Post by : Jan Punjab Bureau
ਮੌੜ ਮੰਡੀ ਵਿੱਚ ਅੱਜ ਬਲਾਕ ਸੰਮਤੀ ਦੇ ਚੇਅਰਮੈਨ ਅਤੇ ਉਪ ਚੇਅਰਮੈਨ ਦੀ ਚੋਣ ਹੋਣੀ ਸੀ, ਪਰ ਚੋਣ ਪ੍ਰਕਿਰਿਆ ਸ਼ੁਰੂ ਹੋਣ ਤੋਂ ਪਹਿਲਾਂ ਹੀ ਮਾਹੌਲ ਤਣਾਭਰਪੂਰ ਬਣ ਗਿਆ। ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵਿਚਾਲੇ ਤਿੱਖੀ ਝੜਪ ਹੋ ਗਈ, ਜੋ ਪੁਲਿਸ ਦੀ ਮੌਜੂਦਗੀ ਵਿੱਚ ਹੀ ਵਾਪਰੀ।
ਜਾਣਕਾਰੀ ਅਨੁਸਾਰ ਬਲਾਕ ਸੰਮਤੀ ਵਿੱਚ ਕੁੱਲ 15 ਮੈਂਬਰ ਹਨ, ਜਿਨ੍ਹਾਂ ਵਿੱਚ ਵੱਖ-ਵੱਖ ਪਾਰਟੀਆਂ ਦੇ ਮੈਂਬਰ ਸ਼ਾਮਲ ਹਨ। ਚੋਣ ਤੋਂ ਪਹਿਲਾਂ ਹੀ ਅਕਾਲੀ ਦਲ ਅਤੇ ਹੋਰ ਵਿਰੋਧੀ ਧਿਰਾਂ ਵੱਲੋਂ ‘ਆਪ’ ਅਤੇ ਪ੍ਰਸ਼ਾਸਨ ‘ਤੇ ਪੱਖਪਾਤ ਅਤੇ ਧੱਕੇਸ਼ਾਹੀ ਦੇ ਦੋਸ਼ ਲਗਾਏ ਗਏ।
ਅਕਾਲੀ ਵਰਕਰਾਂ ਨੇ ਇਲਜ਼ਾਮ ਲਾਇਆ ਕਿ ਬੀਡੀਪੀਓ ਦਫ਼ਤਰ ਵਿੱਚ ਉਨ੍ਹਾਂ ਦੇ ਮੈਂਬਰਾਂ ਨੂੰ ਅੰਦਰ ਜਾਣ ਤੋਂ ਰੋਕਿਆ ਗਿਆ, ਜਦਕਿ ‘ਆਪ’ ਦੇ ਮੈਂਬਰਾਂ ਨੂੰ ਆਸਾਨੀ ਨਾਲ ਦਾਖਲ ਹੋਣ ਦਿੱਤਾ ਗਿਆ। ਇਸ ਗੱਲ ‘ਤੇ ਗੁੱਸੇ ਵਿੱਚ ਆ ਕੇ ਅਕਾਲੀ ਵਰਕਰਾਂ ਨੇ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕੀਤਾ ਅਤੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
ਇਸ ਦੌਰਾਨ ਪੁਲਿਸ ਨਾਲ ਵੀ ਕੁਝ ਵਰਕਰਾਂ ਦੀ ਤਿੱਖੀ ਬਹਿਸਬਾਜ਼ੀ ਹੋਈ। ਮਾਹੌਲ ਉਸ ਸਮੇਂ ਹੋਰ ਗਰਮ ਹੋ ਗਿਆ ਜਦੋਂ ਦੋਵਾਂ ਪੱਖਾਂ ਦੇ ਵਰਕਰ ਇਕ-ਦੂਜੇ ਨਾਲ ਭਿੜ ਗਏ। ਹਾਲਾਤ ਕਾਬੂ ਕਰਨ ਲਈ ਪੁਲਿਸ ਨੂੰ ਹਸਤਕਸ਼ੇਪ ਕਰਨਾ ਪਿਆ।
ਅਕਾਲੀ ਆਗੂਆਂ ਨੇ ਦੋਸ਼ ਲਗਾਇਆ ਕਿ ‘ਆਪ’ ਪਾਰਟੀ ਮੌੜ ਵਿੱਚ ਵੀ ਜ਼ਬਰਦਸਤੀ ਆਪਣਾ ਚੇਅਰਮੈਨ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਤਣਾਅ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਚੋਣ ਪ੍ਰਕਿਰਿਆ ‘ਤੇ ਵੀ ਸਵਾਲ ਖੜ੍ਹੇ ਹੋ ਰਹੇ ਹਨ।
Gurdaspur Police Arrest: ਦੀਨਾਨਗਰ ਪੁਲਿਸ ਦੀ ਵੱਡੀ ਕਾਰਵਾਈ, ਡਕੈਤੀ...
ਦੀਨਾਨਗਰ ਪੁਲਿਸ ਨੇ ਡਕੈਤੀ ਦੀ ਤਿਆਰੀ ਕਰ ਰਹੇ 6 ਮੁਲਜ਼ਮਾਂ ਨੂੰ ਕਾਬੂ ਕਰਕੇ 2 .30 ਬੋਰ ਪਿਸਤੌਲ ਤੇ 9 ਜ਼ਿੰਦਾ ਕਾਰਤੂਸ
Ranchi Student Protest: ਵਿਦਿਆਰਥੀਆਂ ਦੀ ਵੱਡੀ ਜਿੱਤ, JPSC-JSSC E...
ਰਾਂਚੀ ਵਿੱਚ ਵਿਦਿਆਰਥੀਆਂ ਦੇ ਅੰਦੋਲਨ ਤੋਂ ਬਾਅਦ ਸਰਕਾਰ ਨੇ JPSC ਤੇ JSSC-CGL ਪ੍ਰੀਖਿਆਵਾਂ ਰੱਦ ਕੀਤੀਆਂ, CID ਜਾਂਚ ਦ
Punjab Weather News: ਪੰਜਾਬ 'ਚ ਮੁੜ ਸਰਗਰਮ ਹੋਇਆ Monsoon, 19 ਤੋਂ...
ਪੰਜਾਬ ਵਿੱਚ 19 ਤੋਂ 22 ਅਗਸਤ ਤੱਕ ਮੀਂਹ ਦੀ ਚੇਤਾਵਨੀ, ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਤੇ ਗਰਜ-ਚਮਕ ਦੀ ਸੰਭਾਵਨਾ, ਜਾ
Arjun Aravind Case: ਅਮਰੀਕਾ 'ਚ ਮਾਂ ਤੇ 14 ਸਾਲਾ ਭਰਾ ਦੀ ਮੌਤ, 17 ...
ਅਮਰੀਕਾ ਦੇ Massachusetts ਵਿੱਚ 17 ਸਾਲਾ Arjun Aravind ’ਤੇ ਮਾਂ ਤੇ 14 ਸਾਲਾ ਭਰਾ ਦੇ ਕਤਲ ਦੇ ਦੋਸ਼, ਪੁਲਿਸ ਨੇ ਕ
Faridkot Teej Festival: 650 ਔਰਤਾਂ ਨੇ ਪੰਜਾਬੀ ਸੱਭਿਆਚਾਰ ਦੇ ਰੰਗਾ...
ਫਰੀਦਕੋਟ ਵਿੱਚ Teej Festival ਦੌਰਾਨ 650 ਔਰਤਾਂ ਨੇ ਪੰਜਾਬੀ ਸੱਭਿਆਚਾਰ, ਗਿੱਧਾ, ਲੋਕ ਗੀਤ ਅਤੇ ਨਾਰੀ ਸ਼ਕਤੀ ਦਾ ਜਸ਼ਨ
Himachal Pradesh Weather News: ਮਾਨਸੂਨ ਮੁੜ ਹੋਇਆ ਸਰਗਰਮ, 2 ਦਿਨ ...
ਹਿਮਾਚਲ ਵਿੱਚ 10-11 ਅਗਸਤ ਨੂੰ ਭਾਰੀ ਮੀਂਹ ਲਈ Orange Alert, ਕਾਂਗੜਾ ਤੇ ਸਿਰਮੌਰ ਸਮੇਤ ਕਈ ਜ਼ਿਲ੍ਹਿਆਂ ਵਿੱਚ ਮੀਂਹ ਦ
ਮੋਹਾਲੀ ਤੋਂ ਸ਼ੁਰੂ ਹੋਇਆ ‘Hamare Ram’ ਪ੍ਰੋਗਰਾਮ, ਪੂਰੇ ਪੰਜਾਬ ’ਚ ਹ...
ਮੋਹਾਲੀ ਤੋਂ Hamare Ram ਪ੍ਰੋਗਰਾਮ ਦੀ ਸ਼ੁਰੂਆਤ, ਪੰਜਾਬ ਭਰ ’ਚ 41 ਸ਼ੋਅ ਹੋਣਗੇ। CM Bhagwant Mann ਨੇ ਨਵੀਂ ਪੀੜ੍ਹ