ਸਿੱਧੂ ਮੂਸੇਵਾਲਾ ਕਤਲਕਾਂਡ : ਸੁਪਰੀਮ ਕੋਰਟ ਨੇ 2 ਮੁਲਜ਼ਮਾਂ ਨੂੰ ਦਿੱਤੀ ਜ਼ਮਾਨਤ

ਸਿੱਧੂ ਮੂਸੇਵਾਲਾ ਕਤਲਕਾਂਡ : ਸੁਪਰੀਮ ਕੋਰਟ ਨੇ 2 ਮੁਲਜ਼ਮਾਂ ਨੂੰ ਦਿੱਤੀ ਜ਼ਮਾਨਤ

Post by : Jan Punjab Bureau

March 12, 2026 1:45 p.m. 1599

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ‘ਤੇ ਸੁਪਰੀਮ ਕੋਰਟ ਨੇ 2 ਮੁਲਜ਼ਮਾਂ ਨੂੰ ਜ਼ਮਾਨਤ ਦੇ ਦਿੱਤੀ ਹੈ। ਮੁਲਜ਼ਮਾਂ ਦੀ ਪਛਾਣ ਪਵਨ ਬਿਸ਼ਨੋਈ ਅਤੇ ਜਗਤਾਰ ਸਿੰਘ ਵਜੋਂ ਹੋਈ ਹੈ। ਇਸ ਮਾਮਲੇ ਦੀ ਸੁਣਵਾਈ ਕਰਨ ਵਾਲੇ ਬੈਂਚ ਵਿੱਚ ਜਸਟਿਸ ਵਿਕਰਮ ਨਾਥ ਅਤੇ ਜਸਟਿਸ ਸੰਦੀਪ ਮਹਿਤਾ ਸ਼ਾਮਿਲ ਸਨ।

ਇਹ ਦੋਵੇਂ ਮੁਲਜ਼ਮ ਪਹਿਲਾਂ ਕਈ ਵਾਰ ਸੈਸ਼ਨ ਕੋਰਟ ਅਤੇ ਪੰਜਾਬ-ਹਰਿਆਣਾ ਹਾਈ ਕੋਰਟ ਤੋਂ ਜ਼ਮਾਨਤ ਲਈ ਅਰਜ਼ੀ ਦੇ ਚੁੱਕੇ ਸਨ, ਜੋ ਖਾਰਜ ਹੋ ਗਈਆਂ। ਹਾਈ ਕੋਰਟ ਨੇ ਕਿਹਾ ਸੀ ਕਿ ਚਸ਼ਮਦੀਦਾਂ ਦੀਆਂ ਗਵਾਹੀਆਂ ਪੂਰੀਆਂ ਹੋਣ ਤੱਕ ਕਿਸੇ ਨੂੰ ਵੀ ਜ਼ਮਾਨਤ ਨਹੀਂ ਦਿੱਤੀ ਜਾ ਸਕਦੀ। ਇਸ ਤੋਂ ਬਾਅਦ ਇਨ੍ਹਾਂ ਨੇ ਸੁਪਰੀਮ ਕੋਰਟ ਵਿੱਚ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ।

ਪਵਨ ਬਿਸ਼ਨੋਈ ‘ਤੇ ਆਰੋਪ ਹੈ ਕਿ ਉਸਨੇ ਮੂਸੇਵਾਲਾ ਕਤਲ ਮਾਮਲੇ ‘ਚ ਮੁਲਜ਼ਮਾਂ ਨੂੰ ਬੋਲੇਰੋ ਕਾਰ ਮੁਹੱਈਆ ਕਰਵਾਈ ਸੀ। ਮੁਲਜ਼ਮ ਨੇ ਆਪਣੀ ਪਟੀਸ਼ਨ ਵਿੱਚ ਦਲੀਲ ਦਿੱਤੀ ਕਿ ਉਸਨੂੰ ਮੋਗਾ ਦੇ ਐਸਐਸਪੀ ਵੱਲੋਂ ਫਸਾਇਆ ਗਿਆ ਸੀ ਅਤੇ ਉਸਨੇ ਕਿਸੇ ਵੀ ਸ਼ਖ਼ਸ ਨੂੰ ਕਾਰ ਮੁਹੱਈਆ ਨਹੀਂ ਕਰਵਾਈ।

ਇਸ ਮਾਮਲੇ ਵਿੱਚ ਹੋਰ ਮੁਲਜ਼ਮ ਜਿਵੇਂ ਪ੍ਰਭਦੀਪ ਸਿੰਘ, ਮਨਪ੍ਰੀਤ ਸਿੰਘ, ਨਸੀਬ ਦੀਨ, ਰਾਜਿੰਦਰ ਅਤੇ ਸਾਰਜ ਸਿੰਘ ਵੀ ਹਿਰਾਸਤ ਵਿੱਚ ਹਨ। ਉਨ੍ਹਾਂ ਨੇ ਵੱਖ-ਵੱਖ ਆਧਾਰਾਂ ‘ਤੇ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ। ਉਨ੍ਹਾਂ ਦੇ ਵਕੀਲਾਂ ਨੇ ਕੋਰਟ ਵਿੱਚ ਦਲੀਲ ਦਿੱਤੀ ਕਿ ਇਹ ਮੁਕੱਦਮਾ ਪਿਛਲੇ ਚਾਰ ਸਾਲਾਂ ਤੋਂ ਹੌਲੀ ਰਫ਼ਤਾਰ ਨਾਲ ਚੱਲ ਰਿਹਾ ਹੈ।

ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਦਾ ਕਤਲ 29 ਮਈ, 2022 ਨੂੰ ਪਿੰਡ ਜਵਾਹਰਕੇ ਨੇੜੇ ਵਾਪਰਿਆ, ਜਦੋਂ ਉਹ ਕਿਸੇ ਰਿਸ਼ਤੇਦਾਰ ਦੇ ਘਰ ਜਾ ਰਹੇ ਸੀ। ਇਸ ਹਮਲੇ ਵਿੱਚ ਕਈ ਸ਼ੂਟਰਾਂ ਨੇ ਗੋਲੀਆਂ ਚਲਾਈਆਂ। ਇਹ ਕਤਲ ਲਾਰੈਂਸ ਬਿਸ਼ਨੋਈ ਗੈਂਗ ਅਤੇ ਕੈਨੇਡਾ ਸਥਿਤ ਗੈਂਗਸਟਰ ਗੋਲਡੀ ਬਰਾੜ ਦੇ ਆਦੇਸ਼ ‘ਤੇ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਕਈਆਂ ਦੀ ਗ੍ਰਿਫ਼ਤਾਰੀਆਂ ਹੋ ਚੁੱਕੀਆਂ ਹਨ ਅਤੇ ਜਾਂਚ ਅਜੇ ਵੀ ਜਾਰੀ ਹੈ।

 

#ਜਨ ਪੰਜਾਬ #ਪੰਜਾਬ ਖ਼ਬਰਾਂ #ਰਾਜਨੀਤੀ
Articles
Sponsored
Trending News

ਜਨਪੰਜਾਬ – ਪੰਜਾਬ ਤੋਂ ਦੁਨੀਆ ਤੱਕ, ਰਾਜਨੀਤੀ - ਪੰਜਾਬ ਸਿਆਸਤ अपडेट्स