਾਸਤ ਵਿੱਚ ਵੀ ਲਿਆ ਗਿਆ ਹੈ।

ਐੱਸ.ਐੱਸ.ਪੀ ਅਜੈ ਗਾਂਧੀ ਨੇ ਦੱਸਿਆ ਕਿ ਮੋਗਾ ਜ਼ਿਲ੍ਹੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿੱਚ ਇਕੋ ਸਮੇਂ CASCO Operation ਚਲਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਤਲਾਸ਼ੀ ਦੌਰਾਨ ਹੋਣ ਵਾਲੀ ਕਿਸੇ ਵੀ ਰਿਕਵਰੀ ਬਾਰੇ ਜਾਣਕਾਰੀ ਸ਼ਾਮ ਨੂੰ ਸਾਂਝੀ ਕੀਤੀ ਜਾਵੇਗੀ। ਪੁਲਿਸ ਪ੍ਰਸ਼ਾਸਨ ਨੇ ਸਪੱਸ਼ਟ ਕੀਤਾ ਹੈ ਕਿ ਨਸ਼ਾ ਤਸਕਰਾਂ ਖਿਲਾਫ਼ ਸਖ਼ਤ ਕਾਰਵਾਈ ਲਗਾਤਾਰ ਜਾਰੀ ਰਹੇਗੀ ਅਤੇ ਕਿਸੇ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ।

Jan. 17, 2026 7:40 p.m. 3
#ਜਨ ਪੰਜਾਬ #ਪੰਜਾਬ ਖ਼ਬਰਾਂ
Watch Special Video
Sponsored
Trending News