Post by : Jan Punjab Bureau
ਯੂਕੇ ਦੇ ਵੈਸਟ ਮਿਡਲੈਂਡਜ਼ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੇ ਮਾਮਲੇ ਵਿੱਚ 32 ਸਾਲਾ ਪੰਜਾਬੀ ਮੂਲ ਦੇ ਡਰਾਈਵਰ ਨੂੰ ਇੱਕ ਔਰਤ ਦੇ ਕਤਲ ਦੇ ਦੋਸ਼ ਵਿੱਚ 29 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ।
ਇਹ ਫੈਸਲਾ ਵਾਲਵਰਹੈਂਪਟਨ ਕਰਾਊਨ ਕੋਰਟ ਦੇ ਜੱਜ ਮਾਈਕਲ ਚੈਂਬਰਜ਼ ਕੇਸੀ ਨੇ ਸੁਣਾਇਆ, ਜਿਨ੍ਹਾਂ ਨੇ ਕਿਹਾ ਕਿ ਦੋਸ਼ੀ ਨੇ ਬਹੁਤ ਹੀ ਬੇਰਹਿਮ ਅਤੇ ਸੋਚੀ ਸਮਝੀ ਤਰੀਕੇ ਨਾਲ ਇਹ ਜੁਰਮ ਕੀਤਾ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਨਰਮੀ ਦੇ ਯੋਗ ਨਹੀਂ ਹੈ।
ਦੋਸ਼ੀ ਦੀ ਪਛਾਣ ਤਨਵੀਰ ਸਿੰਘ ਵਜੋਂ ਹੋਈ ਹੈ। ਇਹ ਘਟਨਾ 11 ਅਗਸਤ 2025 ਦੀ ਸਵੇਰ ਵੈਸਟ ਮਿਡਲੈਂਡਜ਼ ਦੇ ਸਮੈਥਵਿਕ ਇਲਾਕੇ ਦੇ ਵੁੱਡਬਰਨ ਰੋਡ ਇੰਡਸਟਰੀਅਲ ਅਸਟੇਟ ‘ਚ ਵਾਪਰੀ।
ਰਿਪੋਰਟਾਂ ਮੁਤਾਬਕ, ਸਵੇਰੇ ਕਰੀਬ 6 ਵਜੇ ਇੱਕ ਰਾਹਗੀਰ ਨੇ ਇੱਕ ਔਰਤ ਦੀ ਲਾਸ਼ ਕੂੜੇ ਦੇ ਢੇਰ ਨੇੜੇ ਨਗਨ ਹਾਲਤ ਵਿੱਚ ਪਈ ਦੇਖੀ ਅਤੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ। ਇਸ ਤੋਂ ਬਾਅਦ ਮੌਕੇ ‘ਤੇ ਪੁਲਿਸ ਨੇ ਪਹੁੰਚ ਕੇ ਇਲਾਕਾ ਸੀਲ ਕਰ ਦਿੱਤਾ।
ਪੋਸਟਮਾਰਟਮ ਰਿਪੋਰਟ ਵਿੱਚ ਮੌਤ ਦਾ ਕਾਰਨ ਗਲਾ ਘੁੱਟਣਾ (strangulation) ਸਾਹਮਣੇ ਆਇਆ। ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਮ੍ਰਿਤਕ ਦੇ ਚਿਹਰੇ ਅਤੇ ਸਿਰ ‘ਤੇ ਗੰਭੀਰ ਸੱਟਾਂ ਸਨ, ਜੋ ਹਮਲੇ ਤੋਂ ਪਹਿਲਾਂ ਜਾਂ ਬਾਅਦ ਮਾਰੇ ਗਏ ਮੁੱਕਿਆਂ ਨਾਲ ਹੋਈਆਂ।
ਪੁਲਿਸ ਅਨੁਸਾਰ ਹਮਲੇ ਤੋਂ ਬਾਅਦ ਲਾਸ਼ ਨੂੰ ਬੇਰਹਿਮੀ ਨਾਲ ਕੂੜੇ ਦੇ ਢੇਰ ਨੇੜੇ ਸੁੱਟਿਆ ਗਿਆ ਅਤੇ ਸਬੂਤ ਮਿਟਾਉਣ ਲਈ ਸਰੀਰ ‘ਤੇ ਡੀਜ਼ਲ ਵੀ ਪਾਇਆ ਗਿਆ। ਮ੍ਰਿਤਕ ਦੇ ਪਰਸ ਵਿੱਚੋਂ ਪੈਸੇ ਵੀ ਗਾਇਬ ਸਨ।
ਵੈਸਟ ਮਿਡਲੈਂਡਜ਼ ਪੁਲਿਸ ਦੇ ਡਿਟੈਕਟਿਵ ਇੰਸਪੈਕਟਰ ਜੋਅ ਡੇਵਨਪੋਰਟ ਨੇ ਕਿਹਾ ਕਿ ਇਹ ਇੱਕ ਬਹੁਤ ਹੀ ਖ਼ਤਰਨਾਕ ਅਤੇ ਸੋਚੀ ਸਮਝੀ ਹੱਤਿਆ ਸੀ। ਪੁਲਿਸ ਨੇ ਸੀਸੀਟੀਵੀ ਫੁਟੇਜ, ਵੈਨ ਟਰੇਸਿੰਗ ਅਤੇ ਫੋਰੈਂਸਿਕ ਸਬੂਤਾਂ ਦੀ ਮਦਦ ਨਾਲ ਦੋਸ਼ੀ ਤਕ ਪਹੁੰਚ ਕੀਤੀ ਅਤੇ ਉਸਨੂੰ ਉਸਦੇ ਘਰ ਨੇੜੇ ਤੋਂ ਗ੍ਰਿਫਤਾਰ ਕੀਤਾ ਗਿਆ।
ਅਦਾਲਤ ਵਿੱਚ ਟ੍ਰਾਇਲ ਦੌਰਾਨ ਤਨਵੀਰ ਸਿੰਘ ਨੇ ਦਾਅਵਾ ਕੀਤਾ ਕਿ ਇਹ ਇੱਕ ਹਾਦਸਾ ਸੀ ਅਤੇ ਉਸਨੇ ਅਣਜਾਣੇ ਵਿੱਚ ਮੌਤ ਹੋਈ, ਪਰ ਜਿਊਰੀ ਨੇ ਉਸਦੀ ਦਲੀਲ ਨੂੰ ਖਾਰਜ ਕਰਦਿਆਂ ਉਸਨੂੰ ਕਤਲ ਦਾ ਦੋਸ਼ੀ ਕਰਾਰ ਦਿੱਤਾ।
ਲੰਬੀ ਸੁਣਵਾਈ ਤੋਂ ਬਾਅਦ ਕੋਰਟ ਨੇ ਉਸਨੂੰ ਉਮਰ ਕੈਦ ਦੀ ਸਜ਼ਾ ਸੁਣਾਈ, ਜਿਸ ਵਿੱਚ ਘੱਟੋ-ਘੱਟ 29 ਸਾਲ ਜੇਲ੍ਹ ਵਿੱਚ ਕੱਟਣੇ ਹੋਣਗੇ। ਰਿਮਾਂਡ ਦੌਰਾਨ ਬਿਤਾਏ 286 ਦਿਨ ਵੀ ਉਸਦੀ ਸਜ਼ਾ ਵਿੱਚ ਸ਼ਾਮਲ ਕੀਤੇ ਗਏ ਹਨ।
Gurdaspur Police Arrest: ਦੀਨਾਨਗਰ ਪੁਲਿਸ ਦੀ ਵੱਡੀ ਕਾਰਵਾਈ, ਡਕੈਤੀ...
ਦੀਨਾਨਗਰ ਪੁਲਿਸ ਨੇ ਡਕੈਤੀ ਦੀ ਤਿਆਰੀ ਕਰ ਰਹੇ 6 ਮੁਲਜ਼ਮਾਂ ਨੂੰ ਕਾਬੂ ਕਰਕੇ 2 .30 ਬੋਰ ਪਿਸਤੌਲ ਤੇ 9 ਜ਼ਿੰਦਾ ਕਾਰਤੂਸ
Ranchi Student Protest: ਵਿਦਿਆਰਥੀਆਂ ਦੀ ਵੱਡੀ ਜਿੱਤ, JPSC-JSSC E...
ਰਾਂਚੀ ਵਿੱਚ ਵਿਦਿਆਰਥੀਆਂ ਦੇ ਅੰਦੋਲਨ ਤੋਂ ਬਾਅਦ ਸਰਕਾਰ ਨੇ JPSC ਤੇ JSSC-CGL ਪ੍ਰੀਖਿਆਵਾਂ ਰੱਦ ਕੀਤੀਆਂ, CID ਜਾਂਚ ਦ
Punjab Weather News: ਪੰਜਾਬ 'ਚ ਮੁੜ ਸਰਗਰਮ ਹੋਇਆ Monsoon, 19 ਤੋਂ...
ਪੰਜਾਬ ਵਿੱਚ 19 ਤੋਂ 22 ਅਗਸਤ ਤੱਕ ਮੀਂਹ ਦੀ ਚੇਤਾਵਨੀ, ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਤੇ ਗਰਜ-ਚਮਕ ਦੀ ਸੰਭਾਵਨਾ, ਜਾ
Arjun Aravind Case: ਅਮਰੀਕਾ 'ਚ ਮਾਂ ਤੇ 14 ਸਾਲਾ ਭਰਾ ਦੀ ਮੌਤ, 17 ...
ਅਮਰੀਕਾ ਦੇ Massachusetts ਵਿੱਚ 17 ਸਾਲਾ Arjun Aravind ’ਤੇ ਮਾਂ ਤੇ 14 ਸਾਲਾ ਭਰਾ ਦੇ ਕਤਲ ਦੇ ਦੋਸ਼, ਪੁਲਿਸ ਨੇ ਕ
Faridkot Teej Festival: 650 ਔਰਤਾਂ ਨੇ ਪੰਜਾਬੀ ਸੱਭਿਆਚਾਰ ਦੇ ਰੰਗਾ...
ਫਰੀਦਕੋਟ ਵਿੱਚ Teej Festival ਦੌਰਾਨ 650 ਔਰਤਾਂ ਨੇ ਪੰਜਾਬੀ ਸੱਭਿਆਚਾਰ, ਗਿੱਧਾ, ਲੋਕ ਗੀਤ ਅਤੇ ਨਾਰੀ ਸ਼ਕਤੀ ਦਾ ਜਸ਼ਨ
Himachal Pradesh Weather News: ਮਾਨਸੂਨ ਮੁੜ ਹੋਇਆ ਸਰਗਰਮ, 2 ਦਿਨ ...
ਹਿਮਾਚਲ ਵਿੱਚ 10-11 ਅਗਸਤ ਨੂੰ ਭਾਰੀ ਮੀਂਹ ਲਈ Orange Alert, ਕਾਂਗੜਾ ਤੇ ਸਿਰਮੌਰ ਸਮੇਤ ਕਈ ਜ਼ਿਲ੍ਹਿਆਂ ਵਿੱਚ ਮੀਂਹ ਦ
ਮੋਹਾਲੀ ਤੋਂ ਸ਼ੁਰੂ ਹੋਇਆ ‘Hamare Ram’ ਪ੍ਰੋਗਰਾਮ, ਪੂਰੇ ਪੰਜਾਬ ’ਚ ਹ...
ਮੋਹਾਲੀ ਤੋਂ Hamare Ram ਪ੍ਰੋਗਰਾਮ ਦੀ ਸ਼ੁਰੂਆਤ, ਪੰਜਾਬ ਭਰ ’ਚ 41 ਸ਼ੋਅ ਹੋਣਗੇ। CM Bhagwant Mann ਨੇ ਨਵੀਂ ਪੀੜ੍ਹ