Post by : Jan Punjab Bureau
ਕੈਨੇਡਾ ਵਿੱਚ ਮਸ਼ਹੂਰ ਪੰਜਾਬੀ ਇਨਫਲੂਐਂਸਰ ਨੈਂਸੀ ਗਰੇਵਾਲ ਦੇ ਕਤਲ ਮਾਮਲੇ ਵਿੱਚ ਇੱਕ ਨਵਾਂ ਮੋੜ ਸਾਹਮਣੇ ਆਇਆ ਹੈ। ਇਸ ਘਟਨਾ ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ ਇੱਕ ਗੈਂਗਸਟਰ ਵੱਲੋਂ ਕਤਲ ਦੀ ਜ਼ਿੰਮੇਵਾਰੀ ਲੈਣ ਦਾ ਦਾਅਵਾ ਕੀਤਾ ਗਿਆ ਹੈ, ਜਿਸ ਕਾਰਨ ਮਾਮਲਾ ਹੋਰ ਵੀ ਜ਼ਿਆਦਾ ਤੇਜ਼ ਹੋ ਗਿਆ ਹੈ।
ਜਾਣਕਾਰੀ ਮੁਤਾਬਕ, ਗੈਂਗਸਟਰ ਆਕਾਸ਼ ਹਰੀਕੇ ਦੇ ਨਾਂ ਨਾਲ ਚਲ ਰਹੇ ਇੱਕ ਸੋਸ਼ਲ ਮੀਡੀਆ ਅਕਾਊਂਟ ਤੋਂ ਇੱਕ ਪੋਸਟ ਸਾਂਝੀ ਕੀਤੀ ਗਈ ਹੈ, ਜਿਸ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਨੈਂਸੀ ਗਰੇਵਾਲ ਦਾ ਕਤਲ ਉਸਦੇ ਕਥਿਤ ਧਰਮ ਵਿਰੋਧੀ ਬਿਆਨਾਂ ਕਾਰਨ ਕੀਤਾ ਗਿਆ ਹੈ। ਇਸ ਪੋਸਟ ਵਿੱਚ ਕੁਝ ਸਖ਼ਤ ਚੇਤਾਵਨੀਆਂ ਵੀ ਦਿੱਤੀਆਂ ਗਈਆਂ ਹਨ। ਹਾਲਾਂਕਿ ਇਸ ਪੋਸਟ ਦੀ ਅਧਿਕਾਰਕ ਤੌਰ ‘ਤੇ ਪੁਸ਼ਟੀ ਨਹੀਂ ਹੋਈ ਹੈ।
ਉੱਥੇ ਹੀ ਮੀਡੀਆ ਰਿਪੋਰਟਾਂ ਮੁਤਾਬਕ ਕੈਨੇਡਾ ਦੀ ਪੁਲਿਸ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ ਅਤੇ ਕਤਲ ਨਾਲ ਜੁੜੀਆਂ ਸਾਰੀਆਂ ਸੰਭਾਵਨਾਵਾਂ ਨੂੰ ਧਿਆਨ ਵਿੱਚ ਰੱਖਿਆ ਜਾ ਰਿਹਾ ਹੈ। ਪੁਲਿਸ ਵੱਲੋਂ ਅਜੇ ਤੱਕ ਕਿਸੇ ਵੀ ਗੈਂਗਸਟਰ ਵੱਲੋਂ ਕੀਤੇ ਗਏ ਦਾਅਵੇ ਦੀ ਪੁਸ਼ਟੀ ਨਹੀਂ ਕੀਤੀ ਗਈ ਹੈ।
ਨੈਂਸੀ ਗਰੇਵਾਲ ਸੋਸ਼ਲ ਮੀਡੀਆ ‘ਤੇ ਕਾਫ਼ੀ ਪ੍ਰਸਿੱਧ ਸੀ ਅਤੇ ਉਸਦੇ ਯੂਟਿਊਬ ਅਤੇ ਹੋਰ ਪਲੇਟਫਾਰਮਾਂ ‘ਤੇ ਵੱਡੀ ਗਿਣਤੀ ਵਿੱਚ ਫਾਲੋਅਰ ਸਨ। ਉਸਦੇ ਅਚਾਨਕ ਕਤਲ ਨਾਲ ਪੰਜਾਬੀ ਭਾਈਚਾਰੇ ਅਤੇ ਉਸਦੇ ਚਾਹੁਣ ਵਾਲਿਆਂ ਵਿੱਚ ਦੁੱਖ ਅਤੇ ਹੈਰਾਨੀ ਦੀ ਲਹਿਰ ਹੈ।
ਫਿਲਹਾਲ ਇਸ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਪੁਲਿਸ ਵੱਲੋਂ ਅਧਿਕਾਰਕ ਤੌਰ ‘ਤੇ ਹੋਰ ਜਾਣਕਾਰੀ ਸਾਹਮਣੇ ਆਉਣ ਦੀ ਉਡੀਕ ਕੀਤੀ ਜਾ ਰਹੀ ਹੈ।
ਮੋਹਾਲੀ ਤੋਂ ਸ਼ੁਰੂ ਹੋਇਆ ‘Hamare Ram’ ਪ੍ਰੋਗਰਾਮ, ਪੂਰੇ ਪੰਜਾਬ ’ਚ ਹ...
ਮੋਹਾਲੀ ਤੋਂ Hamare Ram ਪ੍ਰੋਗਰਾਮ ਦੀ ਸ਼ੁਰੂਆਤ, ਪੰਜਾਬ ਭਰ ’ਚ 41 ਸ਼ੋਅ ਹੋਣਗੇ। CM Bhagwant Mann ਨੇ ਨਵੀਂ ਪੀੜ੍ਹ
Gursimran Singh Mand News: ਹਰਿਆਣਾ ਦੇ ਪੰਜੋਖਰਾ ਸਾਹਿਬ ’ਚ ਕਥਿਤ ਕ...
ਹਰਿਆਣਾ ਦੇ ਸ੍ਰੀ ਪੰਜੋਖਰਾ ਸਾਹਿਬ ਵਿਖੇ ਗੁਰਸਿਮਰਨ ਮੰਡ ਨਾਲ ਕਥਿਤ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ। ਪੁਲਿਸ ਵੱਲੋਂ ਜਾਂ
Commonwealth Games 2026: Sharmila Dhankhar ਨੇ ਪੈਰਾ-ਐਥਲੈਟਿਕਸ ...
Commonwealth Games 2026 ਵਿੱਚ Sharmila Dhankhar ਨੇ Para Shot Put F57 ਵਿੱਚ ਸੋਨ ਤਗਮਾ ਜਿੱਤ ਕੇ ਭਾਰਤ ਲਈ ਇਤ
ਅਸਾਮ 'ਚ ਹੜ੍ਹਾਂ ਦਾ ਕਹਿਰ ਜਾਰੀ! ਮੌਤਾਂ ਦੀ ਗਿਣਤੀ 68 ਹੋਈ, 5 ਲੱਖ ਤੋ...
ਅਸਾਮ ਵਿੱਚ ਹੜ੍ਹਾਂ ਕਾਰਨ ਮੌਤਾਂ ਦੀ ਗਿਣਤੀ 68 ਹੋ ਗਈ। 5.24 ਲੱਖ ਤੋਂ ਵੱਧ ਲੋਕ ਪ੍ਰਭਾਵਿਤ, 354 ਰਾਹਤ ਕੈਂਪ ਚੱਲ ਰਹੇ
Che Guevara ਕੌਣ ਸਨ? ਜਾਣੋ ਕਿਊਬਾ ਦੀ ਕ੍ਰਾਂਤੀ ਦੇ ਇਸ ਵਿਵਾਦਿਤ ਅਤੇ ...
ਚੇ ਗਵੇਰਾ ਦੀ ਪੂਰੀ ਜੀਵਨੀ ਪੰਜਾਬੀ ਵਿੱਚ ਪੜ੍ਹੋ। ਅਰਜਨਟੀਨਾ ਤੋਂ ਕਿਊਬਾ ਦੀ ਕ੍ਰਾਂਤੀ, ਫਿਡੇਲ ਕਾਸਤ੍ਰੋ ਨਾਲ ਸਫ਼ਰ, ਬੋਲ
CJP Protest March: ਸੋਨਮ ਵਾਂਗਚੁਕ ਦੀ ਅਪੀਲ 'ਤੇ ਅਭਿਜੀਤ ਦੀਪਕੇ ਨੇ ...
ਸੋਨਮ ਵਾਂਗਚੁਕ ਦੀ ਅਪੀਲ 'ਤੇ ਅਭਿਜੀਤ ਦੀਪਕੇ ਨੇ ਭੁੱਖ ਹੜਤਾਲ ਖ਼ਤਮ ਕੀਤੀ। ਸੰਸਦ ਮਾਰਚ ਤੋਂ ਪਹਿਲਾਂ ਦਿੱਲੀ ਵਿੱਚ ਹਾਈ ਅ
Medicine Rates 2026: ਕੈਂਸਰ, ਸ਼ੂਗਰ, ਬੀਪੀ ਸਮੇਤ 39 ਦਵਾਈਆਂ ਦੀਆਂ ...
ਐਨਪੀਪੀਏ ਨੇ ਕੈਂਸਰ, ਸ਼ੂਗਰ, ਬੀਪੀ ਸਮੇਤ 39 ਦਵਾਈਆਂ ਦੀਆਂ ਨਵੀਆਂ ਕੀਮਤਾਂ ਤੈਅ ਕੀਤੀਆਂ। ਕੰਪਨੀਆਂ ਹੁਣ ਨਿਰਧਾਰਤ ਰੇਟ ਤ