Post by : Jan Punjab Bureau
ਕੈਨੇਡਾ ਵਿੱਚ ਪਾਸ ਹੋਏ ਨਵੇਂ Immigration Bill ਤੋਂ ਬਾਅਦ ਪੰਜਾਬੀ ਵਿਦਿਆਰਥੀਆਂ ਅਤੇ ਪਰਵਾਸੀਆਂ ਲਈ ਚਿੰਤਾਜਨਕ ਸਥਿਤੀ ਬਣ ਗਈ ਹੈ। ਜਾਣਕਾਰੀ ਮੁਤਾਬਕ, ਇਸ ਨਵੇਂ ਕਾਨੂੰਨ ਦੇ ਲਾਗੂ ਹੋਣ ਨਾਲ ਤਕਰੀਬਨ 9,000 ਪੰਜਾਬੀਆਂ ’ਤੇ ਡਿਪੋਰਟੇਸ਼ਨ ਦੀ ਤਲਵਾਰ ਲਟਕ ਰਹੀ ਹੈ।
ਕੈਨੇਡਾ ਦੇ ਇਮੀਗ੍ਰੇਸ਼ਨ ਵਿਭਾਗ ਵੱਲੋਂ ਬਿੱਲ C-12 ਪਾਸ ਹੋਣ ਤੋਂ ਬਾਅਦ ਲਗਭਗ 30,000 ਲੋਕਾਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ। ਇਨ੍ਹਾਂ ਵਿੱਚੋਂ ਵੱਡੀ ਗਿਣਤੀ ਪੰਜਾਬੀ ਵਿਦਿਆਰਥੀਆਂ ਦੀ ਹੈ। ਨਵੇਂ ਕਾਨੂੰਨ ਦੇ ਤਹਿਤ, ਉਹ ਵਿਦਿਆਰਥੀ ਜੋ ਵਰਕ ਪਰਮਿਟ ਖਤਮ ਹੋਣ ਤੋਂ ਬਾਅਦ ਸ਼ਰਨਾਰਥੀ ਵਜੋਂ ਰਹਿ ਰਹੇ ਹਨ, ਉਨ੍ਹਾਂ ਦੀ ਅਰਜ਼ੀ ਹੁਣ ਰੱਦ ਕੀਤੀ ਜਾ ਸਕਦੀ ਹੈ।
ਨੋਟਿਸ ਵਿੱਚ ਵਿਦਿਆਰਥੀਆਂ ਨੂੰ ਪੁੱਛਿਆ ਗਿਆ ਹੈ ਕਿ ਜੇਕਰ ਉਨ੍ਹਾਂ ਨੇ ਕੈਨੇਡਾ ਪਹੁੰਚਣ ਤੋਂ ਇੱਕ ਸਾਲ ਦੇ ਅੰਦਰ ਸ਼ਰਨ ਲਈ ਅਰਜ਼ੀ ਨਹੀਂ ਦਿੱਤੀ, ਤਾਂ ਉਹ ਆਪਣੀ ਅਯੋਗਤਾ ਦਾ ਕਾਰਨ ਸਪੱਸ਼ਟ ਕਰਨ। ਇਸ ਦੇ ਨਾਲ ਹੀ, ਉਨ੍ਹਾਂ ਨੂੰ ਆਪਣੇ ਦੇਸ਼ ਵਿੱਚ ਖ਼ਤਰੇ ਜਾਂ ਡਾਕਟਰੀ ਐਮਰਜੈਂਸੀ ਨਾਲ ਸਬੰਧਿਤ ਸਬੂਤ ਵੀ ਪੇਸ਼ ਕਰਨ ਲਈ ਕਿਹਾ ਗਿਆ ਹੈ।
ਸਰਕਾਰ ਨੇ ਵਿਦਿਆਰਥੀਆਂ ਨੂੰ 21 ਦਿਨਾਂ ਦਾ ਸਮਾਂ ਦਿੱਤਾ ਹੈ, ਜਿਸ ਅਨੁਸਾਰ 3 ਮਈ ਤੱਕ ਜਵਾਬ ਦੇਣਾ ਲਾਜ਼ਮੀ ਹੈ। ਜੇਕਰ ਸਮੇਂ ਸਿਰ ਜਵਾਬ ਨਾ ਦਿੱਤਾ ਗਿਆ, ਤਾਂ ਵਰਕ ਪਰਮਿਟ ਰੱਦ ਕਰਕੇ ਡਿਪੋਰਟੇਸ਼ਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਜਾਵੇਗੀ।
ਇਸ ਫੈਸਲੇ ਦੇ ਵਿਰੋਧ ਵਿੱਚ 17 ਅਪ੍ਰੈਲ ਨੂੰ ਵਿਨੀਪੈਗ ਵਿੱਚ ਪੰਜਾਬੀ ਵਿਦਿਆਰਥੀਆਂ ਨੇ ਹੋਰ ਦੇਸ਼ਾਂ ਦੇ ਵਿਦਿਆਰਥੀਆਂ ਨਾਲ ਮਿਲ ਕੇ ਪ੍ਰਦਰਸ਼ਨ ਕੀਤਾ। ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਵਰਕ ਪਰਮਿਟ ਰੱਦ ਨਾ ਕੀਤੇ ਜਾਣ ਅਤੇ ਡਿਪੋਰਟੇਸ਼ਨ ਰੋਕੀ ਜਾਵੇ।
ਨਵੇਂ ਬਿੱਲ ਅਨੁਸਾਰ ਹੁਣ ਸ਼ਰਨਾਰਥੀ ਮਾਮਲਿਆਂ ਦੀ ਸੁਣਵਾਈ ਪਹਿਲਾਂ ਵਾਂਗ ਸ਼ਰਨਾਰਥੀ ਬੋਰਡ ਵੱਲੋਂ ਨਹੀਂ ਕੀਤੀ ਜਾਵੇਗੀ। ਇਸ ਨਾਲ ਉਹ ਵਿਦਿਆਰਥੀ ਜੋ ਸਾਲਾਂ ਤੋਂ ਇਸ ਪ੍ਰਕਿਰਿਆ ਦਾ ਲਾਭ ਲੈ ਰਹੇ ਸਨ, ਹੁਣ ਸਖ਼ਤ ਨਿਯਮਾਂ ਦਾ ਸਾਹਮਣਾ ਕਰਨਗੇ।
ਮਾਹਿਰਾਂ ਦਾ ਕਹਿਣਾ ਹੈ ਕਿ ਇਸ ਕਾਨੂੰਨ ਦਾ ਮੁੱਖ ਉਦੇਸ਼ ਗੈਰ-ਕਾਨੂੰਨੀ ਤੌਰ ’ਤੇ ਰਹਿ ਰਹੇ ਲੋਕਾਂ ਦੀ ਪਛਾਣ ਕਰਨਾ ਹੈ। ਪਰ ਇਸ ਦੇ ਪ੍ਰਭਾ
ਆਮ ਆਦਮੀ ਪਾਰਟੀ ਦੀ ਡੁੱਬਦੀ ਬੇੜੀ ਤੋਂ ਸਾਰੇ ਛਾਲਾਂ ਮਾਰ ਕੇ ਭੱਜਣ ਲੱਗੇ...
ਆਪ ਦੀ ਸਿਆਸੀ ਹਾਲਤ ‘ਤੇ ਵੱਡਾ ਦਾਅਵਾ, ਅੰਮ੍ਰਿਤ ਸਿੰਘ ਭਾਰਤੀ ਨੇ ਕਿਹਾ ਕਿ ਪਾਰਟੀ ਡੁੱਬਦੀ ਬੇੜੀ ਹੈ ਤੇ ਲੀਡਰ ਭਾਜਪਾ ਵੱ
Namo Bharat Express Delhi-Karnal Route: ਦਿੱਲੀ ਤੋਂ ਕਰਨਾਲ ਤੱਕ ...
ਦਿੱਲੀ-ਕਰਨਾਲ Namo Bharat ਕੋਰੀਡੋਰ 136KM ਲੰਬਾ, 90 ਮਿੰਟ ਵਿੱਚ ਯਾਤਰਾ, 17 ਸਟੇਸ਼ਨ ਅਤੇ ਤੇਜ਼ ਰਫ਼ਤਾਰ ਨਾਲ ਕਨੈਕਟਿ
VR Punjab Mall Closed: ਮੁਹਾਲੀ ’ਚ ਵੱਡਾ ਝਟਕਾ, ਮਸ਼ਹੂਰ ਮਾਲ ਬੰਦ ਹੋ...
ਮੁਹਾਲੀ ਦਾ VR ਪੰਜਾਬ ਮਾਲ ਬੰਦ, ਭੂਚਾਲ ਬਾਅਦ ਢਾਂਚਾਗਤ ਖਤਰੇ ਸਾਹਮਣੇ। ਕਰਮਚਾਰੀਆਂ ਤੇ ਵਪਾਰੀਆਂ ’ਚ ਚਿੰਤਾ ਵਧੀ
IPL 2026 Match: Punjab Kings ਨੇ ਲਖਨਊ ਸੁਪਰ ਜਾਇੰਟਸ ਨੂੰ 54 ਦੌੜਾ...
Punjab Kings ਨੇ IPL ਮੈਚ ਵਿੱਚ Lucknow Super Giants ਨੂੰ 54 ਦੌੜਾਂ ਨਾਲ ਹਰਾਇਆ; ਪ੍ਰਿਆਂਸ਼ ਆਰੀਆ ਤੇ ਕੋਨੋਲੀ ਦੀ
Jammu Kashmir Bus Accident: ਊਧਮਪੁਰ ਵਿੱਚ ਭਿਆਨਕ ਬੱਸ ਹਾਦਸਾ, 7 ਲ...
Jammu Kashmir ਦੇ ਊਧਮਪੁਰ ਵਿੱਚ ਬੱਸ ਖੱਡ ਵਿੱਚ ਡਿੱਗੀ, 7 ਦੀ ਮੌਤ ਤੇ ਕਈ ਜ਼ਖਮੀ; ਰਾਹਤ ਤੇ ਬਚਾਅ ਕਾਰਜ ਜਾਰੀ, ਜਾਂਚ
Punjab Politics: ਭਗਵੰਤ ਮਾਨ ਤੇ ਕੇਜਰੀਵਾਲ ਦਾ ‘ਬਦਲਾਅ’ ਲੋਕਾਂ ਨੂੰ ...
ਅੰਮ੍ਰਿਤ ਸਿੰਘ ਭਾਰਤੀ ਦਾ ਵੱਡਾ ਬਿਆਨ, ਭਗਵੰਤ ਮਾਨ ਤੇ ਕੇਜਰੀਵਾਲ ਦੇ ‘ਬਦਲਾਅ’ ’ਤੇ ਸਵਾਲ, ਕਾਨੂੰਨ ਵਿਵਸਥਾ ਤੇ ਨਸ਼ਿਆਂ
Punjab Toll Plaza Protest: ਪੰਜਾਬ ਭਰ ’ਚ 3 ਘੰਟੇ ਲਈ ਟੋਲ ਪਲਾਜ਼ੇ ...
ਪੰਜਾਬ ਭਰ ਦੇ ਟੋਲ ਪਲਾਜ਼ੇ 3 ਘੰਟੇ ਲਈ ਫਰੀ ਰਹੇ, ਕੈਸ਼-ਲੈੱਸ ਨੀਤੀ ਦੇ ਵਿਰੋਧ ਵਿੱਚ ਕਾਮਿਆਂ ਦਾ ਪ੍ਰਦਰਸ਼ਨ, ਨੌਕਰੀਆਂ ਦ