Post by : Jan Punjab Bureau
ਮੱਧ ਪੂਰਬ ਵਿੱਚ ਚੱਲ ਰਹੇ ਸੰਕਟ ਦੇ ਦਰਮਿਆਨ ਮਹਿੰਗਾਈ ਨੇ ਇੱਕ ਵਾਰ ਫਿਰ ਤੋਂ ਆਮ ਲੋਕਾਂ ਨੂੰ ਵੱਡਾ ਝਟਕਾ ਦਿੱਤਾ ਹੈ। ਘਰੇਲੂ ਐਲਪੀਜੀ ਗੈਸ ਸਿਲੰਡਰ ਦੀ ਕੀਮਤ ਵਿੱਚ 60 ਰੁਪਏ ਦਾ ਵਾਧਾ ਹੋਇਆ ਹੈ , ਜਦਕਿ 19 ਕਿਲੋਗ੍ਰਾਮ ਵਾਲੇ ਵਪਾਰਕ ਸਿਲੰਡਰ ਦੀ ਕੀਮਤ 115 ਰੁਪਏ ਵਧਾ ਦਿੱਤੀ ਗਈ ਹੈ।
ਨਵੀਆਂ ਦਰਾਂ ਅੱਜ ਤੋਂ ਲਾਗੂ ਹੋ ਗਈਆਂ ਹਨ ਅਤੇ ਇੰਡੀਅਨ ਆਇਲ ਦੀ ਵੈੱਬਸਾਈਟ ‘ਤੇ ਅਪਡੇਟ ਕਰ ਦਿੱਤੀਆਂ ਗਈਆਂ ਹਨ। ਜਾਣਕਾਰੀ ਮੁਤਾਬਕ 14.2 ਕਿਲੋਗ੍ਰਾਮ ਦੇ ਘਰੇਲੂ ਐਲਪੀਜੀ ਸਿਲੰਡਰ ਦੀ ਕੀਮਤ ਦਿੱਲੀ ਵਿੱਚ 853 ਰੁਪਏ ਤੋਂ ਵਧ ਕੇ 913 ਰੁਪਏ ਹੋ ਗਈ ਹੈ। ਇਸੇ ਤਰ੍ਹਾਂ ਕੋਲਕਾਤਾ ਵਿੱਚ ਇਹ ਕੀਮਤ 879 ਰੁਪਏ ਤੋਂ ਵਧ ਕੇ 939 ਰੁਪਏ ਹੋ ਗਈ ਹੈ, ਜਦਕਿ ਚੇਨਈ ਵਿੱਚ 868.50 ਰੁਪਏ ਤੋਂ ਵਧ ਕੇ 928.50 ਰੁਪਏ ਹੋ ਗਈ ਹੈ।
ਵਪਾਰਕ ਐਲਪੀਜੀ ਸਿਲੰਡਰ ਦੀ ਗੱਲ ਕਰੀਏ ਤਾਂ 19 ਕਿਲੋਗ੍ਰਾਮ ਸਿਲੰਡਰ ਦੀ ਕੀਮਤ ਵਿੱਚ ਵੀ 115 ਰੁਪਏ ਦਾ ਵਾਧਾ ਕੀਤਾ ਗਿਆ ਹੈ। ਨਵੀਆਂ ਕੀਮਤਾਂ ਮੁਤਾਬਕ ਦਿੱਲੀ ਵਿੱਚ ਇਹ ਸਿਲੰਡਰ 1883 ਰੁਪਏ ਅਤੇ ਮੁੰਬਈ ਵਿੱਚ 1835 ਰੁਪਏ ਦਾ ਹੋ ਗਿਆ ਹੈ।
ਕੋਲਕਾਤਾ ਵਿੱਚ ਇਸ ਦੀ ਕੀਮਤ 1875.50 ਰੁਪਏ ਤੋਂ ਵਧ ਕੇ 1990 ਰੁਪਏ ਹੋ ਗਈ ਹੈ, ਜਦਕਿ ਚੇਨਈ ਵਿੱਚ ਇਹ 1929 ਰੁਪਏ ਤੋਂ ਵਧ ਕੇ 2043.50 ਰੁਪਏ ਹੋ ਗਈ ਹੈ। ਇਸ ਵਾਧੇ ਦਾ ਸਿੱਧਾ ਅਸਰ ਹੋਟਲਾਂ, ਰੈਸਟੋਰੈਂਟਾਂ ਅਤੇ ਛੋਟੇ ਵਪਾਰਕ ਅਦਾਰਿਆਂ ‘ਤੇ ਪੈਣ ਦੀ ਸੰਭਾਵਨਾ ਹੈ।
ਹਾਲਾਂਕਿ ਕੇਂਦਰੀ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਹਰਦੀਪ ਸਿੰਘ ਪੁਰੀ ਨੇ ਪਹਿਲਾਂ ਭਰੋਸਾ ਦਿਵਾਇਆ ਸੀ ਕਿ ਦੇਸ਼ ਵਿੱਚ ਊਰਜਾ ਸਪਲਾਈ ਅਤੇ ਈਂਧਨ ਦੀ ਕੋਈ ਕਮੀ ਨਹੀਂ ਹੈ ਅਤੇ ਖਪਤਕਾਰਾਂ ਨੂੰ ਸਪਲਾਈ ਬਾਰੇ ਚਿੰਤਾ ਕਰਨ ਦੀ ਲੋੜ ਨਹੀਂ ਹੈ।
Gurdaspur Police Arrest: ਦੀਨਾਨਗਰ ਪੁਲਿਸ ਦੀ ਵੱਡੀ ਕਾਰਵਾਈ, ਡਕੈਤੀ...
ਦੀਨਾਨਗਰ ਪੁਲਿਸ ਨੇ ਡਕੈਤੀ ਦੀ ਤਿਆਰੀ ਕਰ ਰਹੇ 6 ਮੁਲਜ਼ਮਾਂ ਨੂੰ ਕਾਬੂ ਕਰਕੇ 2 .30 ਬੋਰ ਪਿਸਤੌਲ ਤੇ 9 ਜ਼ਿੰਦਾ ਕਾਰਤੂਸ
Ranchi Student Protest: ਵਿਦਿਆਰਥੀਆਂ ਦੀ ਵੱਡੀ ਜਿੱਤ, JPSC-JSSC E...
ਰਾਂਚੀ ਵਿੱਚ ਵਿਦਿਆਰਥੀਆਂ ਦੇ ਅੰਦੋਲਨ ਤੋਂ ਬਾਅਦ ਸਰਕਾਰ ਨੇ JPSC ਤੇ JSSC-CGL ਪ੍ਰੀਖਿਆਵਾਂ ਰੱਦ ਕੀਤੀਆਂ, CID ਜਾਂਚ ਦ
Punjab Weather News: ਪੰਜਾਬ 'ਚ ਮੁੜ ਸਰਗਰਮ ਹੋਇਆ Monsoon, 19 ਤੋਂ...
ਪੰਜਾਬ ਵਿੱਚ 19 ਤੋਂ 22 ਅਗਸਤ ਤੱਕ ਮੀਂਹ ਦੀ ਚੇਤਾਵਨੀ, ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਤੇ ਗਰਜ-ਚਮਕ ਦੀ ਸੰਭਾਵਨਾ, ਜਾ
Arjun Aravind Case: ਅਮਰੀਕਾ 'ਚ ਮਾਂ ਤੇ 14 ਸਾਲਾ ਭਰਾ ਦੀ ਮੌਤ, 17 ...
ਅਮਰੀਕਾ ਦੇ Massachusetts ਵਿੱਚ 17 ਸਾਲਾ Arjun Aravind ’ਤੇ ਮਾਂ ਤੇ 14 ਸਾਲਾ ਭਰਾ ਦੇ ਕਤਲ ਦੇ ਦੋਸ਼, ਪੁਲਿਸ ਨੇ ਕ
Faridkot Teej Festival: 650 ਔਰਤਾਂ ਨੇ ਪੰਜਾਬੀ ਸੱਭਿਆਚਾਰ ਦੇ ਰੰਗਾ...
ਫਰੀਦਕੋਟ ਵਿੱਚ Teej Festival ਦੌਰਾਨ 650 ਔਰਤਾਂ ਨੇ ਪੰਜਾਬੀ ਸੱਭਿਆਚਾਰ, ਗਿੱਧਾ, ਲੋਕ ਗੀਤ ਅਤੇ ਨਾਰੀ ਸ਼ਕਤੀ ਦਾ ਜਸ਼ਨ
Himachal Pradesh Weather News: ਮਾਨਸੂਨ ਮੁੜ ਹੋਇਆ ਸਰਗਰਮ, 2 ਦਿਨ ...
ਹਿਮਾਚਲ ਵਿੱਚ 10-11 ਅਗਸਤ ਨੂੰ ਭਾਰੀ ਮੀਂਹ ਲਈ Orange Alert, ਕਾਂਗੜਾ ਤੇ ਸਿਰਮੌਰ ਸਮੇਤ ਕਈ ਜ਼ਿਲ੍ਹਿਆਂ ਵਿੱਚ ਮੀਂਹ ਦ
ਮੋਹਾਲੀ ਤੋਂ ਸ਼ੁਰੂ ਹੋਇਆ ‘Hamare Ram’ ਪ੍ਰੋਗਰਾਮ, ਪੂਰੇ ਪੰਜਾਬ ’ਚ ਹ...
ਮੋਹਾਲੀ ਤੋਂ Hamare Ram ਪ੍ਰੋਗਰਾਮ ਦੀ ਸ਼ੁਰੂਆਤ, ਪੰਜਾਬ ਭਰ ’ਚ 41 ਸ਼ੋਅ ਹੋਣਗੇ। CM Bhagwant Mann ਨੇ ਨਵੀਂ ਪੀੜ੍ਹ