Post by : Jan Punjab Bureau
ਪਾਕਿਸਤਾਨ ਦੇ ਸਭ ਤੋਂ ਵੱਡੇ ਸ਼ਹਿਰ ਕਰਾਚੀ ਵਿੱਚ ਆਏ ਤੂਫ਼ਾਨੀ ਮੌਸਮ ਨੇ ਭਾਰੀ ਤਬਾਹੀ ਮਚਾ ਦਿੱਤੀ ਹੈ। ਬੁੱਧਵਾਰ ਰਾਤ ਨੂੰ ਪਏ ਭਾਰੀ ਮੀਂਹ, ਗਰਜ-ਚਮਕ ਅਤੇ ਤੇਜ਼ ਹਵਾਵਾਂ ਕਾਰਨ ਹੁਣ ਤੱਕ ਘੱਟੋ-ਘੱਟ 19 ਲੋਕਾਂ ਦੀ ਜਾਨ ਚਲੀ ਗਈ ਹੈ। ਇਹ ਹਾਦਸੇ ਮੁੱਖ ਤੌਰ ’ਤੇ ਇਮਾਰਤਾਂ ਦੀਆਂ ਛੱਤਾਂ ਡਿੱਗਣ ਅਤੇ ਬਿਜਲੀ ਦੇ ਕਰੰਟ ਲੱਗਣ ਕਾਰਨ ਵਾਪਰੇ ਹਨ।
ਸਭ ਤੋਂ ਵੱਡਾ ਹਾਦਸਾ ਕਰਾਚੀ ਦੇ ਕੋਰੰਗੀ ਇਲਾਕੇ ਵਿੱਚ ਵਾਪਰਿਆ, ਜਿੱਥੇ ਇੱਕ ਇਮਾਰਤ ਦੀ ਛੱਤ ਅਤੇ ਕੰਧ ਅਚਾਨਕ ਡਿੱਗ ਗਈ। ਇਸ ਦੌਰਾਨ ਉੱਥੇ ਮੌਜੂਦ ਕਈ ਲੋਕ ਮਲਬੇ ਹੇਠਾਂ ਦਬ ਗਏ, ਜਿਸ ਕਾਰਨ ਵੱਡੀ ਜਾਨੀ ਨੁਕਸਾਨ ਹੋਇਆ। ਬਚਾਅ ਟੀਮਾਂ ਤੁਰੰਤ ਮੌਕੇ ’ਤੇ ਪਹੁੰਚੀਆਂ ਅਤੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ ਗਏ, ਪਰ ਅਜੇ ਵੀ ਮਲਬਾ ਹਟਾਉਣ ਦਾ ਕੰਮ ਜਾਰੀ ਹੈ।
ਸ਼ਹਿਰ ਦੇ ਕਈ ਨੀਵੇਂ ਇਲਾਕਿਆਂ ਵਿੱਚ ਪਾਣੀ ਭਰ ਗਿਆ ਹੈ, ਜਿਸ ਨਾਲ ਲੋਕਾਂ ਨੂੰ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਤੇਜ਼ ਹਵਾਵਾਂ ਕਾਰਨ ਦਰੱਖ਼ਤ ਅਤੇ ਸਾਈਨ ਬੋਰਡ ਵੀ ਢਹਿ ਗਏ ਹਨ, ਜਿਸ ਨਾਲ ਸੜਕਾਂ ’ਤੇ ਆਵਾਜਾਈ ਪ੍ਰਭਾਵਿਤ ਹੋਈ ਹੈ। ਇਸ ਤੋਂ ਇਲਾਵਾ ਮੀਂਹ ਕਾਰਨ ਬਿਜਲੀ ਦੇ ਕਈ ਫੀਡਰ ਟ੍ਰਿਪ ਹੋ ਗਏ ਹਨ, ਜਿਸ ਨਾਲ ਵੱਡੇ ਹਿੱਸੇ ਵਿੱਚ ਬਿਜਲੀ ਸਪਲਾਈ ਬੰਦ ਹੋ ਗਈ ਹੈ।
ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿੱਚ ਵੀ ਭਾਰੀ ਮੀਂਹ ਅਤੇ ਤੂਫ਼ਾਨ ਦੀ ਸੰਭਾਵਨਾ ਜਤਾਈ ਹੈ। ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਘਰਾਂ ਵਿੱਚ ਰਹਿਣ ਅਤੇ ਬੇਲੋੜੀ ਯਾਤਰਾ ਤੋਂ ਬਚਣ ਦੀ ਸਲਾਹ ਦਿੱਤੀ ਗਈ ਹੈ।
ਕਰਾਚੀ ਤੋਂ ਇਲਾਵਾ ਸਿੰਧ ਦੇ ਹੋਰ ਇਲਾਕਿਆਂ ਜਿਵੇਂ ਹੈਦਰਾਬਾਦ, ਜਾਮਸ਼ੋਰੋ ਅਤੇ ਦਾਦੂ ਵਿੱਚ ਵੀ ਅਗਲੇ ਦੋ ਦਿਨਾਂ ਤੱਕ ਮੀਂਹ ਅਤੇ ਗੜੇਮਾਰੀ ਹੋ ਸਕਦੀ ਹੈ। ਹਾਲਾਤਾਂ ਨੂੰ ਦੇਖਦੇ ਹੋਏ ਸੁਰੱਖਿਆ ਅਤੇ ਰਾਹਤ ਟੀਮਾਂ ਨੂੰ ਅਲਰਟ ’ਤੇ ਰੱਖਿਆ ਗਿਆ ਹੈ, ਤਾਂ ਜੋ ਕਿਸੇ ਵੀ ਐਮਰਜੈਂਸੀ ਨਾਲ ਨਿਪਟਿਆ ਜਾ ਸਕੇ।
South Africa Road Accident: ਦੋ ਮਿੰਨੀਬੱਸ ਟੈਕਸੀਆਂ ਦੀ ਟੱਕਰ, 21 ...
ਦੱਖਣੀ ਅਫ਼ਰੀਕਾ ਦੇ ਵੈਸਟਰਨ ਕੇਪ ਵਿੱਚ ਦੋ ਮਿੰਨੀਬੱਸ ਟੈਕਸੀਆਂ ਦੀ ਟੱਕਰ ਤੋਂ ਬਾਅਦ 21 ਲੋਕਾਂ ਦੀ ਮੌਤ, ਕਈ ਜ਼ਖਮੀ
Gurdaspur Bus Accident: ਬਰਨਾਲਾ ਨੇੜੇ ਸੜਕ ਤੋਂ ਹੇਠਾਂ ਪਲਟੀ ਮੁੱਖ ...
ਗੁਰਦਾਸਪੁਰ ਦੇ ਬਰਨਾਲਾ ਨੇੜੇ ਮੁੱਖ ਮੰਤਰੀ ਤੀਰਥ ਯਾਤਰਾ ਦੀ ਬੱਸ ਪਲਟੀ। ਬੱਸ ਵਿੱਚ ਸ਼ਰਧਾਲੂ ਨਹੀਂ ਸਨ, ਡਰਾਈਵਰ ਤੇ ਦੋ ਸ
Amritsar Illegal Arms Supply Network ਦਾ ਪਰਦਾਫਾਸ਼, 2 AK-47 ਸਮ...
ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਨੈੱਟਵਰਕ ਦਾ ਪਰਦਾਫਾਸ਼, 3 ਮੁਲਜ਼ਮ ਗ੍ਰਿਫ਼ਤਾਰ; 2 AK-47, ਮੈਗਜ਼ੀਨ ਅਤੇ 50 ਕਾ
AAP ਦਾ ਵੱਡਾ ਫੈਸਲਾ: CM Bhagwant Mann ਤੇ ਹਰਪਾਲ ਚੀਮਾ ਨੂੰ PAC ’ਚ...
AAP ਨੇ CM ਭਗਵੰਤ ਮਾਨ ਅਤੇ ਹਰਪਾਲ ਚੀਮਾ ਨੂੰ PAC ਵਿੱਚ ਸ਼ਾਮਲ ਕੀਤਾ, ਚੋਣਾਂ ਤੋਂ ਪਹਿਲਾਂ ਪਾਰਟੀ ਦੀ ਰਣਨੀਤੀ ਨੂੰ ਮਿਲ
Tech Layoffs ਦਾ ਵੱਡਾ ਝਟਕਾ, Samsung ਸਮੇਤ ਕਈ ਕੰਪਨੀਆਂ ’ਚ ਨੌਕਰੀਆ...
Samsung ਸਮੇਤ ਵੱਡੀਆਂ ਟੈਕ ਕੰਪਨੀਆਂ ਵਿੱਚ ਛਾਂਟੀਆਂ ਵਧੀਆਂ। ਸਤੰਬਰ ਦੇ ਪਹਿਲੇ ਦਸ ਦਿਨਾਂ ਵਿੱਚ 6,300 ਤੋਂ ਵੱਧ ਟੈਕ ਨ
Sri Darbar Sahib ’ਚ ਬੇਅਦਬੀ ਦੀ ਘਟਨਾ, ਪਰਿਕਰਮਾ ’ਚ Gutka Sahib ਦ...
ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ’ਚ ਗੁਟਕਾ ਸਾਹਿਬ ਦੇ ਅੰਗ ਪਾੜਨ ਦਾ ਮਾਮਲਾ ਸਾਹਮਣੇ ਆਇਆ, ਮੁਲਜ਼ਮ ਪੁਲਿਸ ਹਵਾਲੇ
ISRO ਦਾ ਵੱਡਾ Space Mission, EOS-05 ਦੀ ਸਫਲ Launch ਨਾਲ ਭਾਰਤ ਦੀ...
ISRO ਨੇ GSLV-F17 ਰਾਹੀਂ EOS-05 ਸੈਟੇਲਾਈਟ ਲਾਂਚ ਕੀਤਾ, ਜਿਸ ਨਾਲ ਭਾਰਤ ਦੀ Earth Monitoring ਅਤੇ Disaster Mana