Post by : Jan Punjab Bureau
ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਵੀਰਵਾਰ ਨੂੰ ਵਿਧਾਨ ਸਭਾ ਵਿੱਚ ਰਾਜ ਸਭਾ ਸੀਟ ਲਈ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ ਹੈ। ਮੁੱਖ ਮੰਤਰੀ ਨੀਤਿਸ਼ ਕੁਮਾਰ ਦੇ ਨਾਲ ਭਾਜਪਾ ਪ੍ਰਧਾਨ ਨਿਤਿਨ ਨਵੀਨ, ਰਾਮਨਾਥ ਠਾਕੁਰ, ਉਪੇਂਦਰ ਕੁਸ਼ਵਾਹਾ ਅਤੇ ਸ਼ਿਵੇਸ਼ ਕੁਮਾਰ ਨੇ ਵੀ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਮੌਜੂਦ ਸਨ।
ਨਿਤੀਸ਼ ਦੇ ਐਲਾਨ 'ਤੇ ਪ੍ਰਤੀਕਿਰਿਆ ਦਿੰਦੇ ਹੋਏ, ਤੇਜਸਵੀ ਯਾਦਵ ਨੇ ਕਿਹਾ, "ਭਾਜਪਾ ਨੇ ਬਿਹਾਰ ਵਿੱਚ ਮਹਾਰਾਸ਼ਟਰ ਮਾਡਲ ਲਾਗੂ ਕੀਤਾ ਹੈ। ਭਾਜਪਾ ਨੇ ਨਿਤੀਸ਼ ਕੁਮਾਰ 'ਤੇ ਇੰਨਾ ਤਸ਼ੱਦਦ ਕੀਤਾ ਹੈ ਕਿ ਉਨ੍ਹਾਂ ਨੂੰ ਅਸਤੀਫਾ ਦੇਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਭਾਜਪਾ ਆਪਣੇ ਹੀ ਸਹਿਯੋਗੀਆਂ ਨੂੰ ਤਬਾਹ ਕਰ ਦਿੰਦੀ ਹੈ। ਭਾਜਪਾ ਨੇ ਨਿਤੀਸ਼ ਨੂੰ ਹਾਈਜੈਕ ਕਰ ਲਿਆ ਹੈ।
ਜ਼ਿਕਰਯੋਗ ਹੈ ਕਿ ਨੀਤਿਸ਼ ਕੁਮਾਰ ਨੇ ਅੱਜ ਸੋਸ਼ਲ ਮੀਡੀਆ ਦੇ ਜ਼ਰੀਏ ਰਾਜ ਸਭਾ ਚੋਣਾਂ ਲੜਨ ਦੀ ਇੱਛਾ ਜ਼ਾਹਿਰ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਪਿਛਲੇ ਦੋ ਦਹਾਕਿਆਂ ਤੋਂ ਵੱਧ ਸਮੇਂ ਦੌਰਾਨ ਬਿਹਾਰ ਦੀ ਜਨਤਾ ਨੇ ਉਨ੍ਹਾਂ ’ਤੇ ਲਗਾਤਾਰ ਵਿਸ਼ਵਾਸ ਅਤੇ ਸਮਰਥਨ ਬਣਾਈ ਰੱਖਿਆ ਹੈ। ਇਸ ਵਿਸ਼ਵਾਸ ਦੀ ਤਾਕਤ ਨਾਲ ਹੀ ਉਨ੍ਹਾਂ ਨੂੰ ਬਿਹਾਰ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ।
ਉਨ੍ਹਾਂ ਅੱਗੇ ਕਿਹਾ ਕਿ ਆਪਣੇ ਸੰਸਦੀ ਕਰੀਅਰ ਦੀ ਸ਼ੁਰੂਆਤ ਤੋਂ ਹੀ, ਮੈਂ ਬਿਹਾਰ ਵਿਧਾਨ ਸਭਾ ਅਤੇ ਸੰਸਦ ਦੇ ਦੋਵਾਂ ਸਦਨਾਂ ਦਾ ਮੈਂਬਰ ਬਣਨ ਦੀ ਇੱਛਾ ਰੱਖਦਾ ਹਾਂ। ਇਸ ਸਬੰਧ ਵਿੱਚ, ਮੈਂ ਇਸ ਚੋਣ ਵਿੱਚ ਰਾਜ ਸਭਾ ਦਾ ਮੈਂਬਰ ਬਣਨ ਦੀ ਕੋਸ਼ਿਸ਼ ਕਰ ਰਿਹਾ ਹਾਂ।
ਅਮਰੀਕੀ ਰਾਸ਼ਟਰਪਤੀ ਟਰੰਪ ਨੇ ਪੁਤਿਨ ਨਾਲ ਫੋਨ ‘ਤੇ ਕੀਤੀ ਗੱਲਬਾਤ...
ਅਮਰੀਕੀ ਰਾਸ਼ਟਰਪਤੀ ਟਰੰਪ ਅਤੇ ਰੂਸੀ ਰਾਸ਼ਟਰਪਤੀ ਪੁਤਿਨ ਨੇ ਈਰਾਨ ਟਕਰਾਅ ਤੇ ਗੱਲਬਾਤ ਕੀਤੀ, ਵਿਸ਼ਵਵਿਆਪੀ ਊਰਜਾ ਸਪਲਾਈ ਤ
ਜੰਮੂ-ਕਸ਼ਮੀਰ ਦੇ ਨੌਸ਼ਹਿਰਾ ‘ਚ 1 ਅੱਤਵਾਦੀ ਢੇਰ, ਦੂਜੇ ਦੀ ਭਾਲ ਜਾਰੀ...
ਜੰਮੂ-ਕਸ਼ਮੀਰ ਦੇ ਨੌਸ਼ਹਿਰਾ ਵਿੱਚ ਸੁਰੱਖਿਆ ਦਲਾਂ ਨੇ ਇੱਕ ਅੱਤਵਾਦੀ ਨੂੰ ਮਾਰਿਆ, ਦੂਜੇ ਦੀ ਭਾਲ ਜਾਰੀ ਹੈ। ਸਥਾਨਕ ਸੁਰੱਖਿ
CM ਮਾਨ ਨੇ PM ਮੋਦੀ ‘ਤੇ ਸਾਧਿਆ ਨਿਸ਼ਾਨਾ, ਕਿਹਾ- PM ਮੋਦੀ ਨੇ ਚਾਹ ਵੇਚ...
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ PM ਮੋਦੀ 'ਤੇ ਤਿੱਖਾ ਹਮਲਾ ਕੀਤਾ, ਦੋਸ਼ ਲਾਇਆ ਕਿ ਚਾਹ ਵੇਚਦੇ ਹੋਏ ਦੇਸ਼ ਦੀ ਸੇਵ
ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਸੁਖਪਾਲ ਖਹਿਰਾ ਨੇ CM ਮਾਨ ‘ਤੇ ਕੀਤਾ ਤਿ...
ਸੋਸ਼ਲ ਮੀਡੀਆ ਲਾਈਵ ਵਿੱਚ ਸੁਖਪਾਲ ਖਹਿਰਾ ਨੇ CM ਮਾਨ 'ਤੇ ਤਿੱਖੇ ਦੋਸ਼ ਲਗਾਏ, ਸਰਕਾਰ ਦੀਆਂ ਨੀਤੀਆਂ ਅਤੇ ਵਿਧਾਨ ਸਭਾ ਕਾ
ਆਦਮਪੁਰ ਪਹੁੰਚੇ CM ਮਾਨ, ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ...
ਆਦਮਪੁਰ ‘ਚ ਸੀਐਮ ਭਗਵੰਤ ਮਾਨ ਨੇ ਲੋਕ ਮਿਲਣੀ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਤੁਰੰਤ ਹੱਲ ਲਈ ਪ੍ਰਸ਼ਾਸਨ ਨੂੰ
BSF ਦੀ ਵੱਡੀ ਕਾਰਵਾਈ, ਪਾਕਿਸਤਾਨੀ ਘੁਸਪੈਠੀਏ ਨੂੰ ਕੀਤਾ ਢੇਰ...
ਖੇਮਕਰਨ ਸਰਹੱਦ ‘ਤੇ ਬੀ.ਐਸ.ਐਫ਼ ਦੀ ਕਾਰਵਾਈ ਦੌਰਾਨ ਪਾਕਿਸਤਾਨੀ ਘੁਸਪੈਠੀਆ ਮਾਰਿਆ ਗਿਆ। ਤਸਕਰੀ ਦੀ ਕੋਸ਼ਿਸ਼ ਨਾਕਾਮ, ਸ਼ੱ
ਸੁਖਬੀਰ ਬਾਦਲ ਨੇ ਕੀਤਾ ਵੱਡਾ ਐਲਾਨ, ਖੰਨਾ ‘ਤੇ ਜਗਰਾਓਂ ਨੂੰ ਬਣਾਇਆ ਜਾਵ...
ਅਕਾਲੀ ਦਲ ਦੀ ਪੰਜਾਬ ਬਚਾਓ ਰੈਲੀ ਖੰਨਾ ਵਿੱਚ ਹੋਈ। ਸੁਖਬੀਰ ਬਾਦਲ ਨੇ ਸਰਕਾਰ ਨੂੰ ਘੇਰਿਆ ਅਤੇ ਕਾਨੂੰਨ-ਵਿਵਸਥਾ, ਨਸ਼ੇ ਅਤੇ