Post by : Jan Punjab Bureau
Anti-Sacrilege Law Punjab: ਪੰਜਾਬ ਸਰਕਾਰ ਵੱਲੋਂ ਅੱਜ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ‘ਜਾਗਤ ਜੋਤ ਸ੍ਰੀ ਗੁਰੂ ਗਰੰਥ ਸਾਹਿਬ ਸਤਿਕਾਰ (ਸੋਧ) ਐਕਟ-2026’ ਦਾ ਅਧਿਕਾਰਿਕ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਸ ਨਾਲ ਸੂਬੇ ਵਿੱਚ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਅੱਜ ਤੋਂ ਹੀ ਲਾਗੂ ਹੋ ਗਿਆ ਹੈ। ਪੰਜਾਬ ਦੇ ਰਾਜਪਾਲ ਵੱਲੋਂ 18 ਅਪਰੈਲ ਨੂੰ ਇਸ ਬਿੱਲ ਨੂੰ ਮਨਜ਼ੂਰੀ ਦਿੱਤੀ ਗਈ ਸੀ, ਜਿਸ ਤੋਂ ਬਾਅਦ ਹੁਣ ਕਾਨੂੰਨੀ ਪ੍ਰਕਿਰਿਆ ਪੂਰੀ ਹੋ ਗਈ ਹੈ।
ਯਾਦ ਰਹੇ ਕਿ ਪੰਜਾਬ ਵਿਧਾਨ ਸਭਾ ਵੱਲੋਂ 13 ਅਪਰੈਲ ਨੂੰ ਇਹ ਸੋਧ ਬਿੱਲ ਸਰਬਸੰਮਤੀ ਨਾਲ ਪਾਸ ਕੀਤਾ ਗਿਆ ਸੀ। ਇਸ ਨਵੇਂ ਕਾਨੂੰਨ ਦੇ ਲਾਗੂ ਹੋਣ ਨਾਲ ਪਿਛਲੇ ਕਰੀਬ 11 ਸਾਲਾਂ ਤੋਂ ਚੱਲ ਰਹੀ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਦੀ ਮੰਗ ਨੂੰ ਅਖੀਰਕਾਰ ਮੰਜ਼ਿਲ ਮਿਲ ਗਈ ਹੈ।
ਸਾਲ 2015 ਵਿੱਚ ਫ਼ਰੀਦਕੋਟ ਜ਼ਿਲ੍ਹੇ ਵਿੱਚ ਸ਼ੁਰੂ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਤੋਂ ਬਾਅਦ ਸੂਬੇ ਵਿੱਚ ਇਸ ਤਰ੍ਹਾਂ ਦੇ ਮਾਮਲਿਆਂ ਦੀ ਗਿਣਤੀ 597 ਤੱਕ ਪਹੁੰਚ ਚੁੱਕੀ ਹੈ, ਜਿਸ ਕਾਰਨ ਇਹ ਮਾਮਲਾ ਲੰਮੇ ਸਮੇਂ ਤੋਂ ਚਰਚਾ ਵਿੱਚ ਰਿਹਾ ਹੈ। ਹੁਣ ਨਵੇਂ ਕਾਨੂੰਨ ਨਾਲ ਅਜਿਹੇ ਮਾਮਲਿਆਂ ਵਿੱਚ ਸਖ਼ਤ ਕਾਰਵਾਈ ਦਾ ਰਸਤਾ ਸਾਫ਼ ਹੋ ਗਿਆ ਹੈ।
ਨਵੇਂ ਐਕਟ ਅਨੁਸਾਰ, ਸ੍ਰੀ ਗੁਰੂ ਗਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਜਾਂ ਇਸ ਨਾਲ ਜੁੜੀ ਸਾਜ਼ਿਸ਼ ਵਿੱਚ ਸ਼ਾਮਲ ਵਿਅਕਤੀਆਂ ਨੂੰ ਘੱਟੋ-ਘੱਟ 10 ਸਾਲ ਦੀ ਸਜ਼ਾ ਤੋਂ ਲੈ ਕੇ ਉਮਰ ਕੈਦ ਤੱਕ ਦੀ ਸਜ਼ਾ ਹੋ ਸਕਦੀ ਹੈ। ਇਸਦੇ ਨਾਲ ਹੀ ਦੋਸ਼ੀਆਂ ‘ਤੇ 5 ਲੱਖ ਤੋਂ 25 ਲੱਖ ਰੁਪਏ ਤੱਕ ਜੁਰਮਾਨਾ ਵੀ ਲਗਾਇਆ ਜਾਵੇਗਾ ਅਤੇ ਕੁਝ ਮਾਮਲਿਆਂ ਵਿੱਚ ਜਾਇਦਾਦ ਜ਼ਬਤ ਕਰਨ ਦੀ ਵੀ ਵਿਵਸਥਾ ਕੀਤੀ ਗਈ ਹੈ।
ਇਸ ਕਾਨੂੰਨ ਦੇ ਲਾਗੂ ਹੋਣ ਨਾਲ ਸਮਾਣਾ ਵਿੱਚ ਲੰਮੇ ਸਮੇਂ ਤੋਂ ਚੱਲ ਰਹੇ ਮੋਰਚੇ ਦੇ ਖ਼ਤਮ ਹੋਣ ਦੇ ਸੰਕੇਤ ਵੀ ਮਿਲ ਰਹੇ ਹਨ। ਭਾਈ ਗੁਰਜੀਤ ਸਿੰਘ ਖ਼ਾਲਸਾ, ਜੋ ਇਸ ਮੰਗ ਨੂੰ ਲੈ ਕੇ ਟਾਵਰ ‘ਤੇ ਚੜ੍ਹੇ ਹੋਏ ਸਨ, ਉਨ੍ਹਾਂ ਦੀ ਮੰਗ ਨੂੰ ਵੀ ਹੁਣ ਪੂਰਾ ਹੋਇਆ ਮੰਨਿਆ ਜਾ ਰਿਹਾ ਹੈ।
ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਇਹ ਕਾਨੂੰਨ ਸੂਬਾ ਵਿਸ਼ਾ ਹੈ ਅਤੇ ਇਸ ਲਈ ਰਾਸ਼ਟਰਪਤੀ ਦੀ ਮਨਜ਼ੂਰੀ ਦੀ ਲੋੜ ਨਹੀਂ। ਨੋਟੀਫ਼ਿਕੇਸ਼ਨ ਜਾਰੀ ਹੋਣ ਨਾਲ ਸਾਰੇ ਕਾਨੂੰਨੀ ਸੰਦੇਹ ਵੀ ਖਤਮ ਹੋ ਗਏ ਹਨ।
ਰਾਜਨੀਤਿਕ ਪੱਖੋਂ ਵੀ ਇਹ ਕਾਨੂੰਨ ਕਾਫ਼ੀ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਜਿੱਥੇ ਸਰਕਾਰ ਇਸਨੂੰ ਆਪਣੀ ਵੱਡੀ ਉਪਲਬਧੀ ਵਜੋਂ ਪੇਸ਼ ਕਰ ਰਹੀ ਹੈ, ਉੱਥੇ ਵਿਰੋਧੀ ਧਿਰਾਂ ਨੇ ਵੀ ਇਸਦਾ ਸਵਾਗਤ ਕੀਤਾ ਹੈ। ਭਾਜਪਾ ਆਗੂ ਸੁਨੀਲ ਜਾਖੜ ਨੇ ਕਿਹਾ ਕਿ ਹੋਰ ਧਰਮਾਂ ਦੀ ਬੇਅਦਬੀ ਵਿਰੁੱਧ ਵੀ ਇਸੇ ਤਰ੍ਹਾਂ ਦੇ ਕਾਨੂੰਨ ਬਣਾਏ ਜਾਣ ਚਾਹੀਦੇ ਹਨ।
ਆਮ ਆਦਮੀ ਪਾਰਟੀ ਦੀ ਡੁੱਬਦੀ ਬੇੜੀ ਤੋਂ ਸਾਰੇ ਛਾਲਾਂ ਮਾਰ ਕੇ ਭੱਜਣ ਲੱਗੇ...
ਆਪ ਦੀ ਸਿਆਸੀ ਹਾਲਤ ‘ਤੇ ਵੱਡਾ ਦਾਅਵਾ, ਅੰਮ੍ਰਿਤ ਸਿੰਘ ਭਾਰਤੀ ਨੇ ਕਿਹਾ ਕਿ ਪਾਰਟੀ ਡੁੱਬਦੀ ਬੇੜੀ ਹੈ ਤੇ ਲੀਡਰ ਭਾਜਪਾ ਵੱ
Namo Bharat Express Delhi-Karnal Route: ਦਿੱਲੀ ਤੋਂ ਕਰਨਾਲ ਤੱਕ ...
ਦਿੱਲੀ-ਕਰਨਾਲ Namo Bharat ਕੋਰੀਡੋਰ 136KM ਲੰਬਾ, 90 ਮਿੰਟ ਵਿੱਚ ਯਾਤਰਾ, 17 ਸਟੇਸ਼ਨ ਅਤੇ ਤੇਜ਼ ਰਫ਼ਤਾਰ ਨਾਲ ਕਨੈਕਟਿ
VR Punjab Mall Closed: ਮੁਹਾਲੀ ’ਚ ਵੱਡਾ ਝਟਕਾ, ਮਸ਼ਹੂਰ ਮਾਲ ਬੰਦ ਹੋ...
ਮੁਹਾਲੀ ਦਾ VR ਪੰਜਾਬ ਮਾਲ ਬੰਦ, ਭੂਚਾਲ ਬਾਅਦ ਢਾਂਚਾਗਤ ਖਤਰੇ ਸਾਹਮਣੇ। ਕਰਮਚਾਰੀਆਂ ਤੇ ਵਪਾਰੀਆਂ ’ਚ ਚਿੰਤਾ ਵਧੀ
IPL 2026 Match: Punjab Kings ਨੇ ਲਖਨਊ ਸੁਪਰ ਜਾਇੰਟਸ ਨੂੰ 54 ਦੌੜਾ...
Punjab Kings ਨੇ IPL ਮੈਚ ਵਿੱਚ Lucknow Super Giants ਨੂੰ 54 ਦੌੜਾਂ ਨਾਲ ਹਰਾਇਆ; ਪ੍ਰਿਆਂਸ਼ ਆਰੀਆ ਤੇ ਕੋਨੋਲੀ ਦੀ
Jammu Kashmir Bus Accident: ਊਧਮਪੁਰ ਵਿੱਚ ਭਿਆਨਕ ਬੱਸ ਹਾਦਸਾ, 7 ਲ...
Jammu Kashmir ਦੇ ਊਧਮਪੁਰ ਵਿੱਚ ਬੱਸ ਖੱਡ ਵਿੱਚ ਡਿੱਗੀ, 7 ਦੀ ਮੌਤ ਤੇ ਕਈ ਜ਼ਖਮੀ; ਰਾਹਤ ਤੇ ਬਚਾਅ ਕਾਰਜ ਜਾਰੀ, ਜਾਂਚ
Punjab Politics: ਭਗਵੰਤ ਮਾਨ ਤੇ ਕੇਜਰੀਵਾਲ ਦਾ ‘ਬਦਲਾਅ’ ਲੋਕਾਂ ਨੂੰ ...
ਅੰਮ੍ਰਿਤ ਸਿੰਘ ਭਾਰਤੀ ਦਾ ਵੱਡਾ ਬਿਆਨ, ਭਗਵੰਤ ਮਾਨ ਤੇ ਕੇਜਰੀਵਾਲ ਦੇ ‘ਬਦਲਾਅ’ ’ਤੇ ਸਵਾਲ, ਕਾਨੂੰਨ ਵਿਵਸਥਾ ਤੇ ਨਸ਼ਿਆਂ
Punjab Toll Plaza Protest: ਪੰਜਾਬ ਭਰ ’ਚ 3 ਘੰਟੇ ਲਈ ਟੋਲ ਪਲਾਜ਼ੇ ...
ਪੰਜਾਬ ਭਰ ਦੇ ਟੋਲ ਪਲਾਜ਼ੇ 3 ਘੰਟੇ ਲਈ ਫਰੀ ਰਹੇ, ਕੈਸ਼-ਲੈੱਸ ਨੀਤੀ ਦੇ ਵਿਰੋਧ ਵਿੱਚ ਕਾਮਿਆਂ ਦਾ ਪ੍ਰਦਰਸ਼ਨ, ਨੌਕਰੀਆਂ ਦ