Post by : Jan Punjab Bureau
ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋ ਅਤੇ ਫਸਟ ਲੇਡੀ ਬ੍ਰਿਜਿਟ ਮੈਕਰੋ ਆਪਣੀ ਮੁੰਬਈ ਦੌਰਾ ਕਰਨ ਤੋਂ ਬਾਅਦ ਅੱਜ ਬੁੱਧਵਾਰ ਨੂੰ ਨਵੀਂ ਦਿੱਲੀ ਲਈ ਰਵਾਨਾ ਹੋ ਗਏ। ਮੁੰਬਈ ਹਵਾਈ ਅੱਡੇ ‘ਤੇ ਮਹਾਰਾਸ਼ਟਰ ਦੇ ਰਾਜਪਾਲ ਆਚਾਰਿਆ ਦੇਵਵ੍ਰਤ, ਮੁੱਖ ਮੰਤਰੀ ਦੇਵੇਂਦਰ ਫੜਨਵੀਸ ਅਤੇ ਉਪ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਉਨ੍ਹਾਂ ਨੂੰ ਵਿਦਾ ਕੀਤਾ।
ਮੁੰਬਈ ਦੌਰੇ ਦੌਰਾਨ ਰਾਸ਼ਟਰਪਤੀ ਇਮੈਨੁਅਲ ਮੈਕਰੋਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਸ ਮੀਟਿੰਗ ਵਿੱਚ ਭਾਰਤ-ਫਰਾਂਸ ਰਣਨੀਤਕ ਭਾਈਚਾਰੇ ਨੂੰ ਹੋਰ ਮਜ਼ਬੂਤ ਕਰਨ, ਖ਼ਾਸ ਕਰਕੇ ਤਕਨਾਲੋਜੀ, ਨਵੀਨਤਾ ਅਤੇ ਰੱਖਿਆ ਖੇਤਰਾਂ ਵਿੱਚ ਸਹਿਯੋਗ ਵਧਾਉਣ ‘ਤੇ ਵਿਚਾਰ-ਵਟਾਂਦਰਾ ਹੋਇਆ।
ਇਸ ਤੋਂ ਇਲਾਵਾ ਰਾਸ਼ਟਰਪਤੀ ਮੈਕਰੋਂ ਨੇ ਮੁੰਬਈ ਵਿੱਚ ਭਾਰਤ ਦੇ ਪ੍ਰਮੁੱਖ ਫ਼ਿਲਮ ਨਿਰਮਾਤਾਵਾਂ ਅਤੇ ਅਦਾਕਾਰਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੋਵਾਂ ਦੇਸ਼ਾਂ ਵਿਚਾਲੇ ਸਿਨੇਮਾ ਅਤੇ ਸੱਭਿਆਚਾਰਕ ਸਾਂਝ ਨੂੰ ਵਧਾਉਣ ਅਤੇ ਰਚਨਾਤਮਕ ਖੇਤਰ ਵਿੱਚ ਸਹਿਯੋਗ ਦੇ ਮੌਕਿਆਂ ‘ਤੇ ਚਰਚਾ ਕੀਤੀ ਗਈ।
ਰਾਸ਼ਟਰਪਤੀ ਮੈਕਰੋ ਹੁਣ ਨਵੀਂ ਦਿੱਲੀ ਵਿੱਚ ਆਯੋਜਿਤ ‘'India AI Impact Summit 2026'’ ਵਿੱਚ ਸ਼ਾਮਲ ਹੋਣਗੇ। 19 ਫ਼ਰਵਰੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਸੰਮੇਲਨ ਦਾ ਉਦਘਾਟਨ ਕਰਨਗੇ। ਇਸ ਸਮਿਟ 'ਚ ਫਰਾਂਸ ਦੇ ਰਾਸ਼ਟਰਪਤੀ ਸਮੇਤ 20 ਦੇਸ਼ਾਂ ਦੇ ਮੁਖੀ ਸ਼ਾਮਲ ਹੋਣਗੇ।
17 ਤੋਂ 19 ਫ਼ਰਵਰੀ ਤੱਕ ਦੀ ਇਹ ਤਿੰਨ ਦਿਨਾਂ ਦੀ ਭਾਰਤ ਯਾਤਰਾ ਭਾਰਤ ਅਤੇ ਫਰਾਂਸ ਵਿਚਾਲੇ ਤਕਨਾਲੋਜੀ, ਕ੍ਰਿਤ੍ਰਿਮ ਬੁੱਧੀਮਤਾ ਅਤੇ ਰੱਖਿਆ ਸਹਿਯੋਗ ਨੂੰ ਨਵੀਂ ਦਿਸ਼ਾ ਦੇਣ ਦੇ ਖੇਤਰ 'ਚ ਮਹੱਤਵਪੂਰਨ ਮੰਨੀ ਜਾ ਰਹੀ ਹੈ। ਦੋਵਾਂ ਦੇਸ਼ਾਂ ਦੇ ਮਜ਼ਬੂਤ ਰਣਨੀਤਕ ਸੰਬੰਧਾਂ ਨੂੰ ਹੋਰ ਗਹਿਰਾ ਕਰਨ ਲਈ ਇਹ ਦੌਰਾ ਕੂਟਨੀਤਿਕ ਪੱਖੋਂ ਅਹਿਮ ਕਦਮ ਵਜੋਂ ਦੇਖਿਆ ਜਾ ਰਿਹਾ ਹੈ।
Amritsar Airport Drone Activity: ਅੰਮ੍ਰਿਤਸਰ ਹਵਾਈ ਅੱਡੇ ਨੇੜੇ 3 ...
ਅੰਮ੍ਰਿਤਸਰ ਹਵਾਈ ਅੱਡੇ ਨੇੜੇ ਤਿੰਨ ਸ਼ੱਕੀ ਡਰੋਨ ਦਿਖਾਈ ਦੇਣ ਮਗਰੋਂ ਏਅਰ ਇੰਡੀਆ, ਇੰਡੀਗੋ ਤੇ ਮਲੇਸ਼ੀਆ ਏਅਰਲਾਈਨਜ਼ ਦੀਆਂ
Amritsar Police Action: 15 ਕਿਲੋ ਅਫੀਮ, M16 ਰਾਈਫਲ ਅਤੇ 9 ਪਿਸਤੌਲ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ। 4 ਮੁਲਜ਼ਮ
Punjab CBI Case: CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ ਕੇਸ, ...
ਪੰਜਾਬ CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ CBI ਕੇਸ ਦਰਜ, 7 ਸ਼ਹਿਰਾਂ ’ਚ 8 ਥਾਵਾਂ ’ਤੇ ਤਲਾਸ਼ੀ
LPU Students Bus Accident: ਬੰਗਾ-ਫਗਵਾੜਾ ਹਾਈਵੇਅ ’ਤੇ ਬੱਸ ਪਲਟੀ, ...
ਬੰਗਾ-ਫਗਵਾੜਾ ਹਾਈਵੇਅ ’ਤੇ ਬੱਸ ਪਲਟਣ ਨਾਲ 3 ਲੋਕਾਂ ਦੀ ਮੌਤ ਅਤੇ 24 ਜ਼ਖ਼ਮੀ ਹੋਏ। ਬੱਸ ਵਿੱਚ LPU ਦੇ ਵਿਦਿਆਰਥੀ ਵੀ ਸਵ
US Cargo Theft Case: ਪੰਜਾਬ ਦੇ ਦੋ ਨੌਜਵਾਨਾਂ ਨੂੰ $2 ਮਿਲੀਅਨ ਦੀ ਚ...
ਅਮਰੀਕਾ ਵਿੱਚ ਪੰਜਾਬ ਦੇ ਦੋ ਭਾਰਤੀ ਨਾਗਰਿਕ $2 ਮਿਲੀਅਨ ਦੇ Cargo Theft ਮਾਮਲੇ ਵਿੱਚ ਦੋਸ਼ੀ ਕਰਾਰ, ਜਨਵਰੀ 2027 ਵਿੱਚ
Rabi MSP Hike: ਕਿਸਾਨਾਂ ਲਈ ਵੱਡੀ ਖ਼ਬਰ, ਰਬੀ ਦੀਆਂ 6 ਫਸਲਾਂ ਦੇ MSP...
ਕੇਂਦਰ ਸਰਕਾਰ ਨੇ 2027-28 ਲਈ 6 ਰਬੀ ਫਸਲਾਂ ਦੇ MSP ਵਿੱਚ ਵਾਧੇ ਨੂੰ ਮਨਜ਼ੂਰੀ ਦਿੱਤੀ। ਕੁਸੁੰਭ ਲਈ ਸਭ ਤੋਂ ਵੱਧ ₹675
Gurdaspur Murder Case: ਤਜਿੰਦਰ ਸਿੰਘ ਕਤਲ ਮਾਮਲੇ ’ਚ ਲੜਕੀ ਦੇ ਪਿਤਾ...
ਗੁਰਦਾਸਪੁਰ ਤਜਿੰਦਰ ਸਿੰਘ ਕਤਲ ਮਾਮਲੇ ’ਚ ਲੜਕੀ ਦੇ ਪਿਤਾ ਦੀ ਗ੍ਰਿਫ਼ਤਾਰੀ, ਪਰਿਵਾਰ ਦੀ ਮੰਗ ’ਤੇ SIT ਗਠਿਤ, ਹੋਰ ਮੁਲਜ਼