Post by : Jan Punjab Bureau
ਗੈਂਗਸਟਰ ਗੋਲਡੀ ਬਰਾੜ ਦੀ ਮਾਤਾ ਪ੍ਰੀਤਪਾਲ ਕੌਰ ਨੂੰ ਅਦਾਲਤ ਵੱਲੋਂ ਜ਼ਮਾਨਤ ਮਿਲ ਗਈ ਹੈ। ਦੱਸਣਯੋਗ ਹੈ ਕਿ ਪ੍ਰੀਤਪਾਲ ਕੌਰ ਅਤੇ ਉਸਦੇ ਪਤੀ ਸ਼ਮਸ਼ੇਰ ਸਿੰਘ ‘ਤੇ 50 ਲੱਖ ਰੁਪਏ ਦੀ ਫਿਰੌਤੀ ਮੰਗਣ ਦੇ ਦੋਸ਼ ਲੱਗੇ ਸਨ, ਜਿਸ ਸਬੰਧੀ ਪੁਲਿਸ ਵੱਲੋਂ ਮਾਮਲਾ ਦਰਜ ਕੀਤਾ ਗਿਆ ਸੀ।
ਇਹ ਮਾਮਲਾ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਉਦੇਕਰਨ ਦੇ ਇੱਕ ਵਿਅਕਤੀ ਵੱਲੋਂ ਦਰਜ ਕਰਵਾਇਆ ਗਿਆ ਸੀ। ਸ਼ਿਕਾਇਤਕਰਤਾ ਦੇ ਮੁਤਾਬਕ ਉਸਨੂੰ ਇੱਕ ਵਟਸਐਪ ਕਾਲ ਰਾਹੀਂ 50 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਗਈ ਸੀ। ਇਹ ਕਾਲ ਵਿਦੇਸ਼ੀ ਨੰਬਰ ਤੋਂ ਆਈ ਸੀ ਅਤੇ ਨਾਲ ਹੀ ਧਮਕੀ ਭਰੇ ਸੁਨੇਹੇ ਵੀ ਦਿੱਤੇ ਗਏ ਸਨ। ਇਸ ਤੋਂ ਬਾਅਦ ਉਸ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ।
ਪੁਲਿਸ ਵੱਲੋਂ ਜਾਂਚ ਦੌਰਾਨ ਇਸ ਮਾਮਲੇ ਵਿੱਚ ਗੈਂਗਸਟਰ ਗੋਲਡੀ ਬਰਾੜ ਦੇ ਪਿਤਾ ਸ਼ਮਸ਼ੇਰ ਸਿੰਘ ਅਤੇ ਮਾਤਾ ਪ੍ਰੀਤਪਾਲ ਕੌਰ ਨੂੰ ਨਾਮਜ਼ਦ ਕੀਤਾ ਗਿਆ ਸੀ। ਇਸ ਤੋਂ ਬਾਅਦ ਦੋਹਾਂ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ ਅਤੇ ਰਿਮਾਂਡ ਦੀ ਕਾਰਵਾਈ ਪੂਰੀ ਹੋਣ ਤੋਂ ਬਾਅਦ ਉਨ੍ਹਾਂ ਨੂੰ ਨਿਆਂਇਕ ਹਿਰਾਸਤ ਵਿੱਚ ਜੇਲ੍ਹ ਭੇਜ ਦਿੱਤਾ ਗਿਆ ਸੀ।
ਇਸ ਦੌਰਾਨ ਪ੍ਰੀਤਪਾਲ ਕੌਰ ਵੱਲੋਂ ਪਹਿਲਾਂ ਵੀ ਜ਼ਮਾਨਤ ਲਈ ਅਰਜ਼ੀ ਦਿੱਤੀ ਗਈ ਸੀ, ਪਰ ਉਹ ਅਰਜ਼ੀ ਅਦਾਲਤ ਵੱਲੋਂ ਖਾਰਜ ਕਰ ਦਿੱਤੀ ਗਈ ਸੀ। ਬਾਅਦ ਵਿੱਚ ਮੁੜ ਜ਼ਮਾਨਤ ਲਈ ਅਰਜ਼ੀ ਦਾਇਰ ਕੀਤੀ ਗਈ, ਜਿਸ ‘ਤੇ ਸੁਣਵਾਈ ਕਰਦਿਆਂ ਅਦਾਲਤ ਨੇ ਅੱਜ ਪ੍ਰੀਤਪਾਲ ਕੌਰ ਨੂੰ ਜ਼ਮਾਨਤ ਦੇਣ ਦੇ ਹੁਕਮ ਜਾਰੀ ਕਰ ਦਿੱਤੇ ਹਨ। ਹਾਲਾਂਕਿ ਇਸ ਮਾਮਲੇ ਦੀ ਜਾਂਚ ਅਜੇ ਵੀ ਜਾਰੀ ਹੈ।
ਮੋਹਾਲੀ ਤੋਂ ਸ਼ੁਰੂ ਹੋਇਆ ‘Hamare Ram’ ਪ੍ਰੋਗਰਾਮ, ਪੂਰੇ ਪੰਜਾਬ ’ਚ ਹ...
ਮੋਹਾਲੀ ਤੋਂ Hamare Ram ਪ੍ਰੋਗਰਾਮ ਦੀ ਸ਼ੁਰੂਆਤ, ਪੰਜਾਬ ਭਰ ’ਚ 41 ਸ਼ੋਅ ਹੋਣਗੇ। CM Bhagwant Mann ਨੇ ਨਵੀਂ ਪੀੜ੍ਹ
Gursimran Singh Mand News: ਹਰਿਆਣਾ ਦੇ ਪੰਜੋਖਰਾ ਸਾਹਿਬ ’ਚ ਕਥਿਤ ਕ...
ਹਰਿਆਣਾ ਦੇ ਸ੍ਰੀ ਪੰਜੋਖਰਾ ਸਾਹਿਬ ਵਿਖੇ ਗੁਰਸਿਮਰਨ ਮੰਡ ਨਾਲ ਕਥਿਤ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ। ਪੁਲਿਸ ਵੱਲੋਂ ਜਾਂ
Commonwealth Games 2026: Sharmila Dhankhar ਨੇ ਪੈਰਾ-ਐਥਲੈਟਿਕਸ ...
Commonwealth Games 2026 ਵਿੱਚ Sharmila Dhankhar ਨੇ Para Shot Put F57 ਵਿੱਚ ਸੋਨ ਤਗਮਾ ਜਿੱਤ ਕੇ ਭਾਰਤ ਲਈ ਇਤ
ਅਸਾਮ 'ਚ ਹੜ੍ਹਾਂ ਦਾ ਕਹਿਰ ਜਾਰੀ! ਮੌਤਾਂ ਦੀ ਗਿਣਤੀ 68 ਹੋਈ, 5 ਲੱਖ ਤੋ...
ਅਸਾਮ ਵਿੱਚ ਹੜ੍ਹਾਂ ਕਾਰਨ ਮੌਤਾਂ ਦੀ ਗਿਣਤੀ 68 ਹੋ ਗਈ। 5.24 ਲੱਖ ਤੋਂ ਵੱਧ ਲੋਕ ਪ੍ਰਭਾਵਿਤ, 354 ਰਾਹਤ ਕੈਂਪ ਚੱਲ ਰਹੇ
Che Guevara ਕੌਣ ਸਨ? ਜਾਣੋ ਕਿਊਬਾ ਦੀ ਕ੍ਰਾਂਤੀ ਦੇ ਇਸ ਵਿਵਾਦਿਤ ਅਤੇ ...
ਚੇ ਗਵੇਰਾ ਦੀ ਪੂਰੀ ਜੀਵਨੀ ਪੰਜਾਬੀ ਵਿੱਚ ਪੜ੍ਹੋ। ਅਰਜਨਟੀਨਾ ਤੋਂ ਕਿਊਬਾ ਦੀ ਕ੍ਰਾਂਤੀ, ਫਿਡੇਲ ਕਾਸਤ੍ਰੋ ਨਾਲ ਸਫ਼ਰ, ਬੋਲ
CJP Protest March: ਸੋਨਮ ਵਾਂਗਚੁਕ ਦੀ ਅਪੀਲ 'ਤੇ ਅਭਿਜੀਤ ਦੀਪਕੇ ਨੇ ...
ਸੋਨਮ ਵਾਂਗਚੁਕ ਦੀ ਅਪੀਲ 'ਤੇ ਅਭਿਜੀਤ ਦੀਪਕੇ ਨੇ ਭੁੱਖ ਹੜਤਾਲ ਖ਼ਤਮ ਕੀਤੀ। ਸੰਸਦ ਮਾਰਚ ਤੋਂ ਪਹਿਲਾਂ ਦਿੱਲੀ ਵਿੱਚ ਹਾਈ ਅ
Medicine Rates 2026: ਕੈਂਸਰ, ਸ਼ੂਗਰ, ਬੀਪੀ ਸਮੇਤ 39 ਦਵਾਈਆਂ ਦੀਆਂ ...
ਐਨਪੀਪੀਏ ਨੇ ਕੈਂਸਰ, ਸ਼ੂਗਰ, ਬੀਪੀ ਸਮੇਤ 39 ਦਵਾਈਆਂ ਦੀਆਂ ਨਵੀਆਂ ਕੀਮਤਾਂ ਤੈਅ ਕੀਤੀਆਂ। ਕੰਪਨੀਆਂ ਹੁਣ ਨਿਰਧਾਰਤ ਰੇਟ ਤ