ਸਲਮਾਨ ਖਾਨ ਦੇ ਪਿਤਾ ਦੀ ਅਚਾਨਕ ਵਿਗੜੀ ਸਿਹਤ, ਹਸਪਤਾਲ 'ਚ ਦਾਖਲ

ਸਲਮਾਨ ਖਾਨ ਦੇ ਪਿਤਾ ਦੀ ਅਚਾਨਕ ਵਿਗੜੀ ਸਿਹਤ, ਹਸਪਤਾਲ 'ਚ ਦਾਖਲ

Post by : Jan Punjab Bureau

Feb. 17, 2026 3:30 p.m. 208

 

ਬਾਲੀਵੁੱਡ ਦੇ ਮਸ਼ਹੂਰ ਐਕਟਰ ਸਲਮਾਨ ਖਾਨ ਦੇ ਪਿਤਾ ਅਤੇ ਬਾਲੀਵੁੱਡ ਦੇ ਮਸ਼ਹੂਰ ਸਕ੍ਰੀਨਰਾਈਟਰ ਸਲੀਮ ਖਾਨ ਨੂੰ ਮੁੰਬਈ ਦੇ ਲੀਲਾਵਤੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਪਰਿਵਾਰ ਵੱਲੋਂ ਹਾਲੇ ਤੱਕ ਦਾਖ਼ਲ ਹੋਣ ਦੇ ਕਾਰਨਾਂ ਬਾਰੇ ਕੋਈ ਅਧਿਕਾਰਤ ਜਾਣਕਾਰੀ ਜਾਰੀ ਨਹੀਂ ਕੀਤੀ ਗਈ ਹੈ।

ਮੀਡੀਆ ਰਿਪੋਰਟ ਮੁਤਾਬਕ , 89 ਸਾਲਾ ਸਲੀਮ ਖ਼ਾਨ ਨੂੰ ਸਿਹਤ ਸਬੰਧੀ ਗੰਭੀਰ ਸਮੱਸਿਆਵਾਂ ਕਾਰਨ ICU 'ਚ ਰੱਖਿਆ ਗਿਆ ਹੈ। ਇਹ ਖ਼ਬਰ ਮਿਲਦਿਆਂ ਹੀ ਸਲਮਾਨ ਖ਼ਾਨ ਤੁਰੰਤ ਹਸਪਤਾਲ ਪਹੁੰਚੇ। ਉਨ੍ਹਾਂ ਨੂੰ ਭਾਰੀ ਸੁਰੱਖਿਆ ਦੇ ਘੇਰੇ ਵਿੱਚ ਹਸਪਤਾਲ ਵਿੱਚੋਂ ਬਾਹਰ ਨਿਕਲਦੇ ਦੇਖਿਆ ਗਿਆ।   

ਸਲੀਮ ਖ਼ਾਨ ਦਾ ਹਾਲ ਜਾਣਨ ਲਈ ਉਨ੍ਹਾਂ ਦੀ ਧੀ ਅਲਵੀਰਾ ਖ਼ਾਨ ਅਗਨੀਹੋਤਰੀ ਅਤੇ ਜਵਾਈ ਤੇ ਅਦਾਕਾਰ ਆਯੂਸ਼ ਸ਼ਰਮਾ ਵੀ ਹਸਪਤਾਲ ਪਹੁੰਚੇ। ਦੱਸਣਯੋਗ ਹੈ ਕਿ ਸਲੀਮ ਖ਼ਾਨ ਨੇ ਨਵੰਬਰ 2025 ਵਿੱਚ ਆਪਣਾ 90ਵਾਂ ਜਨਮਦਿਨ ਮਨਾਇਆ ਸੀ। ਉਹ ਭਾਰਤੀ ਸਿਨੇਮਾ ਦੇ ਸਭ ਤੋਂ ਪ੍ਰਭਾਵਸ਼ਾਲੀ ਸਕ੍ਰੀਨਰਾਈਟਰਾਂ ਵਿੱਚੋਂ ਇੱਕ ਮੰਨੇ ਜਾਂਦੇ ਹਨ।

 
  


 

#World News #ਜਨ ਪੰਜਾਬ #ਰਾਜਨੀਤੀ #latest news punjab #jan punjab news
Articles
Sponsored
Trending News

ਜਨਪੰਜਾਬ – ਪੰਜਾਬ ਤੋਂ ਦੁਨੀਆ ਤੱਕ, ਖੇਡ | ਮਨੋਰੰਜਨ - ਪੌਲਿਵੁੱਡ | ਬਾਲੀਵੁੱਡ अपडेट्स