Post by : Jan Punjab Bureau
ਦਿੱਲੀ ਅਤੇ ਨੇੜਲੇ ਐਨਸੀਐਰ ਖੇਤਰ ਵਿੱਚ ਹਵਾ ਪ੍ਰਦੂਸ਼ਣ ਵਧਣ ‘ਤੇ ਅਕਸਰ ਕਿਸਾਨਾਂ ਨੂੰ ਦੋਸ਼ੀ ਠਹਿਰਾਇਆ ਜਾਂਦਾ ਹੈ। ਪਰ ਹੁਣ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਇਸ ਮਾਮਲੇ 'ਤੇ ਵੱਡਾ ਬਿਆਨ ਦਿੱਤਾ ਹੈ। ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਸ਼ੁੱਕਰਵਾਰ ਨੂੰ ਰਾਜਸਭਾ ਵਿੱਚ ਸਵਾਲਾਂ ਦੇ ਜਵਾਬ ਦਿੰਦਿਆਂ ਕਿਹਾ ਕਿ ਦਿੱਲੀ- ਐਨਸੀਐਰ ਵਿੱਚ ਪ੍ਰਦਰੁਸ਼ਣ ਦਾ ਕਾਰਨ ਸਿਰਫ ਪਰਾਲੀ ਅਤੇ ਕਿਸਾਨ ਨਹੀਂ ਹੈ।
ਉਨ੍ਹਾਂ ਕਿਹਾ ਕਿ ਜਦੋਂ ਵੀ ਦਿੱਲੀ ਵਿੱਚ ਪ੍ਰਦੂਸ਼ਣ ਵਧਦਾ ਹੈ ਤਾਂ ਕਿਸਾਨਾਂ ਨੂੰ ਦੋਸ਼ੀ ਠਹਿਰਾਇਆ ਜਾਂਦਾ ਹੈ। ਪਰ ਹੁਣ ਵਿਗਿਆਨਿਕ ਰੂਪ ਵਿੱਚ ਸਾਬਤ ਹੋ ਚੁੱਕਾ ਹੈ ਕਿ ਸਰਦੀਆਂ ਵਿੱਚ ਵੀ ਦਿੱਲੀ-ਐਨਸੀਐਰ ਵਿੱਚ ਪ੍ਰਦੂਸ਼ਣ ਵਿੱਚ ਪਰਾਲੀ ਦਾ ਯੋਗਦਾਨ 5 ਫੀਸਦ ਤੋਂ ਜਿਆਦਾ ਨਹੀਂ ਹੈ।
ਮੰਤਰੀ ਨੇ ਦੱਸਿਆ ਕਿ ਸਰਦੀਆਂ ਵਿੱਚ ਦਿੱਲੀ-ਐਨਸੀਐਰ ਵਿੱਚ ਪ੍ਰਦੂਸ਼ਣ ਵਧਣ ‘ਤੇ ਹਰ ਵਾਰ ਕਿਸਾਨਾਂ ਨੂੰ ਬਦਨਾਮ ਕੀਤਾ ਜਾਂਦਾ ਹੈ, ਪਰ ਇਹ ਗਲਤ ਹੈ। ਉਨ੍ਹਾਂ ਨੇ ਪਰਾਲੀ ਸਾੜਨ ਦੇ ਨੁਕਸਾਨਾਂ ਬਾਰੇ ਵੀ ਜਾਣਕਾਰੀ ਦਿੱਤੀ। ਪਰਾਲੀ ਸਾੜਨ ਨਾਲ ਮਿੱਟੀ ਦੇ ਪੌਸ਼ਟਿਕ ਤੱਤ ਖਤਮ ਹੋ ਜਾਂਦੇ ਹਨ, ਜੈਵਿਕ ਕਾਰਬਨ ਘਟਦਾ ਹੈ, ਮਿੱਟੀ ਦੀ ਉਪਜਾਊ ਸ਼ਕਤੀ ਘਟਦੀ ਹੈ ਅਤੇ ਹਵਾ ਪ੍ਰਦੂਸ਼ਣ ਵਧਦਾ ਹੈ।
ਇਸ ਲਈ ਕੇਂਦਰ ਸਰਕਾਰ ਨੇ ਸੀਆਰਐਮ ਯੋਜਨਾ ਤਹਿਤ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਮਸ਼ੀਨਾਂ ‘ਤੇ 50% ਤੋਂ 80% ਤੱਕ ਸਬਸਿਡੀ ਦਿੱਤੀ ਹੈ।ਇਸ ਯੋਜਨਾ ਦੇ ਕਾਰਨ ਪੰਜਾਬ ਅਤੇ ਹਰਿਆਣਾ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਕਾਫੀ ਕਮੀ ਆਈ ਹੈ। ਪਿਛਲੇ ਸਾਲ ਪੰਜਾਬ ਵਿੱਚ ਸਿਰਫ 5,000 ਪਰਾਲੀ ਸਾੜਨ ਦੀਆਂ ਘਟਨਾਵਾਂ ਦਰਜ ਕੀਤੀਆਂ ਗਈਆਂ।
ਸਰਕਾਰ ਹੁਣ ਪਰਾਲੀ ਨੂੰ ਬੋਝ ਬਣਨ ਦੀ ਜਗ੍ਹਾ ਸਰੋਤ ਬਣਾਉਣ ‘ਤੇ ਕੰਮ ਕਰ ਰਹੀ ਹੈ। ਇਸਨੂੰ ਹੁਣ ਬਾਇਓ-ਸੀਐਨਜੀ, ਪੈਲੇਟ ਅਤੇ ਥਰਮਲ ਪਾਵਰ ਪਲਾਂਟਾਂ ਵਿੱਚ ਇੰਧਨ ਵਜੋਂ ਵਰਤਿਆ ਜਾ ਰਿਹਾ ਹੈ।ਕਿਸਾਨਾਂ ਦੀ ਸਹੂਲਤ ਲਈ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਮੱਧ ਪ੍ਰਦੇਸ਼ ਵਿੱਚ 3.5 ਲੱਖ ਤੋਂ ਵੱਧ ਮਸ਼ੀਨਾਂ ਵੰਡੀਆਂ ਗਈਆਂ ਹਨ।
ਮੇਰਠ, ਸ਼ਾਮਲੀ, ਹਾਪੁੜ, ਮੁਜ਼ੱਫਰਨਗਰ, ਬੁਲੰਦਸ਼ਹਿਰ, ਗਾਜ਼ੀਆਬਾਦ, ਬਾਗਪਤ ਅਤੇ ਗੌਤਮ ਬੁੱਧ ਨਗਰ ਵਿੱਚ ਪੈਲੇਟਿੰਗ ਨਿਰਮਾਣ ਪਲਾਂਟ ਅਤੇ 32,630 ਟਨ ਸਟੋਰੇਜ ਸਮਰੱਥਾ ਵਿਕਸਤ ਕਰਕੇ ਪਰਾਲੀ ਨੂੰ ਇੱਕ ਕਾਰਗਰ ਸਰੋਤ ਬਣਾਇਆ ਜਾ ਰਿਹਾ ਹੈ।
Amritsar Airport Drone Activity: ਅੰਮ੍ਰਿਤਸਰ ਹਵਾਈ ਅੱਡੇ ਨੇੜੇ 3 ...
ਅੰਮ੍ਰਿਤਸਰ ਹਵਾਈ ਅੱਡੇ ਨੇੜੇ ਤਿੰਨ ਸ਼ੱਕੀ ਡਰੋਨ ਦਿਖਾਈ ਦੇਣ ਮਗਰੋਂ ਏਅਰ ਇੰਡੀਆ, ਇੰਡੀਗੋ ਤੇ ਮਲੇਸ਼ੀਆ ਏਅਰਲਾਈਨਜ਼ ਦੀਆਂ
Amritsar Police Action: 15 ਕਿਲੋ ਅਫੀਮ, M16 ਰਾਈਫਲ ਅਤੇ 9 ਪਿਸਤੌਲ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ। 4 ਮੁਲਜ਼ਮ
Punjab CBI Case: CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ ਕੇਸ, ...
ਪੰਜਾਬ CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ CBI ਕੇਸ ਦਰਜ, 7 ਸ਼ਹਿਰਾਂ ’ਚ 8 ਥਾਵਾਂ ’ਤੇ ਤਲਾਸ਼ੀ
LPU Students Bus Accident: ਬੰਗਾ-ਫਗਵਾੜਾ ਹਾਈਵੇਅ ’ਤੇ ਬੱਸ ਪਲਟੀ, ...
ਬੰਗਾ-ਫਗਵਾੜਾ ਹਾਈਵੇਅ ’ਤੇ ਬੱਸ ਪਲਟਣ ਨਾਲ 3 ਲੋਕਾਂ ਦੀ ਮੌਤ ਅਤੇ 24 ਜ਼ਖ਼ਮੀ ਹੋਏ। ਬੱਸ ਵਿੱਚ LPU ਦੇ ਵਿਦਿਆਰਥੀ ਵੀ ਸਵ
US Cargo Theft Case: ਪੰਜਾਬ ਦੇ ਦੋ ਨੌਜਵਾਨਾਂ ਨੂੰ $2 ਮਿਲੀਅਨ ਦੀ ਚ...
ਅਮਰੀਕਾ ਵਿੱਚ ਪੰਜਾਬ ਦੇ ਦੋ ਭਾਰਤੀ ਨਾਗਰਿਕ $2 ਮਿਲੀਅਨ ਦੇ Cargo Theft ਮਾਮਲੇ ਵਿੱਚ ਦੋਸ਼ੀ ਕਰਾਰ, ਜਨਵਰੀ 2027 ਵਿੱਚ
Rabi MSP Hike: ਕਿਸਾਨਾਂ ਲਈ ਵੱਡੀ ਖ਼ਬਰ, ਰਬੀ ਦੀਆਂ 6 ਫਸਲਾਂ ਦੇ MSP...
ਕੇਂਦਰ ਸਰਕਾਰ ਨੇ 2027-28 ਲਈ 6 ਰਬੀ ਫਸਲਾਂ ਦੇ MSP ਵਿੱਚ ਵਾਧੇ ਨੂੰ ਮਨਜ਼ੂਰੀ ਦਿੱਤੀ। ਕੁਸੁੰਭ ਲਈ ਸਭ ਤੋਂ ਵੱਧ ₹675
Gurdaspur Murder Case: ਤਜਿੰਦਰ ਸਿੰਘ ਕਤਲ ਮਾਮਲੇ ’ਚ ਲੜਕੀ ਦੇ ਪਿਤਾ...
ਗੁਰਦਾਸਪੁਰ ਤਜਿੰਦਰ ਸਿੰਘ ਕਤਲ ਮਾਮਲੇ ’ਚ ਲੜਕੀ ਦੇ ਪਿਤਾ ਦੀ ਗ੍ਰਿਫ਼ਤਾਰੀ, ਪਰਿਵਾਰ ਦੀ ਮੰਗ ’ਤੇ SIT ਗਠਿਤ, ਹੋਰ ਮੁਲਜ਼