Post by : Jan Punjab Bureau
ਕੈਨੇਡਾ ਦੇ ਓਂਟਾਰੀਓ ਸੂਬੇ ਵਿੱਚ ਕਾਰ ਚੋਰੀ ਦੀਆਂ ਵੱਧ ਰਹੀਆਂ ਘਟਨਾਵਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਹਾਲਟਨ ਪੁਲੀਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲੀਸ ਨੇ ਕਾਰ ਚੋਰੀ ਕਰਨ ਦੀ ਕੋਸ਼ਿਸ਼ ਕਰ ਰਹੇ ਭਾਰਤੀ ਮੂਲ ਦੇ ਦੋ ਵਿਦਿਆਰਥੀਆਂ ਨੂੰ ਮੌਕੇ ਤੋਂ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਕੋਲੋਂ ਕਾਰਾਂ ਚੋਰੀ ਕਰਨ ਲਈ ਵਰਤੇ ਜਾਣ ਵਾਲੇ ਆਧੁਨਿਕ ਉਪਕਰਨ ਵੀ ਬਰਾਮਦ ਕੀਤੇ ਗਏ ਹਨ।
ਪੁਲੀਸ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ 21 ਸਾਲਾ ਜੋਬਨਪ੍ਰੀਤ ਸਿੰਘ ਅਤੇ 26 ਸਾਲਾ ਆਤਿਸ਼ ਸਿੰਘ ਵਜੋਂ ਹੋਈ ਹੈ। ਦੋਵੇਂ ਇੱਕ ਹੋਟਲ ਦੀ ਪਾਰਕਿੰਗ ਵਿੱਚ ਖੜ੍ਹੀ ਮਹਿੰਗੀ ਕਾਰ ਨੂੰ ਚੋਰੀ ਕਰਨ ਦੀ ਕੋਸ਼ਿਸ਼ ਕਰ ਰਹੇ ਸਨ। ਇਸ ਸਬੰਧੀ ਸੂਚਨਾ ਮਿਲਣ ਤੋਂ ਬਾਅਦ ਪੁਲੀਸ ਤੁਰੰਤ ਮੌਕੇ ’ਤੇ ਪਹੁੰਚ ਗਈ।
ਪੁਲੀਸ ਨੂੰ ਦੇਖ ਕੇ ਦੋਹਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ, ਪਰ ਪੁਲੀਸ ਟੀਮ ਨੇ ਪਿੱਛਾ ਕਰਕੇ ਉਨ੍ਹਾਂ ਨੂੰ ਕਾਬੂ ਕਰ ਲਿਆ। ਜਾਂਚ ਦੌਰਾਨ ਉਨ੍ਹਾਂ ਕੋਲੋਂ ਕਾਰ ਦਾ ਸੌਫਟਵੇਅਰ ਬਦਲ ਕੇ ਨਵੀਂ ਚਾਬੀ ਤਿਆਰ ਕਰਨ ਵਾਲੇ ਇਲੈਕਟ੍ਰਾਨਿਕ ਉਪਕਰਨ ਸਮੇਤ ਹੋਰ ਚੋਰੀ ਨਾਲ ਸਬੰਧਤ ਸਾਮਾਨ ਬਰਾਮਦ ਕੀਤਾ ਗਿਆ।
ਹਾਲਟਨ ਪੁਲੀਸ ਨੇ ਦੱਸਿਆ ਕਿ ਇਹ ਕਾਰਵਾਈ ਇਸ ਸਾਲ ਸ਼ੁਰੂ ਕੀਤੇ ਗਏ ‘ਪ੍ਰੋਜੈਕਟ ਡਿਸਕਨੈਕਟ’ ਤਹਿਤ ਕੀਤੀ ਗਈ ਹੈ। ਇਸ ਵਿਸ਼ੇਸ਼ ਮੁਹਿੰਮ ਦਾ ਮਕਸਦ ਵਾਹਨ ਚੋਰੀ ਦੇ ਮਾਮਲਿਆਂ ਨੂੰ ਰੋਕਣਾ ਅਤੇ ਚੋਰੀ ਹੋਏ ਵਾਹਨਾਂ ਦੀ ਬਰਾਮਦਗੀ ਕਰਨਾ ਹੈ। ਪੁਲੀਸ ਮੁਤਾਬਕ ਇਸ ਪ੍ਰੋਜੈਕਟ ਤਹਿਤ ਹੁਣ ਤੱਕ 28 ਚੋਰੀ ਹੋਈਆਂ ਕਾਰਾਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ।
ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਦੋਵੇਂ ਮੁਲਜ਼ਮ ਇੱਕ ਚੋਰੀਸ਼ੁਦਾ ਕਾਰ ਵਿੱਚ ਸਵਾਰ ਹੋ ਕੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਆਏ ਸਨ। ਅਧਿਕਾਰੀਆਂ ਨੇ ਦੱਸਿਆ ਕਿ ਦੋਵੇਂ ਵਿਦਿਆਰਥੀ ਮਿਆਦ ਪੁੱਗੇ ਸਟੂਡੈਂਟ ਵੀਜ਼ਿਆਂ ’ਤੇ ਕੈਨੇਡਾ ਵਿੱਚ ਰਹਿ ਰਹੇ ਸਨ। ਇਸ ਕਾਰਨ ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ (CBSA) ਵੱਲੋਂ ਪਹਿਲਾਂ ਹੀ ਉਨ੍ਹਾਂ ਖ਼ਿਲਾਫ਼ ਵਾਰੰਟ ਜਾਰੀ ਕੀਤੇ ਜਾ ਚੁੱਕੇ ਸਨ।
ਪੁਲੀਸ ਨੇ ਦੋਹਾਂ ਖ਼ਿਲਾਫ਼ ਵਾਹਨ ਚੋਰੀ ਅਤੇ ਚੋਰੀ ਦੀ ਕੋਸ਼ਿਸ਼ ਨਾਲ ਸਬੰਧਤ ਪੰਜ ਅਪਰਾਧਿਕ ਦੋਸ਼ ਦਰਜ ਕੀਤੇ ਹਨ। ਅਧਿਕਾਰੀਆਂ ਮੁਤਾਬਕ ਮੁਲਜ਼ਮਾਂ ਨੂੰ ਜਲਦ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਸੀਬੀਐਸਏ ਵੱਲੋਂ ਪਹਿਲਾਂ ਜਾਰੀ ਕੀਤੇ ਗਏ ਵਾਰੰਟਾਂ ਦੇ ਮੱਦੇਨਜ਼ਰ ਅਦਾਲਤ ਕੋਲੋਂ ਦੋਹਾਂ ਦੇ ਡਿਪੋਰਟੇਸ਼ਨ (ਦੇਸ਼ ਨਿਕਾਲਾ) ਆਰਡਰ ਹਾਸਲ ਕਰਨ ਦੀ ਵੀ ਮੰਗ ਕੀਤੀ ਜਾਵੇਗੀ। ਇਸ ਮਾਮਲੇ ਨੇ ਕੈਨੇਡਾ ਵਿੱਚ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਇਮੀਗ੍ਰੇਸ਼ਨ ਸਥਿਤੀ ਅਤੇ ਵਾਹਨ ਚੋਰੀ ਦੇ ਵੱਧ ਰਹੇ ਮਾਮਲਿਆਂ ਨੂੰ ਲੈ ਕੇ ਨਵੀਂ ਚਰਚਾ ਛੇੜ ਦਿੱਤੀ ਹੈ।
Punjab Weather Update: ਪੰਜਾਬ ਵਿੱਚ ਅੱਜ ਮੌਸਮ ਰਹੇਗਾ ਸਾਫ਼, 24-25...
ਪੰਜਾਬ ਵਿੱਚ ਅੱਜ ਮੌਸਮ ਸਾਫ਼ ਰਹੇਗਾ, ਪਰ 24 ਅਤੇ 25 ਅਕਤੂਬਰ ਨੂੰ ਕਈ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ
Amritsar Airport Drone Activity: ਅੰਮ੍ਰਿਤਸਰ ਹਵਾਈ ਅੱਡੇ ਨੇੜੇ 3 ...
ਅੰਮ੍ਰਿਤਸਰ ਹਵਾਈ ਅੱਡੇ ਨੇੜੇ ਤਿੰਨ ਸ਼ੱਕੀ ਡਰੋਨ ਦਿਖਾਈ ਦੇਣ ਮਗਰੋਂ ਏਅਰ ਇੰਡੀਆ, ਇੰਡੀਗੋ ਤੇ ਮਲੇਸ਼ੀਆ ਏਅਰਲਾਈਨਜ਼ ਦੀਆਂ
Amritsar Police Action: 15 ਕਿਲੋ ਅਫੀਮ, M16 ਰਾਈਫਲ ਅਤੇ 9 ਪਿਸਤੌਲ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ। 4 ਮੁਲਜ਼ਮ
Punjab CBI Case: CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ ਕੇਸ, ...
ਪੰਜਾਬ CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ CBI ਕੇਸ ਦਰਜ, 7 ਸ਼ਹਿਰਾਂ ’ਚ 8 ਥਾਵਾਂ ’ਤੇ ਤਲਾਸ਼ੀ
LPU Students Bus Accident: ਬੰਗਾ-ਫਗਵਾੜਾ ਹਾਈਵੇਅ ’ਤੇ ਬੱਸ ਪਲਟੀ, ...
ਬੰਗਾ-ਫਗਵਾੜਾ ਹਾਈਵੇਅ ’ਤੇ ਬੱਸ ਪਲਟਣ ਨਾਲ 3 ਲੋਕਾਂ ਦੀ ਮੌਤ ਅਤੇ 24 ਜ਼ਖ਼ਮੀ ਹੋਏ। ਬੱਸ ਵਿੱਚ LPU ਦੇ ਵਿਦਿਆਰਥੀ ਵੀ ਸਵ
US Cargo Theft Case: ਪੰਜਾਬ ਦੇ ਦੋ ਨੌਜਵਾਨਾਂ ਨੂੰ $2 ਮਿਲੀਅਨ ਦੀ ਚ...
ਅਮਰੀਕਾ ਵਿੱਚ ਪੰਜਾਬ ਦੇ ਦੋ ਭਾਰਤੀ ਨਾਗਰਿਕ $2 ਮਿਲੀਅਨ ਦੇ Cargo Theft ਮਾਮਲੇ ਵਿੱਚ ਦੋਸ਼ੀ ਕਰਾਰ, ਜਨਵਰੀ 2027 ਵਿੱਚ
Rabi MSP Hike: ਕਿਸਾਨਾਂ ਲਈ ਵੱਡੀ ਖ਼ਬਰ, ਰਬੀ ਦੀਆਂ 6 ਫਸਲਾਂ ਦੇ MSP...
ਕੇਂਦਰ ਸਰਕਾਰ ਨੇ 2027-28 ਲਈ 6 ਰਬੀ ਫਸਲਾਂ ਦੇ MSP ਵਿੱਚ ਵਾਧੇ ਨੂੰ ਮਨਜ਼ੂਰੀ ਦਿੱਤੀ। ਕੁਸੁੰਭ ਲਈ ਸਭ ਤੋਂ ਵੱਧ ₹675