ਕੈਨੇਡਾ ‘ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਦੀ ਦਰਦਨਾਕ ਮੌਤ, ਪਰਿਵਾਰ ‘ਚ ਸੋਗ ਦੀ ਲਹਿਰ

ਕੈਨੇਡਾ ‘ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਦੀ ਦਰਦਨਾਕ ਮੌਤ, ਪਰਿਵਾਰ ‘ਚ ਸੋਗ ਦੀ ਲਹਿਰ

Post by : Jan Punjab Bureau

March 5, 2026 1:33 p.m. 440

ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ‘ਚ ਵਾਪਰੇ ਭਿਆਨਕ ਸੜਕ ਹਾਦਸੇ ‘ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਦੀ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨਾਂ ਦੀ ਪਛਾਣ ਤਲਵਿੰਦਰ ਸਿੰਘ ਗਿੱਲ ਅਤੇ ਜਾਬੀਰ ਸਿੰਘ ਵਜੋਂ ਹੋਈ ਹੈ ਜੋ ਕਿ ਤਰਨਤਾਰਨ ਦੇ ਰਹਿਣ ਵਾਲੇ ਸਨ।  

ਜਾਣਕਾਰੀ ਮੁਤਾਬਕ, ਇਹ ਹਾਦਸਾ ਫੋਰਟ ਨੈਲਸਨ ਨੇੜੇ ਹਾਈਵੇਅ 97 ਅਲਾਸਕਾ ਹਾਈਵੇਅ ‘ਤੇ ਵਾਪਰਿਆ। ਪ੍ਰਾਪਤ ਜਾਣਕਾਰੀ ਅਨੁਸਾਰ, ਇੱਕ ਭਾਰੀ ਟਰੱਕ ਨੇ ਨੌਜਵਾਨਾਂ ਦੀ ਗੱਡੀ ਨੂੰ ਟੱਕਰ ਮਾਰੀ, ਜਿਸ ਨਾਲ ਦੋਹਾਂ ਨੌਜਵਾਨ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਨੌਜਵਾਨਾਂ ਦੀ ਮੌਤ ਦੀ ਖ਼ਬਰ ਮਿਲਦੇ ਹੀ ਪਰਿਵਾਰ ‘ਚ ਸੋਗ ਦੀ ਲਹਿਰ ਹੈ। 

ਮ੍ਰਿਤਕ ਨੌਜਵਾਨ ਦੇ ਪਰਿਵਾਰ ਨੇ ਦੱਸਿਆ ਕਿ ਤਲਵਿੰਦਰ ਸਿੰਘ ਅਤੇ ਜਾਬੀਰ ਸਿੰਘ ਮਿਹਨਤੀ ਅਤੇ ਇਮਾਨਦਾਰ ਨੌਜਵਾਨ ਸਨ। ਉਨ੍ਹਾਂ ਕਿਹਾ ਕਿ ਉਹ ਪੜ੍ਹਾਈ ਅਤੇ ਉੱਜਵਲ ਭਵਿੱਖ ਲਈ  ਕੈਨੇਡਾ ਗਏ ਸਨ ਅਤੇ ਆਪਣੇ ਪਰਿਵਾਰਾਂ ਦੀ ਭਲਾਈ ਲਈ ਹਰ ਸੰਭਵ ਕੋਸ਼ਿਸ਼ ਕਰ ਰਹੇ ਸਨ। ਪਰਿਵਾਰ ਨੇ ਕਿਹਾ ਕਿ ਉਨ੍ਹਾਂ ਦੀ ਮੌਤ ਨਾਲ ਘਰ ਅਤੇ ਪਿੰਡ ਵਿੱਚ ਗਹਿਰਾ ਦੁੱਖ ਛਾ ਗਿਆ ਹੈ।

ਕੈਨੇਡੀਅਨ ਪੁਲਿਸ ਅਤੇ ਸਥਾਨਕ ਅਧਿਕਾਰੀਆਂ ਨੇ ਹਾਦਸੇ ਦੀ ਤੁਰੰਤ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਹਾਦਸੇ ਵਾਲੀ ਸੜਕ ਨੂੰ ਘੇਰ ਕੇ ਸਬੂਤ ਇਕੱਠੇ ਕਰਨ ਸ਼ੁਰੂ ਕਰ ਦਿੱਤੇ ਹਨ। ਪਰਿਵਾਰਾਂ ਨੇ ਅਪੀਲ ਕੀਤੀ ਹੈ ਕਿ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਜਲਦ ਤੋਂ ਜਲਦ ਪੰਜਾਬ ਵਾਪਸ ਭੇਜਿਆ ਜਾਵੇ ਤਾਂ ਕਿ ਉਨ੍ਹਾਂ ਦੇ ਅੰਤਿਮ ਸੰਸਕਾਰ ਕੀਤਾ ਜਾ ਸਕੇ।

 

#ਜਨ ਪੰਜਾਬ #ਪੰਜਾਬ ਖ਼ਬਰਾਂ #ਰਾਜਨੀਤੀ #ਵਿਦੇਸ਼ੀ ਖ਼ਬਰਾਂ
Articles
Sponsored
Trending News

ਜਨਪੰਜਾਬ – ਪੰਜਾਬ ਤੋਂ ਦੁਨੀਆ ਤੱਕ, ਰਾਜਨੀਤੀ - ਪੰਜਾਬ ਸਿਆਸਤ अपडेट्स