Delhi Bomb Blast : NIA ਦੀ ਵੱਡੀ ਕਾਰਵਾਈ, 2 ਹੋਰ ਅੱਤਵਾਦੀ ਗ੍ਰਿਫ਼ਤਾਰ; ਕੁੱਲ ਗਿਣਤੀ 11 ਤੱਕ ਪਹੁੰਚੀ

Delhi Bomb Blast : NIA ਦੀ ਵੱਡੀ ਕਾਰਵਾਈ, 2 ਹੋਰ ਅੱਤਵਾਦੀ ਗ੍ਰਿਫ਼ਤਾਰ; ਕੁੱਲ ਗਿਣਤੀ 11 ਤੱਕ ਪਹੁੰਚੀ

Post by : Jan Punjab Bureau

Feb. 26, 2026 10:27 a.m. 256

ਦਿੱਲੀ ਦੇ ਲਾਲ ਕਿਲ੍ਹਾ ਇਲਾਕੇ ਵਿੱਚ ਹੋਏ ਬੰਬ ਧਮਾਕੇ ਦੇ ਮਾਮਲੇ ਵਿੱਚ ਜਾਂਚ ਏਜੰਸੀ ਨੇ ਇੱਕ ਹੋਰ ਵੱਡੀ ਕਾਰਵਾਈ ਕਰਦਿਆਂ ਦੋ ਅੱਤਵਾਦੀ ਸਾਜ਼ਿਸ਼ਕਾਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਹਿਚਾਣ ਜ਼ਮੀਰ ਅਹਿਮਦ ਅਤੇ ਤੁਫੈਲ ਅਹਿਮਦ ਵਜੋਂ ਹੋਈ ਹੈ। ਇਨ੍ਹਾਂ ਨਵੀਆਂ ਗ੍ਰਿਫ਼ਤਾਰੀਆਂ ਨਾਲ ਇਸ ਮਾਮਲੇ ਵਿੱਚ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 11 ਹੋ ਚੁੱਕੀ ਹੈ।

ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਦੋਵੇਂ ਮੁਲਜ਼ਮਾਂ ਨੇ ਮੁੱਖ ਦੋਸ਼ੀ ਉਮਰ ਉਨ ਨਬੀ ਨੂੰ ਹਥਿਆਰ ਅਤੇ ਗੋਲਾ-ਬਾਰੂਦ ਮੁਹੱਈਆ ਕਰਵਾਇਆ ਸੀ। ਇਹ ਵੀ ਪਤਾ ਲੱਗਿਆ ਹੈ ਕਿ ਦੋਵੇਂ ਇੱਕ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਨਾਲ ਜੁੜੇ ਹੋਏ ਸਨ ਅਤੇ ਦੇਸ਼ ਵਿਰੋਧੀ ਗਤੀਵਿਧੀਆਂ ਵਿੱਚ ਸਰਗਰਮ ਭੂਮਿਕਾ ਨਿਭਾ ਰਹੇ ਸਨ।

ਜਾਣਕਾਰੀ ਅਨੁਸਾਰ, ਜ਼ਮੀਰ ਅਹਿਮਦ ਜੰਮੂ-ਕਸ਼ਮੀਰ ਦੇ ਗੰਦਰਬਲ ਜ਼ਿਲ੍ਹੇ ਦਾ ਰਹਿਣ ਵਾਲਾ ਹੈ, ਜਦਕਿ ਤੁਫੈਲ ਅਹਿਮਦ ਸ੍ਰੀਨਗਰ ਦਾ ਨਿਵਾਸੀ ਹੈ। ਦੋਵੇਂ ਮੁਲਜ਼ਮ ਦਿੱਲੀ ਧਮਾਕੇ ਦੀ ਯੋਜਨਾ ਅਤੇ ਇਸ ਨਾਲ ਜੁੜੀਆਂ ਹੋਰ ਅੱਤਵਾਦੀ ਸਾਜ਼ਿਸ਼ਾਂ ਵਿੱਚ ਸ਼ਾਮਲ ਰਹੇ ਹਨ।

ਗੌਰਤਲਬ ਹੈ ਕਿ ਪਿਛਲੇ ਸਾਲ ਨਵੰਬਰ ਮਹੀਨੇ ਵਿੱਚ ਲਾਲ ਕਿਲ੍ਹੇ ਦੇ ਨੇੜੇ ਹੋਏ ਕਾਰ ਬੰਬ ਧਮਾਕੇ ਵਿੱਚ ਕਈ ਲੋਕਾਂ ਦੀ ਜਾਨ ਗਈ ਸੀ ਅਤੇ ਕਈ ਹੋਰ ਜ਼ਖਮੀ ਹੋਏ ਸਨ। ਧਮਾਕੇ ਵਿੱਚ ਮੁੱਖ ਦੋਸ਼ੀ ਉਮਰ ਉਨ ਨਬੀ ਵੀ ਮਾਰਿਆ ਗਿਆ ਸੀ, ਜਿਸ ਤੋਂ ਬਾਅਦ ਜਾਂਚ ਏਜੰਸੀਆਂ ਨੇ ਵਿਆਪਕ ਤਫਤੀਸ਼ ਸ਼ੁਰੂ ਕੀਤੀ ਸੀ।

ਜਾਂਚ ਏਜੰਸੀ ਇਸ ਕੇਸ ਵਿੱਚ ਜੰਮੂ-ਕਸ਼ਮੀਰ ਪੁਲਿਸ, ਹਰਿਆਣਾ ਪੁਲਿਸ ਅਤੇ ਹੋਰ ਸੁਰੱਖਿਆ ਏਜੰਸੀਆਂ ਨਾਲ ਮਿਲ ਕੇ ਕੰਮ ਕਰ ਰਹੀ ਹੈ। ਹੁਣ ਤੱਕ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੇਸ਼ ਵਿਰੁੱਧ ਸਾਜ਼ਿਸ਼ਾਂ ਲਈ ਹਥਿਆਰ ਇਕੱਠੇ ਕਰਨ ਅਤੇ ਉਨ੍ਹਾਂ ਦੀ ਸਪਲਾਈ ਕਰਨ ਵਿੱਚ ਲੱਗੇ ਹੋਏ ਸਨ।

ਸੁਰੱਖਿਆ ਏਜੰਸੀਆਂ ਦਾ ਕਹਿਣਾ ਹੈ ਕਿ ਮਾਮਲੇ ਨਾਲ ਜੁੜੇ ਹੋਰ ਪੱਖਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਹੋਰ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ।

#World News #ਜਨ ਪੰਜਾਬ
Articles
Sponsored
Trending News

ਜਨਪੰਜਾਬ – ਪੰਜਾਬ ਤੋਂ ਦੁਨੀਆ ਤੱਕ, ਕਾਨੂੰਨ–ਵਿਵਸਥਾ - ਕਾਨੂੰਨ ਤੇ ਕਾਰਵਾਈ अपडेट्स