ਕੈਨੇਡਾ ਵਿੱਚ ਪੰਜਾਬੀ ਸੋਸ਼ਲ ਮੀਡੀਆ ਇਨਫਲੂਐਂਸਰ ਨੈਨਸੀ ਗਰੇਵਾਲ ਦਾ ਕਤਲ, ਘਰ ਅੰਦਰ ਚਾਕੂ ਮਾਰ ਕੇ ਕੀਤੀ ਹੱਤਿਆ

ਕੈਨੇਡਾ ਵਿੱਚ ਪੰਜਾਬੀ ਸੋਸ਼ਲ ਮੀਡੀਆ ਇਨਫਲੂਐਂਸਰ ਨੈਨਸੀ ਗਰੇਵਾਲ ਦਾ ਕਤਲ, ਘਰ ਅੰਦਰ ਚਾਕੂ ਮਾਰ ਕੇ ਕੀਤੀ ਹੱਤਿਆ

Post by : Jan Punjab Bureau

March 5, 2026 10:35 a.m. 249

ਕੈਨੇਡਾ ਤੋਂ ਇੱਕ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਪੰਜਾਬੀ ਮੂਲ ਦੀ ਸੋਸ਼ਲ ਮੀਡੀਆ ਇਨਫਲੂਐਂਸਰ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਇਹ ਦਰਦਨਾਕ ਘਟਨਾ ਮੰਗਲਵਾਰ ਰਾਤ ਕਰੀਬ 9:30 ਵਜੇ ਉਸਦੇ ਆਪਣੇ ਘਰ ਅੰਦਰ ਵਾਪਰੀ।

ਪੁਲਿਸ ਨੂੰ ਮਿਲੀ ਸ਼ੁਰੂਆਤੀ ਜਾਣਕਾਰੀ ਮੁਤਾਬਕ 45 ਸਾਲਾ ਨੈਨਸੀ ਗਰੇਵਾਲ ‘ਤੇ ਕਿਸੇ ਅਣਪਛਾਤੇ ਵਿਅਕਤੀ ਨੇ ਤੇਜ਼ ਧਾਰ ਵਾਲੇ ਹਥਿਆਰ ਨਾਲ ਹਮਲਾ ਕੀਤਾ। ਹਮਲੇ ਦੌਰਾਨ ਉਸਨੂੰ ਕਈ ਵਾਰ ਚਾਕੂ ਮਾਰਿਆ ਗਿਆ, ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈ। ਮੌਕੇ ‘ਤੇ ਪਹੁੰਚੀ ਐਮਰਜੈਂਸੀ ਸੇਵਾਵਾਂ ਨੇ ਉਸਨੂੰ ਬਚਾਉਣ ਦੀ ਕੋਸ਼ਿਸ਼ ਕੀਤੀ, ਪਰ ਉਸਦੀ ਮੌਤ ਹੋ ਚੁੱਕੀ ਸੀ।

ਇਸ ਘਟਨਾ ਤੋਂ ਬਾਅਦ ਸਥਾਨਕ ਪੁਲਿਸ ਨੇ ਤੁਰੰਤ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਇਲਾਕੇ ਨੂੰ ਘੇਰ ਕੇ ਸਬੂਤ ਇਕੱਠੇ ਕੀਤੇ ਜਾ ਰਹੇ ਹਨ। ਪੁਲਿਸ ਨੇ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਖੰਗਾਲਣੀ ਸ਼ੁਰੂ ਕਰ ਦਿੱਤੀ ਹੈ ਤਾਂ ਜੋ ਹਮਲਾਵਰ ਦੀ ਪਛਾਣ ਕੀਤੀ ਜਾ ਸਕੇ।

ਨੈਨਸੀ ਗਰੇਵਾਲ ਸੋਸ਼ਲ ਮੀਡੀਆ ‘ਤੇ ਕਾਫੀ ਸਰਗਰਮ ਰਹਿੰਦੀ ਸੀ ਅਤੇ ਉਸਦੇ ਕਾਫੀ ਫਾਲੋਅਰ ਵੀ ਸਨ। ਉਹ ਆਪਣੇ ਵੀਡੀਓ ਅਤੇ ਪੋਸਟਾਂ ਰਾਹੀਂ ਲੋਕਾਂ ਨਾਲ ਜੁੜੀ ਰਹਿੰਦੀ ਸੀ। ਉਸਦੀ ਅਚਾਨਕ ਮੌਤ ਦੀ ਖ਼ਬਰ ਨਾਲ ਉਸਦੇ ਜਾਣੂਆਂ ਅਤੇ ਫਾਲੋਅਰਾਂ ਵਿੱਚ ਗਹਿਰਾ ਦੁੱਖ ਪਾਇਆ ਜਾ ਰਿਹਾ ਹੈ।

ਫਿਲਹਾਲ ਪੁਲਿਸ ਇਸ ਮਾਮਲੇ ਦੀ ਹਰ ਪੱਖ ਤੋਂ ਜਾਂਚ ਕਰ ਰਹੀ ਹੈ ਅਤੇ ਕਤਲ ਦੇ ਕਾਰਨਾਂ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਇਸ ਘਟਨਾ ਨਾਲ ਜੁੜੇ ਅਸਲੀ ਕਾਰਨਾਂ ਦਾ ਖੁਲਾਸਾ ਹੋ ਸਕੇਗਾ।

#World News #ਜਨ ਪੰਜਾਬ #ਪੰਜਾਬ ਖ਼ਬਰਾਂ
Articles
Sponsored
Trending News

ਜਨਪੰਜਾਬ – ਪੰਜਾਬ ਤੋਂ ਦੁਨੀਆ ਤੱਕ, ਕਾਨੂੰਨ–ਵਿਵਸਥਾ - ਕਾਨੂੰਨ ਤੇ ਕਾਰਵਾਈ अपडेट्स